ਬੰਦ ਕਰੋ

ਜਨ ਸੁਣਵਾਈ ਕੈਂਪ ਲਗਾ ਕੇ ਪ੍ਰਸਾ਼ਸਨ ਵੱਲੋਂ ਆਮ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦਾ ਕੀਤਾ ਉਪਰਾਲਾ-ਮਨੀਸ਼ਾ ਰਾਣਾਂ

ਪ੍ਰਕਾਸ਼ਨ ਦੀ ਮਿਤੀ : 01/12/2022
Administration made an effort to solve the problems of the common people by organizing a public hearing camp - Manisha Rana

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਰੂਪਨਗਰ 

ਜਨ ਸੁਣਵਾਈ ਕੈਂਪ ਲਗਾ ਕੇ ਪ੍ਰਸਾ਼ਸਨ ਵੱਲੋਂ ਆਮ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦਾ ਕੀਤਾ ਉਪਰਾਲਾ-ਮਨੀਸ਼ਾ ਰਾਣਾਂ

ਦੂਰ ਦੂਰਾਂਡੇ ਪੇਂਡੂ ਖੇਤਰਾਂ ਵਿੱਚ ਕੈਂਪ ਲਗਾ ਕੇ ਅਧਿਕਾਰੀ ਕਰ ਰਹੇ ਹਨ ਸਮੱਸਿਆਵਾ ਦਾ ਨਿਪਟਾਰਾ-ਅਨਮਜੋਤ

ਬਜਰੂੜ, ਅਬਿਆਣਾ, ਸਰਥਲੀ ਦੇ ਪਿੰਡਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ/ਸਮੱਸਿਆਵਾ ਦੂਰ ਕਰਨ ਲਈ ਪਹੁੰਚੇ ਅਧਿਕਾਰੀ

ਰੂਪਨਗਰ, 01 ਦਸੰਬਰ: 

ਦੂਰ ਦੂਰਾਂਡੇ ਪੇਂਡੂ ਖੇਤਰਾਂ ਵਿਚ ਰਹਿ ਰਹੇ ਲੋਕਾਂ ਨੂੰ ਆਪਣੀਆਂ ਮੁਸ਼ਕਿਲਾ ਤੇ ਸਮੱਸਿਆਵਾ ਹੱਲ ਕਰਵਾਉਣ ਲਈ ਜਿਲ੍ਹਾਂ ਦਫਤਰਾਂ ਵਿੱਚ ਆਉਣ ਜਾਣ ਦੀ ਬੇਲੋੜੀ ਖੱਜਲ ਖੁਆਰੀ ਨੂੰ ਦੂਰ ਕਰਨ ਲਈ ਪ੍ਰਸਾ਼ਸਨ ਨੇ ਪਿੰਡਾਂ ਵਿੱਚ ਜਨ ਸੁਣਵਾਈ ਕੈਂਪ ਲਗਾਉਣ ਦੀ ਸੁਰੂਆਤ ਕੀਤੀ ਹੈ। ਕੈਂਪ ਵਿੱਚ ਆਉਣ ਵਾਲੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਯਮਾ ਅਨੁਸਾਰ ਮੌਕੇ ਤੇ ਹੀ ਨਿਪਟਾਰਾ ਕਰਨ ਨੂੰ ਤਰਜੀਹ ਦਿੱਤੀ ਹੈ ਅਤੇ ਬਕਾਇਆ ਮਾਮਲੇ ਸਮਾਬੱਧ ਹੱਲ ਕਰਕੇ ਲੋਕਾਂ ਨੂੰ ਰਾਹਤ ਦਿੱਤੀ ਜਾ ਰਹੀ ਹੈ।

