ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ-ਕਮ-ਸਵੈ ਰੋਜ਼ਗਾਰ ਕੈਂਪ ਅੱਜ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ-ਕਮ-ਸਵੈ ਰੋਜ਼ਗਾਰ ਕੈਂਪ ਅੱਜ
ਸਰਕਾਰ ਦੀਆਂ ਵੱਖ-ਵੱਖ ਸਵੈ-ਰੋਜ਼ਗਾਰ ਸਕੀਮਾਂ ਬਾਰੇ ਵੀ ਕਰਵਾਇਆ ਜਾਵੇਗਾ ਜਾਣੂ
ਰੂਪਨਗਰ, 15 ਮਈ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅਗਲਾ ਪਲੇਸਮੈਂਟ ਕੈਂਪ ਅੱਜ 16 ਮਈ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਲਗਾਇਆ ਜਾ ਰਿਹਾ ਹੈ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਪ੍ਰਭਜੋਤ ਸਿੰਘ ਵੱਲੋਂ ਦੱਸਿਆ ਗਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਐਕਸਿਸ ਬੈਂਕ ਦੇ ਨੁਮਾਇੰਦਿਆਂ ਵੱਲੋਂ ਬ੍ਰਾਂਚ ਰਿਲੇਸ਼ਨਸ਼ਿਪ ਅਫਸਰ (ਬੀਆਰਓ) ਦੀਆਂ ਅਸਾਮੀਆਂ ਲਈ ਗ੍ਰੈਜੂਏਟ/ਪੋਸਟ ਗ੍ਰੈਜੂਏਟ ਘੱਟੋ-ਘੱਟ 50 ਫ਼ੀਸਦੀ ਨੰਬਰਾਂ ਨਾਲ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਮਰਦ/ਔਰਤ ਦੋਵੇਂ ਹੀ ਅਪਲਾਈ ਕਰ ਸਕਦੇ ਹਨ। ਉਮੀਦਵਾਰ ਦੀ ਉਮਰ 21 ਤੋਂ 30 ਸਾਲ ਵਿੱਚ ਹੋਣੀ ਚਾਹੀਦੀ ਹੈ। ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 4.42 ਲੱਖ ਰੁਪਏ ਤੱਕ ਸਲਾਨਾ ਤਨਖਾਹ ਮਿਲੇਗੀ। ਨੌਕਰੀ ਕਰਨ ਦਾ ਸਥਾਨ ਪੂਰੇ ਪੰਜਾਬ ਵਿੱਚ ਕਿਸੇ ਵੀ ਥਾਂ ਹੋ ਸਕਦਾ ਹੈ।
ਇਸ ਤੋਂ ਇਲਾਵਾ ਰੋਜ਼ਗਾਰ ਅਫ਼ਸਰ ਵੱਲੋਂ ਦੱਸਿਆ ਗਿਆ ਕਿ ਐਚ.ਡੀ.ਐੱਫ.ਸੀ ਬੈਂਕ ਵੱਲੋਂ ਵਰਚੁਅਲ ਰਿਲੇਸ਼ਨਸ਼ਿਪ ਮੈਨੇਜਰ ਦੀਆਂ ਅਸਾਮੀਆਂ ਲਈ 50 ਫ਼ੀਸਦੀ ਅੰਕਾਂ ਨਾਲ ਗ੍ਰੈਜੂਏਸ਼ਨ ਪਾਸ 19 ਸਾਲ ਤੋਂ 30 ਸਾਲ ਦੇ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 3 ਲੱਖ ਤੋਂ 4.25 ਲੱਖ ਰੁਪਏ ਤੱਕ ਸਲਾਨਾ ਤਨਖਾਹ ਮਿਲੇਗੀ।
ਐਚ.ਡੀ.ਐੱਫ.ਸੀ ਬੈਂਕ ਵਿੱਚ ਸੇਲਜ਼ ਅਫਸਰ ਦੀਆਂ ਅਸਾਮੀਆਂ ਲਈ 50 ਫ਼ੀਸਦੀ ਅੰਕਾਂ ਨਾਲ ਗ੍ਰੈਜੂਏਸ਼ਨ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 2.08 ਲੱਖ ਤੋਂ 2.88 ਲੱਖ ਰੁਪਏ ਤੱਕ ਸਲਾਨਾ ਤਨਖਾਹ ਮਿਲੇਗੀ।
ਡਿਪਟੀ ਮੈਨੇਜਰ ਦੀਆਂ ਅਸਾਮੀਆਂ ਲਈ 50 ਫ਼ੀਸਦੀ ਅੰਕਾਂ ਨਾਲ ਗ੍ਰੈਜੂਏਟ ਪਾਸ ਜਾਂ ਗ੍ਰੈਜੂਏਸ਼ਨ ਦੇ ਅੰਤਿਮ ਸਾਲ ਦੇ ਵਿਦਿਆਰਥੀ ਜਿਨ੍ਹਾਂ ਦੀ ਉਮਰ 21 ਤੋਂ 28 ਸਾਲ ਹੈ, ਇੰਟਰਵਿਊ ਦੇ ਸਕਦੇ ਹਨ। ਇਸ ਅਸਾਮੀ ਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 5.59 ਸਲਾਨਾ ਤਨਖਾਹ ਮਿਲੇਗੀ।
ਮੀਨਕਾਸ਼ੀ ਬੇਦੀ, ਪਲੇਸਮੈਂਟ ਅਫਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਨੇ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।
ਜਸਵੀਰ ਸਿੰਘ, ਕੈਰੀਅਰ ਕਾਊਂਸਲਰ ਨੇ ਦੱਸਿਆ ਇਸ ਮੌਕੇ ਸਰਕਾਰ ਦੀਆਂ ਵੱਖ-ਵੱਖ ਸਵੈ-ਰੋਜ਼ਗਾਰ ਸਕੀਮਾਂ ਬਾਰੇ ਵੀ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਜਾਣੂ ਕਰਵਾਇਆ ਜਾਵੇਗਾ। ਸਵੈ-ਰੋਜ਼ਗਾਰ ਦੇ ਚਾਹਵਾਨ ਪ੍ਰਾਰਥੀ ਵੀ ਇਸ ਮੌਕੇ ਦਾ ਜ਼ਰੂਰ ਲਾਭ ਉਠਾਉਣ।