ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
ਰੂਪਨਗਰ, 25 ਅਗਸਤ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅਗਲਾ ਪਲੇਸਮੈਂਟ ਕੈਂਪ ਅੱਜ 26 ਅਗਸਤ 2025 ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਲਗਾਇਆ ਜਾ ਰਿਹਾ ਹੈ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਰੂਪਨਗਰ ਸ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਸਟਾਰ ਹੈਲਥ ਇੰਸ਼ੋਰੈਂਸ ਕੰਪਨੀ ਵੱਲੋਂ ਰੂਰਲ ਸੇਲਜ਼ ਮੈਨੇਜਰ ਦੀਆਂ 10 ਅਸਾਮੀਆਂ ਲਈ ਬਾਰਵੀਂ ਅਤੇ ਬੀ.ਏ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ 22 ਸਾਲ ਤੋਂ 40 ਸਾਲ ਦੇ ਉਮੀਦਵਾਰ ਭਾਗ ਲੈ ਸਕਦੇ ਹਨ। ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ ਸੀਟੀਸੀ: 2.20 ਤੋਂ 2.60 ਲੱਖ ਤੱਕ + ਪ੍ਰੋਤਸਾਹਨ ਮਿਲੇਗਾ। ਨੋਕਰੀ ਕਰਨ ਦਾ ਸਥਾਨ ਮੋਰਿੰਡਾ, ਸ੍ਰੀ ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ ਅਤੇ ਨਾਲਾਗੜ੍ਹ ਹੈ। ਉਮੀਦਵਾਰ ਉਸ ਖਾਸ ਸ਼ਹਿਰ ਜਾਂ ਜ਼ਿਲ੍ਹੇ ਦੇ ਸਥਾਨਕ ਉਮੀਦਵਾਰ ਹੋਣਾ ਚਾਹੀਦਾ ਹੈ। ਉਮੀਦਵਾਰ ਨੂੰ ਬੀਮਾ ਉਦਯੋਗ (ਏਜੰਸੀ / ਡਾਇਰੈਕਟ ਚੈਨਲ / ਬੈਂਕਾ), ਪ੍ਰਾਈਵੇਟ ਬੈਂਕਿੰਗ, ਐਨਬੀਐਫਸੀ, ਲੋਨ, ਕ੍ਰੈਡਿਟ ਕਾਰਡ, ਆਟੋ ਸੈਕਟਰ ਵਰਗੀਆਂ ਟੀਮ ਹੈਂਡਲਿੰਗ ਦਾ ਤਜਰਬਾ ਹੋਣਾ ਚਾਹੀਦਾ ਹੈ।
ਉਨ੍ਹਾਂ ਦੱਸਿਆ ਕਿ ਇੰਟਰਵਿਊ ਦਾ ਸਥਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀ.ਸੀ. ਕੰਪਲੈਕਸ, ਰੂਪਨਗਰ ਹੈ। ਵਧੇਰੇ ਜਾਣਕਾਰੀ ਲਈ ਹੈਲਪਲਾਈਨ 01881-222104 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।