ਇਹ ਪ੍ਰਗਟਾਵਾ ਮਨੀਸ਼ਾ ਰਾਣਾ ਆਈ.ਏ.ਐਸ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ ਨੇ ਸਬ ਤਹਿਸੀਲ ਨੂਰਪੁਰ ਬੇਦੀ ਦੇ ਪਿੰਡਾਂ ਬਜਰੂੜ, ਅਬਿਆਣਾ, ਸਰਥਲੀ ਦੇ ਲੋਕਾਂ ਦੀਆਂ ਮੁਸ਼ਕਿਲਾ ਸੁਣਨ ਮੌਕੇ ਕੀਤਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈਆ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੈਣ ਤੋਂ ਲੋੜਵੰਦ ਲੋਕ ਆਮ ਤੌਰ ਤੇ ਜਾਣਕਾਰੀ ਦੀ ਅਣਹੋਂਦ ਕਾਰਨ ਵਾਝੇ ਰਹਿ ਜਾਂਦੇ ਹਨ। ਸਾਡਾ ਇਹ ਉਪਰਾਲਾ ਹੈ ਕਿ ਲੋਕਾਂ ਤੱਕ ਸਰਕਾਰੀ ਯੋਜਨਾਵਾ ਦਾ ਲਾਭ ਸਮੇਂ ਸਿਰ ਪਹੁੰਚਾਇਆ ਜਾਵੇ, ਦੂਰ ਦੂਰਾਂਡੇ ਦੇ ਪਿੰਡਾਂ ਦੇ ਲੋਕਾਂ ਦੀਆਂ ਮੁ਼ਸਕਿਲਾਂ ਦਾ ਨਿਪਟਾਰਾ ਕਰਨ ਵਿੱਚ ਦੇਰੀ ਨਾ ਹੋਵੇ, ਇਸ ਲਈ ਪ੍ਰਸ਼ਾਸ਼ਨ ਵੱਲੋ ਡਿਪਟੀ ਕਮਿਸ਼ਨਰ ਰੂਪਨਗਰ ਡਾ.ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾ ਤਹਿਤ ਜਿਲ੍ਹੇ ਦੇ ਵੱਖ ਵੱਖ ਉਪ ਮੰਡਲਾਂ ਵਿੱਚ ਇਹ ਕੈਂਪ ਆਯੋਜਿਤ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਜਿਹੜੇ ਮਾਮਲੇ ਸਾਡੇ ਕੋਲ ਲੈ ਕੇ ਆ ਰਹੇ ਹਨ, ਉਨ੍ਹਾਂ ਦਾ ਨਿਪਟਾਰਾ ਮਾਮਲੇ ਦੀ ਜਾਂਚ ਕਰਕੇ ਸਮਾਬੱਧ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਲੋਕਾਂ ਵੱਲੋਂ ਅੱਜ ਇਸ ਕੈਂਪ ਵਿੱਚ ਦਿੱਤੀਆ ਦਰਖਾਸਤਾ, ਸ਼ਿਕਾਇਤਾ, ਮੁਸ਼ਕਿਲਾ ਤੇ ਸਮੱਸਿਆਵਾ ਬਾਰੇ ਸਬੰਧਿਤ ਵਿਭਾਗਾ ਦੇ ਅਧਿਕਾਰੀ ਅੱਜ ਸ਼ਾਮ ਤੱਕ ਆਪਣੀ ਰਿਪੋਰਟ ਦੇਣਗੇ ਅਤੇ ਕੀਤੀ ਗਈ ਕਾਰਵਾਈ ਬਾਰੇ ਸਬੰਧਿਤ ਦਰਖਾਸਤ ਕਰਤਾ ਨੂੰ ਕੀਤੀ ਗਈ ਕਾਰਵਾਈ ਬਾਰੇ ਸੂਚਿਤ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਆਮ ਲੋਕ ਹਰ ਕੰਮਕਾਜ ਵਾਲੇ ਦਿਨ 11 ਤੋ 1 ਵਜੇ ਤੱਕ ਉਪ ਮੰਡਲ ਦਫਤਰ ਵਿੱਚ ਆ ਕੇ ਆਪਣੀ ਸਮੱਸਿਆ ਦੱਸ ਕੇ ਉਸ ਦਾ ਢੁਕਵਾ ਹੱਲ ਕਰਵਾ ਸਕਦੇ ਹਨ। ਪ੍ਰਸ਼ਾਸ਼ਨ ਦੀ ਆਮ ਲੋਕਾਂ ਪ੍ਰਤੀ ਜਿੰਮੇਵਾਰੀ ਹੈ ਅਤੇ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕਰਨਾ ਸਾਡਾ ਫਰਜ਼ ਹੈ।

