ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਨੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਨੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਸ੍ਰੀ ਚਮਕੌਰ ਸਾਹਿਬ, 15 ਸਤੰਬਰ: ਐਸ.ਡੀ.ਐਮ. ਸ੍ਰੀ ਚਮਕੌਰ ਸਾਹਿਬ ਸ. ਅਮਰੀਕ ਸਿੰਘ ਸਿੱਧੂ ਵਲੋਂ ਸਬ ਡਵੀਜ਼ਨ ਸ੍ਰੀ ਚਮਕੌਰ ਸਾਹਿਬ ਅਧੀਨ ਪੈਂਦੀ ਅਨਾਜ ਮੰਡੀ, ਸ੍ਰੀ ਚਮਕੌਰ ਸਾਹਿਬ ਦੇ ਖਰੀਦ ਪ੍ਰਬੰਧਾਂ ਨੂੰ ਲੈ ਕੇ ਚੈਕਿੰਗ ਕੀਤੀ ਗਈ।
ਚੈਕਿੰਗ ਦੌਰਾਨ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਮੌਕੇ ਤੇ ਮੌਜੂਦ ਸਕੱਤਰ ਅਤੇ ਮਾਰਕੀਟ ਦੇ ਮੈਬਰਾਂ ਨੂੰ ਹਦਾਇਤ ਕੀਤੀ ਗਈ ਕਿ ਕਿਸਾਨਾਂ ਪਾਸੋਂ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਗਿਰਾਇਆ ਜਾਵੇ ਤਾਂ ਜੋ ਮੰਡੀਆਂ ਵਿੱਚ ਉਨ੍ਹਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ ਅਤੇ ਆੜਤੀਆਂ ਨੂੰ ਵੀ ਕਿਹਾ ਗਿਆ ਕਿ ਕਿਸਾਨਾਂ ਪਾਸੋਂ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਮੰਗਵਾਇਆ ਜਾਵੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕੱਲਾ-ਇਕੱਲਾ ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਖ਼ਰੀਦ ਪ੍ਰਕਿਰਿਆ ਦੌਰਾਨ ਆੜ੍ਹਤੀਆਂ, ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਸ. ਅਮਰੀਕ ਸਿੰਘ ਵੱਲੋਂ ਮੌਕੇ ਤੇ ਮਾਰਕੀਟ ਕਮੇਟੀ ਦੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਬਾਕੀ ਦੀਆਂ ਮੰਡੀਆਂ ਵਿੱਚ ਵੀ ਪੀਣ ਵਾਲਾ ਪਾਣੀ/ਟੁਆਇਲਟਸ ਅਤੇ ਸਾਫ-ਸਫਾਈ ਤੇ ਪੁੱਖਤਾ ਪ੍ਰਬੰਧ ਕੀਤੇ ਜਾਣੇ ਯਕੀਨੀ ਬਣਾਏ ਜਾਣ।
ਇਸ ਮੌਕੇ ਸੁਪਰਡੰਟ ਗ੍ਰੇਡ-2 (ਜ) ਦਫਤਰ ਉਪ ਮੰਡਲ ਮੈਜਿਸਟਰੇਟ ਸ੍ਰੀ ਚਮਕੌਰ ਸਾਹਿਬ ਸ਼੍ਰੀ ਜਸਵੀਰ ਕੁਮਾਰ, ਨੁਮਾਇੰਦਾ, ਸਕੱਤਰ ਮਾਰਕਿਟ ਕਮੇਟੀ ਸ੍ਰੀ ਚਮਕੌਰ ਸਾਹਿਬ ਸ. ਤੇਜਿੰਦਰ ਸਿੰਘ, ਸੁਪਰਵਾਈਜ਼ਰ ਦਫਤਰ ਕਾਰਜ ਸਾਧਕ ਅਫਸਰ ਨਗਰ ਕੌਂਸਲ ਸ੍ਰੀ ਚਮਕੌਰ ਸਾਹਿਬ ਸ. ਰਾਜਿੰਦਰ ਸਿੰਘ ਇੰਸਪੈਕਟਰ, ਦਫਤਰ ਖੁਰਾਕ ਤੇ ਸਪਲਾਈ ਅਫਸਰ, ਸ੍ਰੀ ਚਮਕੌਰ ਸਾਹਿਬ ਅਤੇ ਹੋਰ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।