ਚੇਅਰਮੈਨ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਵਲੋਂ ਮੀਟਿੰਗ

ਪ੍ਰਕਾਸ਼ਨ ਦੀ ਮਿਤੀ : 19/01/2019
Meeting by Chairman Minority Commission, Punjab

ਚੇਅਰਮੈਨ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਵਲੋਂ ਮੀਟਿੰਗ – ਪ੍ਰੈਸ ਨੋਟ ਮਿਤੀ 18 ਜਨਵਰੀ, 2019

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ,ਰੂਪਨਗਰ।

ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੇ ਸੁਣੀਆਂ ਘੱਟ ਗਿਣਤੀ ਭਾਈਚਾਰੇ ਦੀਆਂ ਸਮੱਸਿਆਵਾਂ ਰੂਪਨਗਰ , 18 ਜਨਵਰੀ : ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਮੁਨੱਵਰ ਮਸੀਹ ਨੇ ਅੱਜ ਇੱਥੇ ਮਿੰਨੀ ਸਕੱਤਰੇਤ ਦੇ ਕਮੇਟੀ ਰੂਮ ਵਿਖੇ ਘੱਟ ਗਿਣਤੀ ਭਾਈਚਾਰੇ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਇਸ ਮੌਕੇ ਡਾਕਟਰ ਸੁਮੀਤ ਜਾਰੰਗਲ ਡਿਪਟੀ ਕਮਿਸ਼ਨਰ ਰੂਪਨਗਰ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀ ਵੀ ਹਾਜ਼ਰ ਸਨ। ਸ਼੍ਰੀ ਮੁਨੱਵਰ ਮਸੀਹ ਨੇ ਘੱਟ ਗਿਣਤੀ ਮਸੀਹੀ ਭਾਈਚਾਰੇ ਅਤੇ ਮੁਸਲਿਮ ਭਾਈਚਾਰੇ ਦੀਆਂ ਮੁਸ਼ਕਿਲਾਂ ਸੁਣਦਿਆਂ ਕਿਹਾ ਕਿ ਸਰਕਾਰੀ ਸਕੀਮਾਂ ਦਾ ਫਾਇਦਾ ਚੁੱਕਣ ਲਈ ਜਾਗਰੂਕਤਾ ਬਹੁਤ ਜ਼ਰੂਰੀ ਹੈ ਅਤੇ ਵੱਖ-ਵੱਖ ਸਕੀਮਾਂ ਸਬੰਧੀ ਸਬੰਧਤ ਅਧਿਕਾਰੀਆਂ ਨਾਲ ਹੀ ਤਾਲਮੇਲ ਕੀਤਾ ਜਾਵੇ। ਉਨਾਂ ਕਿਹਾ ਕਿ ਕਿਰਤੀ ਮਜ਼ਦੂਰ, ਲੇਬਰ ਵਿਭਾਗ ਕੋਲ ਰਜਿਸਟਰਡ ਹੋਣ, ਕਿਉਂਕਿ ਰਜਿਸਟਰਡ ਕਿਰਤੀ ਮਜ਼ਦੂਰਾਂ ਨੂੰ ਸਰਕਾਰ ਵਲੋਂ ਵੱਖ-ਵੱਖ ਤਰਾਂ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਸਕੂਲਾਂ ਵਿਚ ਬੱਚਿਆਂ ਲਈ ਘੱਟ ਗਿਣਤੀ ਸਕਾਲਰਸ਼ਿਪ ਬਾਰੇ ਸ਼੍ਰੀ ਮੁਨੱਵਰ ਮਸੀਹ ਨੇ ਕਿਹਾ ਕਿ ਸਿੱਖਿਆ ਵਿਭਾਗ ਯਕੀਨੀ ਬਣਾਏ ਕਿ ਘੱਟ ਗਿਣਤੀ ਸਕਾਲਰਸ਼ਿਪ ਦਾ ਸਬੰਧਤ ਭਾਈਚਾਰੇ ਦੇ ਬੱਚਿਆਂ ਨੂੰ ਲਾਹਾ ਮਿਲੇ। ਇਸ ਤੋਂ ਇਲਾਵਾ ਜੇਕਰ ਕਿਸੇ ਨੂੰ ਸਕਾਲਰਸ਼ਿਪ ਸਬੰਧੀ ਕੋਈ ਸਮੱਸਿਆ ਆ ਰਹੀ ਹੈ, ਤਾਂ ਸਬੰਧਤ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਜਾਵੇ। ਉਨਾਂ ਪੈਨਸ਼ਨਾਂ ਸਬੰਧੀ ਮੁਸ਼ਕਿਲਾਂ ਸੁਣਦੇ ਹੋਏ ਜ਼ਿਲਾ ਸਮਾਜਿਕ ਸੁਰੱਖਿਆ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਯੋਗ ਵਿਅਕਤੀ ਪੈਨਸ਼ਨ ਦੀ ਸਹੂਲਤ ਤੋਂ ਵਾਂਝੇ ਨਾ ਰਹਿਣ। ਉਨਾਂ ਸ਼ਗਨ ਸਕੀਮ ਸਬੰਧੀ ਕਿਹਾ ਕਿ ਜੇਕਰ ਕਿਸੇ ਲਾਭਪਾਤਰੀ ਨੂੰ ਇਸ ਸਕੀਮ ਦਾ ਲਾਹਾ ਨਹੀਂ ਮਿਲ ਰਿਹਾ, ਤਾਂ ਉਹ ਜ਼ਿਲਾ ਭਲਾਈ ਅਫ਼ਸਰ ਨਾਲ ਸੰਪਰਕ ਕਰ ਸਕਦਾ ਹੈ। ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੇ ਪਿੰਡਾਂ ਵਿਚ ਕਬਰਿਸਤਾਨਾਂ ਦੇ ਮਸਲੇ ਸੁਣਦਿਆਂ ਡੀ.ਡੀ.ਪੀ.ਓ. ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿਚ ਮੌਕੇ ਦੇਖਕੇ ਇਨਾਂ ਦਾ ਹੱਲ ਕੀਤਾ ਜਾਵੇ। ਉਨਾਂ ਨਾਲ ਹੀ ਇਹ ਵੀ ਹਦਾਇਤ ਕੀਤੀ ਕਿ ਲੋੜਵੰਦ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਵੱਧ ਤੋਂ ਵੱਧ ਫਾਇਦਾ ਪਹੁੰਚਾਇਆ ਜਾਵੇ। ਡਾਕਟਰ ਸੁਮੀਤ ਜਾਰੰਗਲ ਡਿਪਟੀ ਕਮਿਸ਼ਨਰ ਰੂਪਨਗਰ ਨੇ ਭਰੋਸਾ ਦਿਵਾਇਆ ਕਿ ਘੱਟ ਗਿਣਤੀ ਭਾਈਚਾਰੇ ਨੂੰ ਕਿਸੇ ਵੀ ਤਰਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸ਼੍ਰੀ ਜਸਪ੍ਰੀਤ ਸਿੰਘ ਸਹਾਇਕ ਕਮਿਸ਼ਨਰ (ਜ), ਸ਼ੀਮਤੀ ਸਰਬਜੀਤ ਕੌਰ ਸਹਾਇਕ ਕਮਿਸ਼ਨਰ(ਸ਼ਿਕਾਇਤਾਂ) , ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਮੈਬਰ ਸ਼੍ਰੀ ਵਿਕਟਰ ਮਸੀਹ, ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਪ੍ਰਾਈਵੇਟ ਸੈਕਟਰੀ ਸ਼੍ਰੀ ਜੋਧ ਸਿੰਘ, ਸ਼੍ਰੀ ਅਜਿੰਦਰ ਸਿੰਘ ਪੁਲਿਸ ਕਪਤਾਨ,ਸ਼੍ਰੀ ਮਨਕੰਵਲ ਚਾਹਲ ਐਸ.ਡੀ.ਐਮ. ਸ਼੍ਰੀ ਚਮਕੌਰ ਸਾਹਿਬ, ਸ਼੍ਰੀ ਗੁਰਨੇਤਰ ਸਿੰਘ ਡੀ.ਡੀ.ਪੀ.ਓੁ., ਹੋਰ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਭਾਰੀ ਗਿਣਤੀ ਵਿਚ ਘੱਟ ਗਿਣਤੀ ਮਸੀਹੀ ਅਤੇ ਮੁਸਲਿਮ ਭਾਈਚਾਰੇ ਦੇ ਲੋਕ ਹਾਜ਼ਰ ਸਨ।