ਬੰਦ ਕਰੋ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

ਪ੍ਰਕਾਸ਼ਨ ਦੀ ਮਿਤੀ : 30/06/2025
Placement camp at District Employment and Business Bureau Rupnagar today

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

ਰੂਪਨਗਰ, 30 ਜੂਨ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅਗਲਾ ਪਲੇਸਮੈਂਟ ਕੈਂਪ ਅੱਜ 01 ਜੁਲਾਈ 2025 ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਲਗਾਇਆ ਜਾ ਰਿਹਾ ਹੈ।

ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਪ੍ਰਭਜੋਤ ਸਿੰਘ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਏ.ਜੀ.ਕੇ ਇਨਫਰਾ ਕੰਪਨੀ ਵੱਲੋਂ ਵੱਖ-ਵੱਖ ਅਸਾਮੀਆਂ ਦੀ ਭਰਤੀ ਕਰਨ ਲਈ ਇੰਟਰਵਿਊ ਲਈ ਜਾਵੇਗੀ।

ਅਸਾਮੀਆਂ ਦੇ ਵੇਰਵੇ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸਾਈਟ ਸੁਪਰਵਾਈਜ਼ਰ ਦੀ 1 ਅਸਾਮੀ ਲਈ ਡਿਪਲੋਮਾ ਸਿਵਲ ਪਾਸ ਯੋਗਤਾ ਵਾਲੇ ਘੱਟੋ-ਘੱਟ 2 ਸਾਲ ਦਾ ਤਜਰਬਾ ਰੱਖਣ ਵਾਲੇ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਇਸ ਅਸਾਮੀ ਤੇ ਚੁਣੇ ਜਾਣ ਵਾਲੇ ਉਮੀਦਵਾਰ ਨੂੰ ਤਜਰਬੇ ਅਨੁਸਾਰ 15,000/- ਤੋਂ 25,000/- ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਲੇਖਾਕਾਰ ਦੀ 1 ਅਸਾਮੀ ਲਈ ਬੀ.ਕਾਮ ਅਤੇ ਐਮ.ਕਾਮ ਪਾਸ ਘੱਟੋ-ਘੱਟ 1 ਤੋਂ 2 ਸਾਲ ਦੇ ਤਜ਼ਰਬੇ ਵਾਲੇ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਇਸ ਅਸਾਮੀ ਤੇ ਚੁਣੇ ਜਾਣ ਵਾਲੇ ਉਮੀਦਵਾਰ ਨੂੰ 15,000/- ਤੋਂ 25,000/- ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਸੇਲਜ਼ ਐਗਜ਼ੀਕਿਊਟਿਵ ਦੀਆਂ 2 ਅਸਾਮੀਆਂ ਲਈ ਵਿਕਰੀ ਅਤੇ ਮਾਰਕੀਟਿੰਗ ਵਿੱਚ 1 ਤੋਂ 2 ਸਾਲ ਦੇ ਤਜਰਬੇ ਦੇ ਨਾਲ ਗ੍ਰੈਜੂਏਟ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਇਸ ਅਸਾਮੀ ਤੇ ਚੁਣੇ ਜਾਣ ਵਾਲੇ ਉਮੀਦਵਾਰ ਨੂੰ ਤਜਰਬੇ ਅਨੁਸਾਰ 15,000/- ਤੋਂ 25,000/- ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਰਿਸੈਪਸ਼ਨਿਸਟ ਕਮ ਆਫਿਸ ਕੋਆਰਡੀਨੇਟਰ ਦੀ 1 ਅਸਾਮੀ ਲਈ ਬਾਰਵੀਂ ਪਾਸ/ ਕੰਪਿਊਟਰ ਗਿਆਨ ਦੇ ਨਾਲ ਗ੍ਰੈਜੂਏਟ ਅਤੇ ਇਸ ਖੇਤਰ ਵਿੱਚ ਘੱਟੋ-ਘੱਟ 1 ਤੋਂ 2 ਸਾਲ ਦਾ ਤਜਰਬਾ ਰੱਖਣ ਵਾਲੀਆਂ ਕੇਵਲ ਇਸਤਰੀ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਇਸ ਅਸਾਮੀ ਤੇ ਚੁਣੇ ਜਾਣ ਵਾਲੇ ਉਮੀਦਵਾਰ ਨੂੰ ਤਜਰਬੇ ਅਨੁਸਾਰ 15,000/- ਤੋਂ 25,000/- ਰੁਪਏ ਤਨਖਾਹ ਮਿਲੇਗੀ। ਸੁਰੱਖਿਆ ਗਾਰਡ ਦੀ 1 ਅਸਾਮੀ ਲਈ ਦਸਵੀਂ/ਬਾਰਵੀਂ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ ਅਤੇ ਚੁਣੇ ਜਾਣ ਵਾਲੇ ਉਮੀਦਵਾਰ ਨੂੰ 15,000/- ਪ੍ਰਤੀ ਮਹੀਨਾ ਤਨਖਾਹ ਮਿਲੇਗੀ। ਪੀਅਨ (ਆਫਿਸ ਬੁਆਏ) ਦੀ 1 ਅਸਾਮੀ ਲਈ ਅੱਠਵੀਂ/ਦਸਵੀਂ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ ਅਤੇ ਚੁਣੇ ਜਾਣ ਵਾਲੇ ਉਮੀਦਵਾਰ ਨੂੰ 10,000/- ਪ੍ਰਤੀ ਮਹੀਨਾ ਤਨਖਾਹ ਮਿਲੇਗੀ।

ਮੀਨਾਕਸ਼ੀ ਬੇਦੀ, ਪਲੇਸਮੈਂਟ ਅਫਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਨੇ ਦੱਸਿਆ ਕਿ ਇੰਟਰਵਿਊ ਦੇਣ ਦਾ ਸਥਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਡੀਸੀ ਕੰਪਲੈਕਸ ਰੂਪਨਗਰ ਹੈ। ਵਧੇਰੇ ਜਾਣਕਾਰੀ ਲਈ ਇਸ ਦਫ਼ਤਰ ਦੇ ਹੈਲਪਲਾਈਨ ਨੰਬਰ 01881-222104 ‘ਤੇ ਕਾਲ ਕੀਤੀ ਜਾ ਸਕਦੀ ਹੈ।