ਖੇਤੀਬਾੜੀ ਵਿਭਾਗ ਵੱਲੋਂ 9 ਅਪ੍ਰੈਲ ਨੂੰ ਨਵੀਂ ਅਨਾਜ ਮੰਡੀ ਵਿਖੇ ਕਰਵਾਇਆ ਜਾਵੇਗਾ ਕਿਸਾਨ ਮੇਲਾ
ਪ੍ਰਕਾਸ਼ਨ ਦੀ ਮਿਤੀ : 05/04/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਖੇਤੀਬਾੜੀ ਵਿਭਾਗ ਵੱਲੋਂ 9 ਅਪ੍ਰੈਲ ਨੂੰ ਨਵੀਂ ਅਨਾਜ ਮੰਡੀ ਵਿਖੇ ਕਰਵਾਇਆ ਜਾਵੇਗਾ ਕਿਸਾਨ ਮੇਲਾ
ਰੂਪਨਗਰ, 5 ਅਪ੍ਰੈਲ: ਮੁੱਖ ਖੇਤੀਬਾੜੀ ਅਫ਼ਸਰ ਡਾ.ਰਾਕੇਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਰੂਪਨਗਰ ਵੱਲੋਂ 9 ਅਪ੍ਰੈਲ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1.30 ਵਜੇ ਤੱਕ ਨਵੀ ਅਨਾਜ ਮੰਡੀ ਨੇੜੇ ਗੁਰੂਦਵਾਰਾ ਸ਼੍ਰੀ ਭੱਠਾ ਸਾਹਿਬ ਵਿਖੇ ਕਿਸਾਨ ਮੇਲਾ ਕਰਵਾਇਆ ਜਾ ਰਿਹਾ ਹੈ।
ਡਾ.ਰਾਕੇਸ਼ ਕੁਮਾਰ ਨੇ ਦੱਸਿਆ ਕਿ ਇਸ ਕਿਸਾਨ ਮੇਲੇ ਵਿੱਚ ਖੇਤੀਬਾੜੀ ਵਿਭਾਗ ਦੀਆਂ ਸਕੀਮਾਂ ਅਤੇ ਖੇਤੀ ਦੀਆਂ ਨਵੀਆਂ ਤਕਨੀਕਾਂ ਦੀ ਜਾਣਕਾਰੀ, ਖੇਤੀਬਾੜੀ ਯੂਨੀਵਰਸਿਟੀ ਅਤੇ ਖੇਤੀਬਾੜੀ ਨਾਲ ਸੰਬਧਤ ਵੱਖ-ਵੱਖ ਮਹਿਕਮਿਆਂ ਦੇ ਮਾਹਿਰਾਂ ਦੁਆਰਾ ਦਿੱਤੀ ਜਾਵੇਗੀ।
ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਡਾ. ਰਾਕੇਸ਼ ਕੁਮਾਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਇਸ ਮੇਲੇ ਵਿਚ ਪਹੁੰਚ ਕੇ ਇਸਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।