ਐਮ.ਸੀ.ਸੀ-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਐਮ.ਸੀ.ਸੀ-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
ਰੂਪਨਗਰ, 06 ਅਪ੍ਰੈਲ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਹਫਤਾਵਾਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਐਮ.ਸੀ.ਸੀ-ਕਮ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਅੱਜ 07 ਅਪ੍ਰੈਲ 2026 ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਚੀਮਾ ਬੁਆਇਲਰਜ਼ ਕੰਪਨੀ ਵੱਲੋਂ ਵੱਖ-ਵੱਖ ਅਸਾਮੀਆਂ ਦੀ ਭਰਤੀ ਲਈ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਕੰਪਨੀ ਵੱਲੋਂ ਸੁਰੱਖਿਆ ਸੁਪਰਵਾਈਜ਼ਰ ਦੀਆਂ 2 ਅਸਾਮੀਆਂ ਦੀ ਭਰਤੀ ਲਈ ਸੁਰੱਖਿਆ ਸੁਪਰਵਾਈਜ਼ਰ ਦੇ ਤਜਰਬੇ ਦੇ ਨਾਲ ਗ੍ਰੈਜੂਏਟ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਇਸ ਅਸਾਮੀ ਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 19,000/- ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਮਸ਼ੀਨਿਸਟ ਦੀਆਂ 02 ਅਸਾਮੀਆਂ ਦੀ ਭਰਤੀ ਲਈ ਦਸਵੀਂ ਜਾਂ ਬਾਰਵੀਂ ਜਾਂ ਆਈਟੀਆਈ ਜਾਂ ਡਿਪਲੋਮਾ ਜਾਂ ਗ੍ਰੈਜੂਏਟ (ਕੋਈ ਵੀ) ਯੋਗਤਾ ਵਾਲੇ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਐਮਆਈਜੀ ਵੈਲਡਰ ਦੀਆਂ 2 ਅਸਾਮੀਆਂ ਦੀ ਭਰਤੀ ਲਈ ਦਸਵੀਂ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਵੈਲਡਰ ਦੀਆਂ 2 ਅਸਾਮੀਆਂ ਲਈ ਦਸਵੀਂ ਜਾਂ ਬਾਰਵੀਂ ਜਾਂ ਆਈਟੀਆਈ ਜਾਂ ਡਿਪਲੋਮਾ ਜਾਂ ਗ੍ਰੈਜੂਏਟ (ਕੋਈ ਵੀ) ਉਮੀਦਵਾਰ ਇੰਟਰਵਿਊ ਦੇ ਸਕਦਾ ਹੈ। ਮਕੈਨਿਕ ਦੀਆਂ 02 ਅਸਾਮੀਆਂ ਲਈ ਆਈ.ਟੀ.ਆਈ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਫਿਟਰ ਦੀਆਂ 02, ਕੁੱਕ ਦੀਆਂ 02, ਪੇਂਟਰ ਦੀਆਂ 02, ਸਵੀਪਰ ਦੀ 1 ਅਤੇ ਸਹਾਇਕ ਦੀਆਂ 15 ਅਸਾਮੀਆਂ ਲਈ ਕੋਈ ਵੀ ਉਮੀਦਵਾਰ ਇੰਟਰਵਿਊ ਦੇ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 11,727/- ਤੋਂ 15000/- ਤੱਕ ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਉਮੀਦਵਾਰ ਦੀ ਉਮਰ 18 ਤੋਂ 36 ਸਾਲ ਦੇ ਦਰਮਿਆਨ ਹੋਣੀ ਚਾਹੀਦੀ ਹੈ। ਨੌਕਰੀ ਕਰਨ ਦਾ ਸਥਾਨ ਕੁਰਾਲੀ ਅਤੇ ਰੂਪਨਗਰ ਹੈ। ਉਮੀਦਵਾਰ ਨੂੰ ਇੰਟਰਵਿਊ ਦੇਣ ਲਈ ਕੋਈ ਵੀ ਟੀ.ਏ ਜਾਂ ਡੀ.ਏ ਮਿਲਣਯੋਗ ਨਹੀਂ ਹੈ। ਇਸ ਕੈਂਪ ਵਿੱਚ ਕੇਵਲ ਪੁਰਸ਼ ਉਮੀਦਵਾਰ ਹੀ ਭਾਗ ਲੈ ਸਕਦੇ ਹਨ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਇੰਟਰਵਿਊ ਦਾ ਸਥਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਡੀਸੀ ਕੰਪਲੈਕਸ, ਰੂਪਨਗਰ ਹੈ। ਵਧੇਰੇ ਜਾਣਕਾਰੀ ਲਈ ਇਸ ਦਫ਼ਤਰ ਦੇ ਹੈਲਪਲਾਈਨ ਨੰਬਰ 01881-222104 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।