ਜਿਲ੍ਹਾ ਭਾਸ਼ਾ ਦਫ਼ਤਰ ਰੂਪਨਗਰ ਵੱਲੋਂ ਉਰਦੂ ਆਮੋਜ਼ ਦੀ ਮੁੱਢਲੀ ਸਿਖਲਾਈ ਕੋਰਸ ਲਈ ਦਾਖਲਾ ਸ਼ੁਰੂ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਜਿਲ੍ਹਾ ਭਾਸ਼ਾ ਦਫ਼ਤਰ ਰੂਪਨਗਰ ਵੱਲੋਂ ਉਰਦੂ ਆਮੋਜ਼ ਦੀ ਮੁੱਢਲੀ ਸਿਖਲਾਈ ਕੋਰਸ ਲਈ ਦਾਖਲਾ ਸ਼ੁਰੂ
ਰੂਪਨਗਰ, 3 ਜਨਵਰੀ: ਜ਼ਿਲ੍ਹਾ ਖੋਜ ਅਫ਼ਸਰ, ਰੂਪਨਗਰ ਸ. ਜਗਜੀਤ ਸਿੰਘ ਨੇ ਸੂਚਨਾ ਦਿੰਦਿਆਂ ਦੱਸਿਆ ਜਾਂਦਾ ਹੈ ਕਿ ਭਾਸ਼ਾ ਵਿਭਾਗ, ਪੰਜਾਬ ਦੇ ਜਿਲ੍ਹਾ ਭਾਸ਼ਾ ਦਫ਼ਤਰ ਰੂਪਨਗਰ ਵੱਲੋਂ ਉਰਦੂ ਆਮੋਜ਼ ਦੀ ਮੁੱਢਲੀ ਸਿਖਲਾਈ ਲਈ 6 ਮਹੀਨਿਆਂ ਦਾ ਕੋਰਸ ਜਨਵਰੀ, 2025 ਤੋਂ ਮਿੰਨੀ ਸਕੱਤਰੇਤ, ਰੂਪਨਗਰ ਦੇ ਕਮਰਾ ਨੰ. 326-329, ਤੀਜੀ ਮੰਜ਼ਿਲ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਕੋਰਸ ਦੀ ਮਿਆਦ 6 ਮਹੀਨੇ ਹੋਵੇਗੀ (ਜਿਸ ਦੀ ਸਮੁੱਚੀ ਫੀਸ 500/- ਰੁਪਏ) ਅਤੇ ਰੋਜ਼ਾਨਾ ਇੱਕ ਘੰਟੇ ਦੀ ਕਲਾਸ ਸ਼ਾਮ 5:00 ਤੋਂ 6:00 ਵਜੇ ਤੱਕ ਹੋਵੇਗੀ। ਕੋਰਸ ਪੂਰਾ ਹੋਣ ਉਪਰੰਤ ਪ੍ਰੀਖਿਆ ਵਿੱਚੋਂ ਪਾਸ ਹੋਏ ਸਿਖਿਆਰਥੀਆਂ ਨੂੰ ਭਾਸ਼ਾ ਵਿਭਾਗ, ਪੰਜਾਬ ਵੱਲੋਂ ਸਰਟੀਫਿਕੇਟ ਵੀ ਜਾਰੀ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਹ ਕੋਰਸ ਵਿੱਚ ਕੋਈ ਵੀ ਅਧਿਕਾਰੀ/ਕਰਮਚਾਰੀ ਜਾਂ ਕੋਈ ਵੀ ਪ੍ਰਾਈਵੇਟ ਵਿਅਕਤੀ ਦਾਖਲਾ ਲੈ ਸਕਦਾ ਹੈ। ਇਸ ਕੋਰਸ ਲਈ ਕੋਈ ਉਮਰ ਸੀਮਾ/ਹੱਦ ਨਹੀਂ ਹੈ ਅਤੇ ਹੋਰ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਭਾਸ਼ਾ ਦਫ਼ਤਰ, ਰੂਪਨਗਰ ਨਾਲ ਮੋਬਾਇਲ ਨੰਬਰ 81461-81563 ਜਾਂ dloropar327@gmail.com ਉਤੇ ਸੰਪਰਕ ਕੀਤਾ ਜਾ ਸਕਦਾ ਹੈ ਅਤੇ ਕਿਸੇ ਵੀ ਕਾਰਜੀ ਦਿਨ ਜ਼ਿਲ੍ਹਾ ਦਫ਼ਤਰ ਤੋਂ ਦਾਖਲਾ ਫਾਰਮ ਪ੍ਰਾਪਤ ਕੀਤੇ ਜਾ ਸਕਦੇ ਹਨ।