ਬੰਦ ਕਰੋ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 23737 ਮੀਟਰਿਕ ਟਨ ਝੋਨੇ ਦੀ ਹੋਈ ਆਮਦ : ਡੀ.ਸੀ.

ਪ੍ਰਕਾਸ਼ਨ ਦੀ ਮਿਤੀ : 10/10/2022
Arrival of 23737 metric tons of paddy in the markets of the district: D.C.

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 23737 ਮੀਟਰਿਕ ਟਨ ਝੋਨੇ ਦੀ ਹੋਈ ਆਮਦ : ਡੀ.ਸੀ.

– ਹੁਣ ਤਕ 44.55 ਕਰੋੜ ਰੁਪਏ ਰਕਮ ਦੀ ਅਦਾਇਗੀ ਕੀਤੀ ਜਾ ਚੁੱਕੀ

– ਕਿਸਾਨਾਂ ਨੂੰ ਸੁੱਕਾ ਝੌਨਾ ਮੰਡੀਆਂ ਵਿੱਚ ਲਿਆਉਣ ਤੇ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

ਰੂਪਨਗਰ, 10 ਅਕਤੂਬਰ: ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 23737 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 23539 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਖਰੀਦੇ ਗਏ ਝੋਨੇ ਵਿੱਚੋਂ ਪਨਗ੍ਰੇਨ ਵੱਲੋਂ 8693 ਮੀਟਰਕ ਟਨ, ਮਾਰਕਫੈੱਡ ਵੱਲੋਂ 6521 ਮੀਟਰਕ ਟਨ, ਪਨਸਪ ਵੱਲੋਂ 5355 ਮੀਟਰਕ ਟਨ, ਵੇਅਰ ਹਾਊਸ ਵੱਲੋਂ 2970 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਤਕ 44.55 ਕਰੋੜ ਰੁਪਏ ਰਕਮ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨ ਦੇਣ ਲਈ ਜ਼ਿਲ੍ਰਾ ਪ੍ਰਸ਼ਾਸ਼ਨ ਵੱਲੋਂ ਖਰੀਦ ਕੰਮਾਂ ਤੇ ਲਗਾਤਾਰ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ ਹਨ ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਝੋਨਾ ਪੂਰੀ ਤਰ੍ਹਾਂ ਸੁੱਕਾ ਕੇ ਹੀ ਲਿਆਂਦਾ ਜਾਵੇ ਤਾਂ ਜੋ ਉਨ੍ਹਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਹ ਵੀ ਕਿਹਾ ਕਿ ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਈ ਜਾਵੇ । ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤ ਵਿੱਚ ਹੀ ਵਾਹੁਣ ਲਈ ਤਰਜ਼ੀਹ ਦਿੱਤੀ ਜਾਵੇ ਅਤੇ ਪਰਾਲੀ ਦੀ ਸੁਚੱਜੀ ਸੰਭਾਲ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਬਸਿਡੀ ਤੇ ਦਿੱਤੀ ਗਈ ਖੇਤੀ ਮਸ਼ੀਨਰੀ ਦੀ ਵਰਤੋਂ ਕੀਤੀ ਜਾਵੇ ਤਾਂ ਜੋ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ ਪਾਈ ਜਾ ਸਕੇ।