ਸਹਾਇਕ ਕਮਿਸ਼ਨਰ ਸ਼ਿਕਾਇਤਾਂ ਅਨਮਜੋਤ ਕੌਰ ਨੇ ਕਿਹਾ ਕਿ ਲੋਕ ਆਪਣੀਆਂ ਮੁਸ਼ਕਿਲਾਂ ਸਰਲ ਤੇ ਸੰਖੇਪ ਢੰਗ ਨਾਲ ਪ੍ਰਸਾਸ਼ਨ ਦੇ ਧਿਆਨ ਵਿਚ ਲਿਆਉਣ, ਸਰਕਾਰ ਵੱਲੋ ਲੋਕਾਂ ਦੀ ਸੁਵਿਧਾ ਲਈ ਪੇਡੂ ਖੇਤਰਾਂ ਵਿੱਚ ਇਹ ਕੈਂਪ ਲਗਾਉਣ ਦਾ ਉਪਰਾਲਾ ਕੀਤਾ ਗਿਆ ਹੈ, ਜਿਸ ਦਾ ਹਰ ਵਿਅਕਤੀ ਨੂੰ ਲਾਭ ਲੈਣਾ ਚਾਹੀਦਾ ਹੈ।

ਅੱਜ ਦੇ ਕੈਂਪ ਵਿੱਚ ਇਨ੍ਹਾਂ ਪਿੰਡਾਂ ਦੇ ਲੋਕਾਂ ਨੇ ਹੱਡਾਰੋੜੀ, ਗੰਦੇ ਪਾਣੀ ਦੀ ਨਿਕਾਸੀ, ਸੜਕਾਂ ਦੀ ਮੁਰੰਮਤ, ਪੈਨਸ਼ਨਾ ਤੇ ਮਾਲ ਵਿਭਾਗ ਵਿੱਚ ਬਕਾਇਆ ਮਾਮਲੇ ਆਦਿ ਬਾਰੇ ਆਪਣੀਆਂ ਮੁਸ਼ਕਿਲਾਂ/ਸਮੱਸਿਆਵਾ ਦੱਸੀਆਂ, ਜਿਨ੍ਹਾਂ ਦਾ ਅਧਿਕਾਰੀਆਂ ਨੇ ਨਿਯਮਾ ਅਨੁਸਾਰ ਹੱਲ ਕਰਨ ਅਤੇ ਸਮੱਸਿਆਵਾ ਦੇ ਨਿਪਟਾਰੇ ਉਪਰੰਤ ਸਬੰਧਿਤ ਧਿਰਾਂ ਨੂੰ ਸੂਚਿਤ ਕਰਨ ਲਈ ਵੱਖ ਵੱਖ ਵਿਭਾਗਾ ਦੇ ਅਧਿਕਾਰਆਂ ਨੂੰ ਨਿਰਦੇਸ਼ ਦਿੱਤੇ। ਇਸ ਮੌਕੇ ਨਾਇਬ ਤਹਿਸੀਲਦਾਰ ਰਿਤੂ ਕਪੂਰ, ਬਲਾਕ ਵਿਕਾਸ ਤੇ ਪੰਚਾਇਤ ਅਫਸਰ ਈਸ਼ਾਨ ਚੋਧਰੀ ਅਤੇ ਹੋਰ ਵਿਭਾਗਾ ਦੇ ਅਧਿਕਾਰੀ ਹਾਜ਼ਰ ਸਨ।