ਬੰਦ ਕਰੋ

ਕੈਬਿਨੇਟ ਮੰਤਰੀ ਨੇ ਜ਼ਿਲ੍ਹੇ ਵਿੱਚ ਜਾਰੀ ਵੱਖ ਵੱਖ ਵਿਕਾਸ ਕਾਰਜਾਂ ਤੇ ਭਲਾਈ ਸਕੀਮਾਂ ਸਬੰਧੀ ਕੀਤੀ ਸਮੀਖਿਆ

ਪ੍ਰਕਾਸ਼ਨ ਦੀ ਮਿਤੀ : 08/08/2022
Cabinet Minister reviews various development works & welfare schemes going on in the district

ਜਾਇਦਾਦ ਦੀ ਖ਼ਰੀਦ-ਵੇਚ ਸਬੰਧੀ ਐਨ.ਓ.ਸੀ. ਬਾਬਤ ਦਿਕਤਾਂ ਵੀ ਛੇਤੀ ਹੋਣਗੀਆਂ ਦੂਰ: ਬ੍ਰਮ ਸ਼ੰਕਰ ਸ਼ਰਮਾ

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ

ਜਾਇਦਾਦ ਦੀ ਖ਼ਰੀਦ-ਵੇਚ ਸਬੰਧੀ ਐਨ.ਓ.ਸੀ. ਬਾਬਤ ਦਿਕਤਾਂ ਵੀ ਛੇਤੀ ਹੋਣਗੀਆਂ ਦੂਰ: ਬ੍ਰਮ ਸ਼ੰਕਰ ਸ਼ਰਮਾ

ਹਰ ਯੋਗ ਲਾਭਪਾਤਰੀ ਤੱਕ ਪੁੱਜਦਾ ਕੀਤਾ ਜਾਵੇ ਭਲਾਈ ਸਕੀਮਾਂ ਦਾ ਲਾਭ

ਕੈਬਿਨੇਟ ਮੰਤਰੀ ਨੇ ਜ਼ਿਲ੍ਹੇ ਵਿੱਚ ਜਾਰੀ ਵੱਖ ਵੱਖ ਵਿਕਾਸ ਕਾਰਜਾਂ ਤੇ ਭਲਾਈ ਸਕੀਮਾਂ ਸਬੰਧੀ ਕੀਤੀ ਸਮੀਖਿਆ

ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਵੀ ਸੁਣੀਆਂ

ਅਧਿਕਾਰੀਆਂ ਨੂੰ ਮੁਸ਼ਕਲਾਂ ਦੇ ਹੱਲ ਲਈ ਦਿਸ਼ਾ ਨਿਰਦੇਸ਼ ਜਾਰੀ

ਰੂਪਨਗਰ, 08 ਅਗਸਤ: ਜਾਇਦਾਦ ਦੀ ਖ਼ਰੀਦ-ਵੇਚ ਸਬੰਧੀ ਐਨ.ਓ.ਸੀ. ਬਾਬਤ ਦਿਕਤਾਂ ਛੇਤੀ ਦੂਰ ਕੀਤੀਆਂ ਜਾਣਗੀਆਂ। ਪਿਛਲੀਆਂ ਸਰਕਾਰਾਂ ਵੱਲੋਂ ਜਾਇਦਾਦਾਂ ਸਬੰਧੀ ਗ਼ਲਤ ਨੀਤੀਆਂ ਬਣਾਈਆਂ ਗਈਆਂ, ਜਿਨ੍ਹਾਂ ਕਾਰਨ ਲੋਕ ਲੰਮੇ ਸਮੇਂ ਤੋਂ ਪ੍ਰੇਸ਼ਾਨ ਹਨ ਪਰ ਹੁਣ ਪੰਜਾਬ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਇਮਾਨਦਾਰ ਸਰਕਾਰ ਬਣੀ ਹੈ ਤੇ ਲੋਕਾਂ ਦੀਆਂ ਸਾਰੀਆਂ ਦਿੱਕਤਾਂ ਦੂਰ ਕੀਤੀਆਂ ਜਾ ਰਹੀਆਂ ਹਨ।

