ਬੰਦ ਕਰੋ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਪਲੇਸਮੈਂਟ ਕੈਂਪ ‘ਚ 6 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ

ਪ੍ਰਕਾਸ਼ਨ ਦੀ ਮਿਤੀ : 24/06/2025
Placement camp at District Employment and Business Bureau Rupnagar today

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਏ ਪਲੇਸਮੈਂਟ ਕੈਂਪ ‘ਚ 6 ਉਮੀਦਵਾਰਾਂ ਦੀ ਹੋਈ ਨੌਕਰੀ ਲਈ ਚੋਣ

ਰੂਪਨਗਰ, 24 ਜੂਨ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਂਪਾਂ ਦਾ ਆਯੋਜਨ ਨਿਰੰਤਰ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ 24 ਜੂਨ 2025 ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਪਲੇਸਮੈਂਟ ਕੈਂਪ ਲਗਾਇਆ ਗਿਆ, ਜਿਸ ਵਿੱਚ 20 ਉਮੀਦਵਾਰਾਂ ਨੇ ਭਾਗ ਲਿਆ ਜਿਨ੍ਹਾਂ ਵਿੱਚੋਂ 6 ਉਮੀਦਵਾਰਾਂ ਦੀ ਨੌਕਰੀ ਲਈ ਚੋਣ ਕੀਤੀ ਗਈ।

ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਪ੍ਰਭਜੋਤ ਸਿੰਘ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਐਚ.ਡੀ.ਐਫ.ਸੀ ਬੈਂਕ ਕੰਪਨੀ ਵੱਲੋਂ ਸੇਲਜ਼ ਐਗਜ਼ੀਕਿਊਟਿਵ ਦੀਆਂ 12 ਅਸਾਮੀਆਂ ਦੀ ਭਰਤੀ ਕਰਨ ਲਈ 20 ਤੋਂ 28 ਸਾਲ ਉਮਰ ਦੇ ਗ੍ਰੈਜੂਏਟ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ।

ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਫਰੈਸ਼ਰ ਅਤੇ ਤਜ਼ਰਬੇਕਾਰ ਦੋਵੇਂ ਉਮੀਦਵਾਰ ਭਾਗ ਲੈ ਸਕਦੇ ਸਨ। ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 10500/- ਤੋਂ 22000/- + ਪ੍ਰੋਤਸਾਹਨ 1000/- ਰੁਪਏ ਤੋਂ 1,05,000/- ਰੁਪਏ ਤੱਕ ਮਿਲੇਗੀ। ਨੌਕਰੀ ਕਰਨ ਦਾ ਸਥਾਨ ਰੋਪੜ, ਮੋਰਿੰਡਾ, ਕੁਰਾਲੀ, ਸ੍ਰੀ ਚਮਕੌਰ ਸਾਹਿਬ, ਮਾਜਰੀ, ਸ੍ਰੀ ਆਨੰਦਪੁਰ ਸਾਹਿਬ, ਨੂਰਪੁਰ ਬੇਦੀ, ਕੀਰਤਪੁਰ ਸਾਹਿਬ ਅਤੇ ਮਾਛੀਵਾੜਾ, ਨਵਾਂ ਸ਼ਹਿਰ ਸੀ। ਇਸ ਕੈਂਪ ਵਿੱਚ ਪੁਰਸ਼/ਔਰਤਾਂ ਦੋਵੇਂ ਅਪਲਾਈ ਕਰ ਸਕਦੇ ਸਨ।

ਮੀਨਕਾਸ਼ੀ ਬੇਦੀ, ਪਲੇਸਮੈਂਟ ਅਫਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਨੇ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਆਯੋਜਿਤ ਕੀਤੇ ਜਾਂਦੇ ਇਨ੍ਹਾਂ ਪਲੇਸਮੈਂਟ ਕੈਂਪਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਦੀ ਅਪੀਲ ਕੀਤੀ।