ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
ਰੂਪਨਗਰ, 05 ਮਾਰਚ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਅੱਜ 06 ਮਾਰਚ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ. ਪ੍ਰਭਜੋਤ ਸਿੰਘ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਰਿਲਾਇੰਸ ਨਿਪੁੰਨ ਲਾਈਫ ਇੰਸ਼ੋਰੈਂਸ ਕੰਪਨੀ ਵੱਲੋਂ ਡਿਵੈਲਪਮੈਂਟ ਮੈਨੇਜਰ ਦੀਆਂ 7 ਅਸਾਮੀਆਂ ਦੀ ਭਰਤੀ ਲਈ ਗ੍ਰੈਜੂਏਟ ਪਾਸ 25 ਤੋਂ 45 ਸਾਲ ਦੇ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਚੁਣੇ ਜਾਣ ਵਲੇ ਉਮੀਦਵਾਰਾਂ ਨੂੰ 2.40 ਲੱਖ ਤੋਂ 7 ਲੱਖ ਪ੍ਰਤੀ ਸਾਲ ਮਿਲਣਗੇ। ਇਸ ਕੈਂਪ ਵਿੱਚ ਪੁਰਸ਼ ਅਤੇ ਔਰਤਾਂ ਦੋਵੇਂ ਉਮੀਦਵਾਰ ਭਾਗ ਲੈ ਸਕਦੇ ਹਨ। ਇੰਟਰਵਿਊ ਦਾ ਸਥਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਡੀ.ਸੀ ਕੰਪਲੈਕਸ ਰੂਪਨਗਰ ਹੈ। ਕਿਸੇ ਵੀ ਹੋਰ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 01881-222104 ‘ਤੇ ਕਾਲ ਕੀਤਾ ਜਾ ਸਕਦਾ ਹੈ।