ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਰੂਪਨਗਰ ਵਿਖੇ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਰੂਪਨਗਰ ਵਿਖੇ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ
ਰੂਪਨਗਰ, 7 ਦਸੰਬਰ: ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਰੂਪਨਗਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 7 ਦਸੰਬਰ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਗਿਆ।
ਇਸ ਮੌਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਰੂਪਨਗਰ ਦੇ ਵਾਇਸ ਪ੍ਰੈਜ਼ੀਡੈਂਟ ਸੁਕਾਅਡਰਨ ਲੀਡਰ ਹਾਕਮ ਸਿੰਘ ਰਾਹੀ ਨੇ ਵਧੀਕ ਡਿਪਟੀ ਕਮਿਸ਼ਨਰ ਰੂਪਨਗਰ ਪੂਜਾ ਸਿਆਲ ਗਰੇਵਾਲ, ਸਹਾਇਕ ਕਮਿਸ਼ਨਰ (ਜ) ਕਰਨਲ (ਰਿਟਾ) ਸ. ਅਰਵਿੰਦਰਪਾਲ ਸਿੰਘ ਸੋਮਲ ਅਤੇ ਡੀ.ਐਸ.ਪੀ. ਸ. ਮਨਬੀਰ ਸਿੰਘ ਬਾਜਵਾ ਨੂੰ ਫਲੈਗ ਲੈਪਲ ਲਗਾ ਕੇ ਇਸ ਵਿਸ਼ੇਸ਼ ਦਿਨ ਦੀ ਸ਼ੁਰੂਆਤ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਕਮਾਂਡਰ ਬਲਜਿੰਦਰ ਸਿੰਘ ਵਿਰਕ ਨੇ ਝੰਡਾ ਦਿਵਸ ਦੇ ਮਹੱਤਵ ਬਾਰੇ ਦੱਸਿਆ ਕਿ ਹਥਿਆਰਬੰਦ ਸੈਨਾ ਝੰਡਾ ਦਿਵਸ ਭਾਰਤੀ ਥਲ ਸੈਨਾ, ਜਲ ਸੈਨਾ ਅਤੇ ਹਵਾਈ ਸੈਨਾ ਦੇ ਸੂਰਵੀਰ ਸੈਨਿਕਾ ਦੀ ਕੁਰਬਾਨੀ ਅਤੇ ਬਹਾਦਰੀ ਵਜੋਂ ਮਨਾਇਆ ਜਾਂਦਾ ਹੈ।
ਡਿਪਟੀ ਡਾਇਰੈਕਟਰ ਵਾਇਸ ਪ੍ਰੈਜੀਡੈਂਟ ਸੁਕਾਅਡਰਨ ਲੀਡਰ ਹਾਕਮ ਸਿੰਘ ਰਾਹੀ ਨੇ ਦੱਸਿਆ ਕਿ ਇਸ ਅਵਸਰ ਤੇ ਦੇਸ਼ ਵਾਸੀ ਝੰਡਾ ਚਿੰਨ੍ਹ ਲਗਾਕੇ ਅਤੇ ਖੁਲ੍ਹੇ ਦਿਲ ਨਾਲ ਦਾਨ ਕਰਕੇ ਸੈਨਿਕਾਂ ਪ੍ਰਤੀ ਸਤਿਕਾਰ ਦਾ ਪ੍ਰਗਟਾਵਾ ਕਰਦੇ ਹਨ। ਇਸ ਦਿਨ ਇਕੱਤਰ ਕੀਤਾ ਗਿਆ ਫੰਡ ਸ਼ਹੀਦਾਂ, ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਆਸ਼ਰਿਤਾਂ ਦੀ ਭਲਾਈ ਲਈ ਵਰਤਿਆ ਜਾਂਦਾ ਹੈ।
ਇਸ ਮੌਕੇ ਸੁਪਰਡੰਟ ਗੁਰਨਾਮ ਸਿੰਘ ਅਤੇ ਸਮੂਹ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਸਟਾਫ ਵੀ ਮੌਜੂਦ ਸੀ।