ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ
ਰੂਪਨਗਰ, 12 ਜਨਵਰੀ: ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਹਫ਼ਤਾਵਾਰੀ ਪਲੇਸਮੈਂਟ ਕੈਂਪਾਂ ਦਾ ਲਗਾਤਾਰ ਆਯੋਜਨ ਕੀਤਾ ਜਾ ਰਿਹਾ ਹੈ। ਇਹ ਕੈਂਪ ਵਰਜੀਤ ਵਾਲੀਆ, ਆਈ.ਏ.ਐਸ., ਡਿਪਟੀ ਕਮਿਸ਼ਨਰ-ਕਮ-ਚੇਅਰਮੈਨ, ਡੀ.ਬੀ.ਈ.ਈ. ਦੀ ਰਹਿਨੁਮਾਈ ਅਤੇ ਸ੍ਰੀਮਤੀ ਚੰਦਰਜਯੋਤੀ ਸਿੰਘ,
ਆਈ.ਏ.ਐਸ., ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ., ਡੀ.ਬੀ.ਈ.ਈ. ਦੀ ਅਗਵਾਈ ਹੇਠ ਲਗਾਏ ਜਾ ਰਹੇ ਹਨ। ਇਸ ਲੜੀ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਮਿਤੀ 13 ਜਨਵਰੀ ਨੂੰ ਸਵੇਰੇ 10.00 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਭਜੋਤ ਸਿੰਘ, ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਪ੍ਰੋਜੈਕਟ ਦੇ ਤਹਿਤ ਕੁਝ ਉਮੀਦਵਾਰਾਂ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਲਈ ਡਾਟਾ ਐਂਟਰੀ ਆਪਰੇਟਰ ਦੀਆਂ 5 ਅਸਾਮੀਆਂ ਭਰਨ ਲਈ ਉਮੀਦਵਾਰਾਂ ਦੇ ਇੰਟਰਵਿਊ ਕੀਤੇ ਜਾਣਗੇ। ਉਮੀਦਵਾਰ ਘੱਟੋ-ਘੱਟ 12ਵੀਂ ਪਾਸ ਹੋਣ ਦੇ ਨਾਲ ਕੰਪਿਊਟਰ ਡਿਪਲੋਮਾ ਪਾਸ ਜਾਂ ਕੰਪਿਊਟਰ ਸਾਇੰਸ ਵਿੱਚ ਗ੍ਰੈਜੂਏਟ ਹੋਣ। ਇਸ ਕੈਂਪ ਵਿੱਚ ਪੁਰਸ਼ ਅਤੇ ਮਹਿਲਾ ਦੋਵੇਂ ਉਮੀਦਵਾਰ ਭਾਗ ਲੈ ਸਕਦੇ ਹਨ। ਮਹਿਲਾ ਉਮੀਦਵਾਰਾਂ ਦੀ ਉਮਰ 21 ਤੋਂ 32 ਸਾਲ ਅਤੇ ਪੁਰਸ਼ ਉਮੀਦਵਾਰਾਂ ਦੀ ਉਮਰ 21 ਤੋਂ 35 ਸਾਲ ਦੇ ਦਰਮਿਆਨ ਹੋਣੀ ਚਾਹੀਦੀ ਹੈ। ਚੁਣੇ ਗਏ ਉਮੀਦਵਾਰਾਂ ਨੂੰ 10,000/- ਤੋਂ 12,000/- ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ। ਇਸ ਅਹੁਦੇ ਲਈ ਉਮੀਦਵਾਰ ਕੋਲ ਆਪਣਾ ਲੈਪਟਾਪ ਹੋਣਾ ਲਾਜ਼ਮੀ ਹੈ। ਨੌਕਰੀ ਦਾ ਸਥਾਨ ਜ਼ਿਲ੍ਹਾ ਰੂਪਨਗਰ ਬਲਾਕ ਹੋਵੇਗਾ।
ਇੰਟਰਵਿਊ ਦੇ ਇੱਛੁਕ ਉਮੀਦਵਾਰ 13 ਜਨਵਰੀ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਡੀ.ਸੀ. ਕੰਪਲੈਕਸ, ਰੂਪਨਗਰ ਵਿਖੇ ਪਹੁੰਚ ਸਕਦੇ ਹਨ। ਹੋਰ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 01881-222104 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।