ਬੰਦ ਕਰੋ

ਜ਼ਿਲ੍ਹਾ ਰੂਪਨਗਰ ਵਿਖੇ ਰਾਸ਼ਟਰੀ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ

ਪ੍ਰਕਾਸ਼ਨ ਦੀ ਮਿਤੀ : 14/03/2026
National Lok Adalat successfully organized in Rupnagar district

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਜ਼ਿਲ੍ਹਾ ਰੂਪਨਗਰ ਵਿਖੇ ਰਾਸ਼ਟਰੀ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ

14181 ਕੇਸਾਂ ਦਾ ਕੀਤਾ ਨਿਪਟਾਰਾ ਤੇ ਲਗਭਗ 99589604/- ਰੁਪਏ ਦੇ ਐਵਾਰਡ ਪਾਸ ਕੀਤੇ

ਰੂਪਨਗਰ, 14 ਮਾਰਚ: ਨੈਸ਼ਨਲ ਲੀਗਲ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਮੁਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਲ 2026 ਦੀ ਪਹਿਲੀ ਕੌਮੀ ਲੋਕ ਅਦਾਲਤ ਜ਼ਿਲ੍ਹਾ ਰੂਪਨਗਰ ਅਤੇ ਇਸ ਦੀਆਂ ਸਬ-ਡਵੀਜ਼ਨਾਂ- ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਦੀਆਂ ਵੱਖ-ਵੱਖ ਅਦਾਲਤਾਂ ਵਿਖੇ ਲਗਾਈ ਗਈ।

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਮਨਜੋਤ ਕੌਰ ਦੀ ਅਗਵਾਈ ਹੇਠ ਅੱਜ ਲਗਾਈ ਗਈ ਨੈਸ਼ਨਲ ਲੋਕ ਅਦਾਲਤ ਵਿੱਚ ਵੱਖ-ਵੱਖ ਸ਼੍ਰੇਣੀਆਂ ਦੇ ਲਗਭਗ 14796 ਕੇਸ ਜਿਵੇਂ ਦੀਵਾਨੀ, ਫੌਜਦਾਰੀ ਕੰਪਾਊਂਡੇਬਲ ਕੇਸ, ਐਨਆਈ ਐਕਟ ਕੇਸ, ਬੈਂਕ ਰਿਕਵਰੀ ਕੇਸ, ਜ਼ਮੀਨ ਪ੍ਰਾਪਤੀ ਦੇ ਕੇਸ, ਵਿਆਹ ਸੰਬੰਧੀ ਵਿਵਾਦ, ਮੋਟਰ ਦੁਰਘਟਨਾ ਅਤੇ ਬੀਮਾ ਦਾਅਵਿਆਂ ਦੇ ਕੇਸ, ਐਲ ਏਸੀ ਕੇਸ, ਮਾਲ ਕੇਸ, ਪਾਣੀ ਦੇ ਬਿੱਲਾਂ ਅਤੇ ਟ੍ਰੈਫਿਕ ਚਲਾਨ ਵੀ ਲਏ ਗਏ। ਇਸ ਤੋਂ ਇਲਾਵਾ ਪ੍ਰੀ-ਲਿਟੀਗੇਟਿਵ ਕੇਸ ਵੀ ਲਾਏ ਗਏ।

ਇਸ ਲੋਕ ਅਦਾਲਤ ਵਿੱਚ ਰੂਪਨਗਰ ਵਿਖੇ 06 ਬੈਂਚ, ਸ੍ਰੀ ਅਨੰਦਪੁਰ ਸਾਹਿਬ ਵਿਖੇ 01 ਬੈਂਚ ਅਤੇ ਨੰਗਲ ਵਿਖੇ 01 ਬੈਂਚ ਲਗਾਏ ਗਏ। ਇਸ ਤੋਂ ਇਲਾਵਾ ਰੈਵੀਨਿਊ ਅਦਾਲਤਾਂ ਦੇ ਵੀ 18 ਬੈਂਚ ਲਗਾਏ ਗਏ। 14796 ਕੇਸਾਂ ਵਿੱਚੋਂ 14181 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ ਲਗਭਗ 99589604/- ਰੁਪਏ ਦੇ ਐਵਾਰਡ ਪਾਸ ਕੀਤੇ ਗਏ।

ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਅਮਨਦੀਪ ਕੌਰ ਵੱਲੋਂ ਅੱਗੇ ਦੱਸਿਆ ਗਿਆ ਕਿ ਲੋਕ ਅਦਾਲਤ ਹਮੇਸ਼ਾ ਹੀ ਝਗੜਿਆਂ ਦੇ ਸੁਚੱਜੇ ਢੰਗ ਨਾਲ ਨਿਪਟਾਰੇ ਲਈ ਸਭ ਤੋਂ ਵਧੀਆ ਤਰੀਕਾ ਰਹੀ ਹੈ। ਧਿਰਾਂ ਦੁਆਰਾ ਅਦਾ ਕੀਤੀ ਸਾਰੀ ਕੋਰਟ ਫੀਸ ਵਾਪਸ ਕਰ ਦਿੱਤੀ ਜਾਂਦੀ ਹੈ। ਲੋਕ ਅਦਾਲਤ ਵਿੱਚ ਨਿਪਟਾਏ ਗਏ ਮਾਮਲੇ ਅਤੇ ਲੋਕ ਅਦਾਲਤ ਦੇ ਬੈਂਚ ਦੁਆਰਾ ਪਾਸ ਕੀਤੇ ਗਏ ਅਵਾਰਡ ਦੀ ਅੱਗੇ ਕੋਈ ਅਪੀਲ ਨਹੀਂ ਹੁੰਦੀ ਅਤੇ ਧਿਰਾਂ ਦੁਆਰਾ ਅਦਾ ਕੀਤੀ ਸਾਰੀ ਕੋਰਟ ਫੀਸ ਵੀ ਵਾਪਸ ਕਰ ਦਿੱਤੀ ਜਾਂਦੀ ਹੈ।

ਉਨ੍ਹਾਂ ਦੱਸਿਆ ਕਿ ਅੱਜ ਲੋਕ ਅਦਾਲਤ ਦੇ ਮੌਕੇ ਤੇ ਆਉਣ ਵਾਲੇ ਲਿਟੀਗੈਂਟਾਂ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਵੱਲੋਂ ਹੈਲਪ ਡੈਸਕ ਲਗਾਏ ਗਏ ਜਿਨ੍ਹਾਂ ਉੱਤੇ ਪੈਰਾ ਲੀਗਲ ਵਲੰਟੀਅਰਾਂ ਨੇ ਸੁਚਾਰੂ ਢੰਗ ਨਾਲ ਡਿਊਟੀ ਨਿਭਾਈ। ਅਗਲੀ ਨੈਸ਼ਨਲ ਲੋਕ ਅਦਾਲਤ 09 ਮਈ 2026 ਨੂੰ ਲਗਾਈ ਜਾਵੇਗੀ।