ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਮੌਕੇ ਧਾਰਾ 163 ਅਧੀਨ ਵੱਖ-ਵੱਖ ਹੁਕਮ ਜਾਰੀ ਕੀਤੇ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਮੌਕੇ ਧਾਰਾ 163 ਅਧੀਨ ਵੱਖ-ਵੱਖ ਹੁਕਮ ਜਾਰੀ ਕੀਤੇ
ਰੂਪਨਗਰ, 13 ਨਵੰਬਰ: ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ, ਜੋ ਕਿ ਪੂਰੀ ਸ਼ਰਧਾ ਸਤਿਕਾਰ ਸਹਿਤ ਮਿਤੀ 21 ਨਵੰਬਰ 2025 ਤੋਂ ਮਿਤੀ 29 ਨਵੰਬਰ 2025 ਤੱਕ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ, ਸੰਬਧੀ 163 ਅਧੀਨ ਮਿਲੇ ਅਧਿਕਾਰਾਂ ਵਰਤੋਂ ਕਰਦੇ ਹੋਏ ਵੱਖ-ਵੱਖ ਹੁਕਮ ਜਾਰੀ ਕੀਤੇ ਹਨ।
ਸ਼੍ਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਲੱਖਾਂ ਦੀ ਤਾਦਾਦ ਵਿੱਚ ਦੇਸ਼-ਵਿਦੇਸ਼ ਤੋਂ ਸੰਗਤਾਂ ਧਾਰਮਿਕ ਭਾਵਨਾਵਾਂ ਨਾਲ ਆਉਣਗੀਆਂ। ਇਸ ਮੌਕੇ ਇਹ ਯਕੀਨੀ ਬਣਾਉਣਾ ਜਰੂਰੀ ਹੈ ਕਿ ਪਬਲਿਕ ਦੇ ਕਿਸੇ ਵੀ ਵਿਅਕਤੀ ਜਾਂ ਗਰੁੱਪ ਵੱਲੋਂ ਕੋਈ ਅਜਿਹੀ ਕਾਰਵਾਈ ਨਾ ਕੀਤੀ ਜਾਵੇ ਜਿਸ ਨਾਲ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੇ ਜਾਂ ਉਹ ਤੰਗ ਪ੍ਰੇਸ਼ਾਨ ਹੋਣ, ਕਿਉਂਕਿ ਜੇਕਰ ਅਜਿਹਾ ਹੁੰਦਾ ਹੈ ਤਾਂ ਅਮਨ ਕਾਨੂੰਨ ਦੀ ਸਥਿਤੀ ਭੰਗ ਹੋਣ ਦਾ ਖਤਰਾ ਵੱਧ ਜਾਂਦਾ ਹੈ।
ਉਨ੍ਹਾਂ ਦੱਸਿਆ ਕਿ ਸ੍ਰੀ ਆਨੰਦਪੁਰ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਦੌਰਾਨ ਕਿਸੇ ਵੀ ਵਿਅਕਤੀ ਦੇ ਅਸਲਾ ਲੈ ਕੇ ਚੱਲਣ ਤੇ ਪੂਰਨ ਪਾਬੰਦੀ ਹੋਵੇਗੀ, ਪ੍ਰੰਤੂ ਇਹ ਪਾਬੰਦੀ ਡਿਊਟੀ ਤੇ ਤਾਇਨਾਤ ਪੁਲਿਸ/ ਪੈਰਾ ਮਿਲਟਰੀ ਫੋਰਸਿਜ਼ ਦੇ ਅਧਿਕਾਰੀਆਂ/ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗੀ। ਇਸ ਤੋਂ ਇਲਾਵਾ ਜੇਕਰ ਕੁਝ ਮਹੱਤਵਪੂਰਨ ਸਖਸ਼ੀਅਤਾਂ ਨੂੰ ਉਨ੍ਹਾਂ ਦੀ ਸੁਰੱਖਿਆ ਲਈ ਅਸਲਾ ਰੱਖਣ ਦੀ ਲੋੜ ਹੋਵੇਗੀ ਤਾਂ ਉਹ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਦੀ ਸਿਫਾਰਿਸ਼ ਉਪਰੰਤ ਵਧੀਕ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਤੋਂ ਸਪੈਸ਼ਲ ਇਜ਼ਾਜ਼ਤ ਲੈ ਕੇ ਅਸਲਾ ਰੱਖ ਸਕਣਗੇ।
ਇਸ ਤੋਂ ਇਲਾਵਾ ਇਸ ਸ਼ਹੀਦੀ ਸਮਾਗਮ ਦੌਰਾਨ ਆਮ ਪਬਲਿਕ ਵੱਲੋਂ ਬੁਲੇਟ ਦੇ ਪਟਾਕੇ/ਆਤਿਸ਼ਬਾਜੀ ਚਲਾਉਣ ਤੇ ਪਾਬੰਦੀ ਹੋਵੇਗੀ।
ਉਨ੍ਹਾਂ ਦੱਸਿਆ ਕਿ ਇਸ ਸ਼ਹੀਦੀ ਸਮਾਗਮ ਦੌਰਾਨ ਭੰਗ, ਮੀਟ, ਤੰਬਾਕੂ, ਸਿਗਰਟ, ਬੀੜੀ, ਜਰਦਾ, ਗੁਟਕਾ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਿਕਰੀ ਅਤੇ ਵਰਤੋਂ ਤੇ ਵੀ ਪੂਰਨ ਤੌਰ ਤੇ ਪਾਬੰਦੀ ਹੋਵੇਗੀ।
ਉਨ੍ਹਾਂ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਦੌਰਾਨ ਸ੍ਰੀ ਕੇਸਗੜ੍ਹ ਸਾਹਿਬ ਤੋਂ ਪੁਲਿਸ ਚੌਕੀ (ਨਵੀਂ ਆਬਾਦੀ) ਅੱਗੋਂ ਲੰਘਦੀ ਹੋਈ ਸੜਕ ਤੇ ਕਿਲਾ ਸ੍ਰੀ ਅਨੰਦਗੜ੍ਹ ਸਾਹਿਬ ਨੂੰ ਜਾਂਦੀ ਹੈ, ਸ਼ਹੀਦੀ ਸਮਾਗਮ ਮੌਕੇ ਇਸ ਸੜਕ ਤੇ ਭੰਗ ਨਾਲ ਹੋਣ ਵਾਲੇ ਸਮਾਨ ਦੀਆਂ ਰੇਹੜੀਆਂ ਲਗਾਉਣ ਤੇ ਪੂਰਨ ਪਾਬੰਦੀ ਹੋਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸ਼ਹੀਦੀ ਸਮਾਗਮ ਦੌਰਾਨ ਕਾਰਾਂ, ਮੋਟਰ ਸਾਈਕਲਾਂ ਜਾਂ ਹੋਰ ਵਾਹਨਾਂ ਵੱਲੋਂ ਪ੍ਰੈਸ਼ਰ ਹਾਰਨ ਵਜਾਉਣ ਅਤੇ ਕੋਈ ਅਜਿਹਾ ਯੰਤਰ ਹੋਣ ਲਗਾਉਣ ਤੇ ਜਿਸ ਨਾਲ ਉੱਚੀਆ ਆਵਾਜਾਂ ਨਿਕਲਦੀਆ ਹਨ ਲਗਾਉਣ ਤੇ, ਅਤੇ ਸਲੈਂਸਰ ਉਤਾਰ ਕੇ ਵਾਹਨ ਚਲਾਉਣ ਅਤੇ ਸਟੰਟ ਆਦਿ ਕਰਨ ਤੇ ਪੂਰਨ ਪਾਬੰਦੀ ਹੋਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਸਾਰੇ ਹੁਕਮ 15 ਨਵੰਬਰ 2025 ਤੋਂ 30 ਨਵੰਬਰ 2025 ਤੱਕ ਲਾਗੂ ਰਹਿਣਗੇ।