ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਪਿੰਡ ਕਮਾਲਪੁਰ ਵਿਖੇ ਮੈਡੀਕਲ ਕੈਂਪ ਲਗਾਇਆ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਪਿੰਡ ਕਮਾਲਪੁਰ ਵਿਖੇ ਮੈਡੀਕਲ ਕੈਂਪ ਲਗਾਇਆ
ਰੂਪਨਗਰ, 26 ਜੁਲਾਈ: ਸਿਹਤ ਵਿਭਾਗ ਰੂਪਨਗਰ ਦੇ ਸਹਿਯੋਗ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵਲੋਂ ਪਿੰਡ ਕਮਾਲਪੁਰ ਵਿੱਚ ਇੱਕ ਮੈਡੀਕਲ ਕੈਂਪ ਲਗਾਇਆ ਗਿਆ ਜਿਸ ਵਿੱਚ ਹੜਾਂ ਪੀੜਤਾਂ ਦੀ ਸਿਹਤ ਦਾ ਜਾਇਜਾ ਲੈ ਕੇ ਨੂੰ ਜਰੂਰੀ ਦਵਾਈਆਂ ਵੰਡੀਆਂ ਗਈਆਂ।
ਇਸ ਦੇ ਨਾਲ ਹੀ ਜ਼ਿਲ੍ਹਾ ਅਦਾਲਤਾਂ ਦੇ ਕਰਮਚਾਰੀਆਂ ਵੱਲੋਂ ਕੀਤੇ ਵਿਸੇਸ਼ ਉਪਰਾਲੇ ਸਦਕਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਦੁਆਰਾ ਹੜ ਪੀੜਤ ਔਰਤਾਂ ਦੀ ਸਿਹਤ ਅਤੇ ਸਫਾਈ ਨੂੰ ਮੱਦੇਨਜਰ ਰੱਖਦਿਆਂ ਸੈਨੇਟਰੀ ਪੈਡ ਦਿੱਤੇ ਗਏ।
ਇਸ ਮੌਕੇ ‘ਤੇ ਸੀ.ਜੇ.ਐਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਹਿਮਾਂਸ਼ੀ ਗਲਹੋਤਰਾ ਨੇ ਦੱਸਿਆ ਕਿ ਰੂਪਨਗਰ, ਸ਼੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਦੀਆਂ ਅਦਾਲਤਾਂ ਦੇ ਕਰਮਚਾਰੀਆਂ ਨੇ ਇੱਕ ਵੱਖਰੀ ਮਿਸਾਲ ਕਾਇਮ ਕੀਤੀ ਜਿਸ ਵਿੱਚ ਉਹਨਾ ਵੱਲੋਂ ਹੜਾਂ ਪੀੜਤ ਲੋਕਾਂ ਲਈ ਲੋੜਵੰਦ ਸਮੱਗਰੀ ਇੱਕਠੀ ਕੀਤੀ ਜਾ ਰਹੀ ਹੈ ਅਤੇ ਹੜ ਪ੍ਰਭਾਵਿਤ ਇਲਾਕਿਆਂ ਤੱਕ ਪਹੁੰਚ ਕਰਕੇ ਜ਼ਰੂਰਤਮੰਦ ਦੀ ਮੱਦਦ ਕੀਤੀ ਜਾ ਰਹੀ ਹੈ।