ਇਹ ਗੱਲ ਮਾਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ, ਪੰਜਾਬ, ਸ਼੍ਰੀ ਬ੍ਰਮ ਸ਼ੰਕਰ ਸ਼ਰਮਾ (ਜਿੰਪਾ) ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਵਿੱਚ ਜਾਰੀ ਵਿਕਾਸ ਕਾਰਜਾਂ ਅਤੇ ਵੱਖ ਵੱਖ ਭਲਾਈ ਸਕੀਮਾਂ ਦੀ ਸਮੀਖਿਆ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਆਖੀ। ਇਸ ਮੌਕੇ ਹਲਕਾ ਰੂਪਨਗਰ ਦੇ ਵਿਧਾਇਕ ਸ਼੍ਰੀ ਦਿਨੇਸ਼ ਚੱਢਾ ਅਤੇ ਹਲਕਾ ਚਮਕੌਰ ਸਾਹਿਬ ਦੇ ਵਿਧਾਇਕ ਡਾ. ਚਰਨਜੀਤ ਸਿੰਘ ਵੀ ਹਾਜ਼ਰ ਸਨ।

ਕੈਬਿਨੇਟ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਹਰ ਮੰਤਰੀ ਨੂੰ ਜ਼ਿਲ੍ਹੇ ਸੌਂਪੇ ਗਏ ਹਨ ਤਾਂ ਕਿ ਉਹ ਹਲਕਿਆਂ ਦੇ ਐਮ.ਐਲ.ਏ. ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਾਲ ਲੈ ਕੇ ਜੇਹੜੇ ਵਿਕਾਸ ਕਾਰਜ ਜਾਂ ਸਕੀਮਾਂ ਚੱਲ ਰਹੀਆਂ ਹਨ, ਉਨ੍ਹਾਂ ਨੂੰ ਸਹੀ ਤਰੀਕੇ ਨਾਲ ਲਾਗੂ ਕਰਵਾ ਕੇ ਨੇਪਰੇ ਚੜਵਾ ਸਕਣ।

ਉਹਨਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਬਹੁਤ ਹੀ ਥੋੜੇ ਸਮੇਂ ਵਿੱਚ ਤਹਿਸੀਲਾਂ ਵਿਚੋਂ ਭ੍ਰਿਸ਼ਟਾਚਾਰ ਖਤਮ ਕਰ ਦਿੱਤਾ ਹੈ ਅਤੇ ਇਸ ਦਿਸ਼ਾ ਵਿਚ ਸਰਕਾਰ ਦੀ ਮੁਹਿੰਮ ਨਿਰਵਿਘਨ ਜਾਰੀ ਰਹੇਗੀ। ਸੂਬੇ ਦੇ ਲੋਕਾਂ ਨੂੰ ਪਾਰਦਰਸੀ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਮਾਲ ਵਿਭਾਗ ਵਿੱਚ ਸੁਧਾਰ ਜਾਰੀ ਹਨ।

ਸੀਵਰੇਜ ਅਤੇ ਲੰਬੇ ਸਮੇਂ ਤੋਂ ਲੰਬਿਤ ਪਏ ਮਸਲਿਆਂ ਪਾਣੀ ਦੇ ਨਿਕਾਸ ਦੇ ਪ੍ਰਬੰਧਾਂ, ਫੈਕਟਰੀਆਂ ਦੇ ਪਾਣੀ ਨੂੰ ਟਰੀਟ ਕਰਨ, ਬਰਸਾਤੀ ਪਾਣੀ ਦੇ ਨਿਕਾਸ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜੋ ਜਾਇਦਾਦਾਂ ਲਾਲ ਲਕੀਰ ਦੇ ਅੰਦਰ ਆਉਂਦੀਆਂ ਹਨ। ਰੈਵਨਿਊ ਵਿਭਾਗ ਵਲੋਂ ਡਰੋਨਾਂ ਦੁਆਰਾ ਨਕਸ਼ੇ ਬਣਾ ਕੇ ਪਾਸ ਕੀਤੇ ਜਾਣਗੇ।

ਕੈਬਿਨੇਟ ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਰੂਪਨਗਰ ਵਿੱਚ ਸੈਰ ਸਪਾਟੇ ਦੇ ਵਿਕਾਸ ਲਈ ਵੀ ਉਚੇਚੇ ਕਦਮ ਚੁੱਕੇ ਜਾ ਰਹੇ ਹਨ, ਜਿਸ ਦੇ ਨਤੀਜੇ ਜਲਦ ਹੀ ਦਿਖਣੇ ਸ਼ੁਰੂ ਹੋ ਜਾਣਗੇ। ਉਹਨਾਂ ਕਿਹਾ ਕਿ ਖਰਾਬ ਪਾਣੀ ਦਰਿਆਵਾਂ ਵਿਚ ਸੁੱਟੇ ਜਾਣ ਉੱਤੇ ਰੋਕ ਲਾਉਣ ਬਾਬਤ ਕਦਮ ਚੁੱਕੇ ਜਾ ਰਹੇ ਹਨ ਤੇ ਪਾਣੀ ਅਤੇ ਪਾਣੀ ਦੇ ਸਰੋਤਾਂ ਦੀ ਸੰਭਾਲ ਸਬੰਧੀ ਕੋਈ ਕਮੀ ਨਹੀਂ ਛੱਡੀ ਜਾਵੇਗੀ।

