ਚੋਣ ਤਹਿਸੀਲਦਾਰ ਵੱਲੋਂ ਜ਼ਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਕੀਤੀ ਗਈ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਚੋਣ ਤਹਿਸੀਲਦਾਰ ਵੱਲੋਂ ਜ਼ਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਕੀਤੀ ਗਈ
ਬੂਥ ਲੈਵਲ ਏਜੰਟ ਲਗਾਉਣ ਸਬੰਧੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ
ਰੂਪਨਗਰ, 11 ਅਗਸਤ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਲਗਾਤਾਰ ਸਰਸਰੀ ਸੁਧਾਈ ਦਾ ਕੰਮ ਚੱਲ ਰਿਹਾ ਹੈ, ਜਿਸਦੇ ਸਬੰਧ ਵਿੱਚ ਅੱਜ ਜ਼ਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਚੋਣ ਤਹਿਸੀਲਦਾਰ ਵੱਲੋਂ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਚੋਣ ਤਹਿਸੀਲਦਾਰ ਵੱਲੋਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਬੂਥ ਲੈਵਲ ਏਜੰਟ ਲਗਾਉਣ ਸਬੰਧੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ ਅਤੇ ਕਿਸੇ ਯੋਗ ਵਿਅਕਤੀਆਂ ਨੂੰ ਚੋਣ ਹਲਕਿਆਂ ਵਿੱਚ ਹਰੇਕ ਪੋਲਿੰਗ ਬੂਥਾਂ ਤੇ ਫਾਰਮ ਬੀ.ਐਲ.ਏ-2 ਵਿੱਚ ਬੀ.ਐਲ.ਏ ਨਿਯੁਕਤ ਕਰਨ ਲਈ ਅਪੀਲ ਕੀਤੀ ਗਈ ਤਾਂ ਜੋ ਆਉਣ ਵਾਲੀ ਸਪੈਸ਼ਲ ਇੰਨਟੈਨਸਿਵ ਰਵੀਜ਼ਨ ਵਿੱਚ ਵੱਧ ਤੋਂ ਵੱਧ ਨੌਜਵਾਨ ਵੋਟਰਾਂ ਦੀ ਰਜਿਸ਼ਟਰੇਸ਼ਨ ਕਰਵਾਉਣ ਵਿੱਚ ਯੋਗਦਾਨ ਪਾਇਆ ਜਾ ਸਕੇ ਅਤੇ ਵੋਟਰ ਸੂਚੀ ਦੀ ਲਗਾਤਾਰ ਸਰਸਰੀ ਸੁਧਾਈ ਦੇ ਕੰਮ ਵਿੱਚ ਬੀ.ਐਲ.ੳਜ਼ ਦੀ ਸਹਾਇਤਾ ਕੀਤੀ ਜਾ ਸਕੇ।
ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਜ਼ਿਲ੍ਹੇ ਅਧੀਨ ਆਉਂਦੇ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਜੇਕਰ ਹਾਲੇ ਤੱਕ 18-19 ਸਾਲ ਦੇ ਨੌਜਵਾਨਾਂ ਦੀ ਵੋਟ ਨਹੀਂ ਬਣੀ ਜਾਂ ਕਿਸੇ ਵੋਟਰ ਦੀ ਵੋਟ ਬਣਨ ਤੋਂ ਰਹਿ ਗਈ ਹੈ ਤਾਂ ਉਹ ਆਰ.ਓ./ ਈ.ਆਰ.ਓ.ਦਫਤਰ ਵਿੱਚ ਜਾ ਕੇ ਜਾਂ ਬੀ.ਐਲ.ਓ.ਰਾਹੀਂ ਆਨਲਾਈਨ ਪੋਰਟਲ ਤੇ ਵੀ ਵੋਟ ਅਪਲਾਈ ਕੀਤੀ ਜਾ ਸਕਦੀ ਹੈ ਅਤੇ ਨਵੀਂ ਵੋਟ ਰਜਿਸਟਰੇਸ਼ਨ ਕਰਨ ਲਈ ਫਾਰਮ ਨੰਬਰ 6, ਨਾਮ ਕਟਵਾਉਣ ਲਈ ਫਾਰਮ ਨੰਬਰ 7, ਵੇਰਵਿਆਂ ਵਿੱਚ ਸੋਧ ਲਈ ਕਰਨ ਜਾਂ ਆਪਣੀ ਵੋਟ ਬਦਲਣ ਲਈ ਫਾਰਮ ਨੰਬਰ 8 ਭਰ ਕੇ ਸੰਬੰਧਿਤ ਬੀਐਲਓਜ਼ ਨੂੰ ਦਿੱਤੇ ਜਾ ਸਕਦੇ ਹਨ।
ਇਸ ਮੀਟਿੰਗ ਵਿੱਚ ਆਮ ਆਦਮੀ ਪਾਰਟੀ ਤੋਂ ਸ਼੍ਰੀ ਸੰਦੀਪ ਜੋਸ਼ੀ, ਭਾਰਤੀ ਜਨਤਾ ਪਾਰਟੀ ਤੋਂ ਸ. ਜਰਨੈਲ ਸਿੰਘ ਭਾਊਵਾਲ, ਸੀ.ਪੀ.ਆਈ. ਤੋਂ ਸ. ਸੁਖਵੀਰ ਸਿੰਘ, ਸੀ.ਪੀ.ਆਈ ਤੋਂ ਸ. ਗੁਰਦੇਵ ਸਿੰਘ ਬਾਗੀ ਤੋਂ ਇਲਾਵਾ ਸ਼੍ਰੀ ਜੂਨੀਅਰ ਸਹਾਇਕ ਗੁਰਜੀਤ ਸਿੰਘ ਹਾਜਰ ਹੋਏ।