ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
ਰੂਪਨਗਰ, 2 ਜੂਨ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅਗਲਾ ਪਲੇਸਮੈਂਟ ਕੈਂਪ ਅੱਜ 03 ਜੂਨ 2025 ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਸ਼ੇਅਰ ਇੰਡੀਆ ਫਿਨਕੈਪ ਪ੍ਰਾਈਵੇਟ ਲਿਮਟਿਡ ਕੰਪਨੀ ਵੱਲੋਂ ਸੈਂਟਰ ਮੈਨੇਜਰ ਦੀਆਂ 10 ਅਸਾਮੀਆਂ ਲਈ 18 ਤੋਂ 28 ਸਾਲ ਦੇ ਕੇਵਲ ਪੁਰਸ਼ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਉਮੀਦਵਾਰ ਦੀ ਵਿੱਦਿਅਕ ਯੋਗਤਾ ਬਾਰਵੀਂ ਜਾਂ ਕੋਈ ਵੀ ਗ੍ਰੈਜੂਏਟ ਹੋਣੀ ਚਾਹੀਦੀ ਹੈ। ਇਨ੍ਹਾਂ ਅਸਾਮੀਆਂ ਲਈ ਨੌਕਰੀ ਸਥਾਨ ਕੁਰਾਲੀ, ਸ੍ਰੀ ਅਨੰਦਪੁਰ ਸਾਹਿਬ, ਮਾਛੀਵਾੜਾ, ਗੜ੍ਹਸ਼ੰਕਰ, ਬਰਨਾਲਾ, ਸਰਹਿੰਦ, ਲਹਿਰਾਗਾਗਾ ਹੈ। ਇਸ ਅਸਾਮੀ ਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 13,500/- ਤੋਂ 15,500/- ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਇਸ ਕੈਂਪ ਵਿੱਚ ਫਰੈਸ਼ਰ ਤੇ ਤਜਰਬੇਕਾਰ ਦੋਵੇਂ ਹੀ ਭਾਗ ਲੈ ਸਕਦੇ ਹਨ। ਇੰਟਰਵਿਊ ਦਾ ਸਥਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀਸੀ ਕੰਪਲੈਕਸ, ਰੂਪਨਗਰ ਹੈ। ਵਧੇਰੇ ਜਾਣਕਾਰੀ ਲਈ 01881-222104 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।