ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ 4 ਜੁਲਾਈ ਨੂੰ

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ 4 ਜੁਲਾਈ ਨੂੰ
ਵਿਕਾਸ ਪ੍ਰਬੰਧਕ ਦੀਆਂ 8 ਤੇ ਬੀਮਾ ਪ੍ਰਬੰਧਕ ਦੀਆਂ 5 ਅਸਾਮੀਆਂ ਲਈ ਕੀਤੀ ਜਾਵੇਗੀ ਚੋਣ
ਰੂਪਨਗਰ, 3 ਜੁਲਾਈ: ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਵਰਜੀਤ ਵਾਲੀਆ, ਆਈ.ਏ.ਐਸ, ਡਿਪਟੀ ਕਮਿਸ਼ਨਰ-ਕਮ-ਚੇਅਰਮੈਨ, ਡੀ.ਬੀ.ਈ.ਈ. ਦੀ ਰਹਿਨੁਮਾਈ ਅਤੇ ਸ੍ਰੀਮਤੀ ਪੂਜਾ ਸਿਆਲ, ਪੀ.ਸੀ.ਐਸ. ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ-ਸੀ.ਈ.ਓ. ਡੀ.ਬੀ.ਈ.ਈ. ਰੂਪਨਗਰ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ 4 ਜੁਲਾਈ ਨੂੰ ਸਵੇਰੇ 10 ਵਜੇ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਭਜੋਤ ਸਿੰਘ, ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਰੂਪਨਗਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਰਿਲਾਇੰਸ ਨਿਪੁੰਨ ਲਾਈਫ ਇੰਸ਼ੋਰੈਂਸ ਕੰਪਨੀ ਲਿਮਟਿਡ ਵੱਲੋਂ ਵਿਕਾਸ ਪ੍ਰਬੰਧਕ ਦੀਆਂ 8 ਅਸਾਮੀਆਂ ਲਈ ਗ੍ਰੈਜੂਏਟ ਪਾਸ 25 ਤੋਂ 45 ਸਾਲ ਦੇ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 2.40 ਲੱਖ ਤੋਂ 7 ਲੱਖ ਪ੍ਰਤੀ ਸਾਲ ਤਨਖਾਹ ਮਿਲੇਗੀ। ਇਸੇ ਤਰ੍ਹਾਂ ਬੀਮਾ ਪ੍ਰਬੰਧਕ ਦੀਆਂ 5 ਅਸਾਮੀਆਂ ਲਈ 25 ਤੋਂ 45 ਸਾਲ ਦੀ ਉਮਰ ਦੇ 12ਵੀਂ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ। ਇਨ੍ਹਾਂ ਅਸਾਮੀਆਂ ਤੇ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ 1.80 ਲੱਖ ਰੁਪਏ ਤਨਖਾਹ ਮਿਲੇਗੀ। ਚੁਣੇ ਗਏ ਉਮੀਦਵਾਰਾਂ ਦੀ ਪੋਸਟਿੰਗ ਰੂਪਨਗਰ ਹੈ। ਉਨ੍ਹਾਂ ਕਿਹਾ ਕਿ ਇਸ ਕੈਂਪ ਵਿੱਚ ਪੁਰਸ਼/ਔਰਤ ਦੋਵੇਂ ਹੀ ਭਾਗ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਉਂਕਤ ਦਰਸਾਈਆਂ ਗਈਆਂ ਅਸਾਮੀਆਂ ਲਈ ਚਾਹਵਾਨ ਪ੍ਰਾਰਥੀ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਡੀਸੀ ਕੰਪਲੈਕਸ, ਰੂਪਨਗਰ ਵਿਖੇ ਪਹੁੰਚ ਕੇ ਇੰਟਰਵਿਊ ਦੇ ਸਕਦੇ ਹਨ। ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 01881-222104 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।