ਉਹਨਾਂ ਕਿਹਾ ਕਿ ਪਟਵਾਰੀਆਂ ਸਬੰਧੀ ਲੋਕਾਂ ਨੂੰ ਦਰਪੇਸ਼ ਦਿੱਕਤਾਂ ਵੀ ਦੂਰ ਕੀਤੀਆਂ ਜਾ ਰਹੀਆਂ ਹਨ। ਪਟਵਾਰੀਆਂ ਦੀ ਘਾਟ ਨੂੰ ਪੂਰਾ ਕਰਨ ਹਿਤ ਨਵੇਂ ਭਰਤੀ ਪਟਵਾਰੀਆਂ ਦਾ ਟ੍ਰੇਨਿੰਗ ਸੈਸ਼ਨ ਘਟਾ ਕੇ 01 ਸਾਲ ਦਾ ਕੀਤਾ ਗਿਆ ਹੈ ਤੇ ਸੇਵਾ ਮੁਕਤ ਪਟਵਾਰੀਆਂ ਦੀਆਂ ਸੇਵਾਵਾਂ ਵੀ ਲਾਈਆਂ ਜਾ ਰਹੀਆਂ ਹਨ।

ਸ਼੍ਰੀ ਬ੍ਰਮ ਸ਼ੰਕਰ ਨੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਹਦਾਇਤ ਦਿੱਤੀ ਕਿ ਹਰ ਘਰ ਤੱਕ ਰੋਜ਼ਗਾਰ ਸਬੰਧੀ ਯੋਜਨਾ ਦਾ ਲਾਭ ਪੁੱਜਦਾ ਕੀਤਾ ਜਾਵੇ ਤੇ ਨੌਜਵਾਨਾਂ ਨੂੰ ਹੁਨਰਮੰਦ ਬਨਾਉਣ ਵੱਲ ਉਚੇਚਾ ਧਿਆਨ ਦਿੱਤਾ ਜਾਵੇ।

ਰੋਪੜ ਵਿਚ ਇੰਡਸਟਰੀ ਕਾਫੀ ਹੈ, ਪ੍ਰਸ਼ਾਸਨ ਉਸ ਨਾਲ ਰਾਬਤਾ ਰੱਖੇ ਤੇ ਸੂਬੇ ਦੇ ਬੱਚਿਆਂ ਨੂੰ ਪਹਿਲ ਦੇ ਅਧਾਰ ਉੱਤੇ ਰੋਜ਼ਗਾਰ ਦਿਵਾਇਆ ਜਾਵੇ। ਉਹਨਾਂ ਨਾਲ ਹੀ ਕਿਹਾ ਕਿ ਬੇਰੋਜ਼ਗਾਰਾਂ ਦੀ ਰਜਿਸਟਰੇਸ਼ਨ ਯਕੀਨੀ ਬਣਾਈ ਜਾਵੇ। ਇਸ ਦੇ ਨਾਲ ਨਾਲ ਮਿਡ ਡੇਅ ਮੀਲ ਦੇ ਮਿਆਰ ਦਾ ਵੀ ਖ਼ਾਸ ਖਿਆਲ ਰੱਖਿਆ ਜਾਵੇ। ਸਰਕਾਰੀ ਹਸਪਤਾਲਾਂ ਵਿਚ ਸਾਫ ਸਫਾਈ ਤੇ ਵਧੀਆ ਸੇਵਾਵਾਂ ਦਾ ਖ਼ਾਸ ਖ਼ਿਆਲ ਰੱਖਿਆ ਜਾਵੇ। ਇਸ ਦੇ ਨਾਲੋ ਨਾਲ ਉਹਨਾਂ ਨੇ ਬੇਘਰਿਆਂ ਸਬੰਧੀ ਡੇਟਾ ਇੱਕਤਰ ਕਰ ਕੇ ਉਹਨਾਂ ਤੱਕ ਸਕੀਮਾਂ ਦਾ ਲਾਭ ਪੁੱਜਦਾ ਕਰਨ ਲਈ ਵੀ ਕਿਹਾ। ਇਸ ਮੌਕੇ ਉਹਨਾਂ ਨੇ ਜਾਣਕਾਰੀ ਦਿੱਤੀ ਕਿ ਜ਼ਿਲ੍ਹੇ ਸਬੰਧੀ ਸਰਫੇਸ ਵਾਟਰ ਪ੍ਰੋਜੈਕਟ ਸਾਲ 2024 ਤੱਕ ਪੂਰਾ ਕਰ ਲਿਆ ਜਾਵੇਗਾ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਕਈ ਪਿੰਡਾਂ ਵਿਚ ਸੌਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਵੀ ਲਾਏ ਜਾਣਗੇ। ਉਹਨਾਂ ਨੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਪੀਣ ਵਾਲੇ ਪਾਣੀ ਦੀ 100 ਫ਼ੀਸਦ ਸੈਂਪਲਿੰਗ ਯਕੀਨੀ ਬਣਾਈ ਜਾਵੇ।

ਇਸ ਦੌਰਾਨ ਹਲਕਾ ਰੂਪਨਗਰ ਦੇ ਵਿਧਾਇਕ ਸ਼੍ਰੀ ਦਿਨੇਸ਼ ਚੱਢਾ ਅਤੇ ਹਲਕਾ ਚਮਕੌਰ ਸਾਹਿਬ ਦੇ ਵਿਧਾਇਕ ਡਾ. ਚਰਨਜੀਤ ਸਿੰਘ ਨੇ ਆਪੋ ਆਪਣੇ ਹਲਕਿਆਂ ਸਬੰਧੀ ਦਿੱਕਤਾਂ ਕੈਬਿਨੇਟ ਮੰਤਰੀ ਦੇ ਧਿਆਨ ਵਿੱਚ ਲਿਆਂਦੀਆਂ ਜਿਨ੍ਹਾਂ ਦੇ ਹੱਲ ਸਬੰਧੀ ਮੰਤਰੀ ਨੇ ਮੌਕੇ ਉੱਤੇ ਹੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਵਿਕਾਸ ਪ੍ਰੋਜੈਕਟਾਂ ਤੇ ਵਖੋ ਵੱਖ ਸਕੀਮਾਂ ਬਾਰੇ ਪਰੇਜ਼ਨਟੇਸ਼ਨ ਦੇ ਰੂਪ ਵਿਚ ਜਾਣਕਾਰੀ ਦਿੱਤੀ।

ਇਸ ਤੋਂ ਪਹਿਲਾਂ ਕੈਬਿਨੇਟ ਮੰਤਰੀ ਨੂੰ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਵੀ ਦਿੱਤਾ ਗਿਆ। ਕੈਬਿਨੇਟ ਮੰਤਰੀ ਨੇ ਮੀਟਿੰਗ ਉਪਰੰਤ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਤੇ ਹੱਲ ਦਾ ਭਰੋਸਾ ਦਿੱਤਾ।

ਇਸ ਮੌਕੇ ਐਸ ਐਸ ਪੀ ਡਾ. ਸੰਦੀਪ ਗਰਗ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਹਰਜੋਤ ਕੌਰ, ਏਡੀਸੀ (ਸ਼ਹਿਰੀ) ਡਾ. ਸੋਨਾ ਥਿੰਦ, ਐਸ ਡੀ ਐਮ ਰੂਪਨਗਰ ਸ. ਜਸਬੀਰ ਸਿੰਘ, ਐਸ ਡੀ ਐਮ ਸ਼੍ਰੀ ਚਮਕੌਰ ਸਾਹਿਬ ਸ. ਅਮਰੀਕ ਸਿੰਘ, ਸਹਾਇਕ ਕਮਿਸ਼ਨਰ ਸ਼੍ਰੀ ਦੀਪਾਂਕਰ ਗਰਗ, ਸਹਾਇਕ ਕਮਿਸ਼ਨਰ (ਸ਼ਿਕਾਇਤਾ) ਸ਼੍ਰੀਮਤੀ ਹਰਜੋਤ ਕੌਰ, ਪੀ ਏ/ ਜਲ ਸਪਲਾਈ ਮੰਤਰੀ ਰਣਜੀਤ ਸਿੰਘ, ਸਿਵਲ ਸਰਜਨ ਡਾ. ਪਰਮਿੰਦਰ ਕੁਮਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਾਰੇ ਉੱਚ ਅਧਿਕਾਰੀ ਹਾਜ਼ਰ ਸਨ।