ਬੰਦ ਕਰੋ

ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ 09 ਅਪ੍ਰੈਲ ਨੂੰ

ਪ੍ਰਕਾਸ਼ਨ ਦੀ ਮਿਤੀ : 08/04/2025
Placement camp at District Employment and Entrepreneurship Bureau, Rupnagar on 09th April

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਪਲੇਸਮੈਂਟ ਕੈਂਪ 09 ਅਪ੍ਰੈਲ ਨੂੰ

ਰੂਪਨਗਰ, 7 ਅਪ੍ਰੈਲ: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਜਾਂਦੇ ਹਫਤਾਵਰੀ ਪਲੇਸਮੈਂਟ ਕੈਂਪਾਂ ਦੀ ਲੜੀ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਿਖੇ ਮਿਤੀ 09 ਅਪ੍ਰੈਲ 2025 ਨੂੰ ਸਵੇਰੇ 10:00 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਪ੍ਰਭਜੋਤ ਸਿੰਘ, ਜਿਲ੍ਹਾ ਰੋਜ਼ਗਾਰ ਅਫਸਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਚੈਕਮੇਟ ਸਕਿਓਰਿਟੀ ਕੰਪਨੀ ਵੱਲੋਂ ਵੱਖ-ਵੱਖ ਅਸਾਮੀਆਂ ਦੀ ਭਰਤੀ ਲਈ ਪ੍ਰਾਪਤ ਮੰਗ ਅਨੁਸਾਰ ਇੰਟਰਵਿਊ ਲਈ ਜਾਵੇਗੀ। ਇਸ ਕੈਂਪ ਵਿੱਚ ਚੈਕਮੇਟ ਕੰਪਨੀ ਦੇ ਨੁਮਾਇੰਦਿਆਂ ਵੱਲੋਂ ਸਕਿਓਰਿਟੀ ਸੁਪਰਵਾਈਜ਼ਰ ਦੀਆਂ ਅਸਾਮੀਆਂ ਲਈ 12ਵੀਂ ਅਤੇ ਗ੍ਰੈਜੂਏਸ਼ਨ ਪਾਸ,

ਐਕਸ ਸਕਿਓਰਿਟੀ ਗਾਰਡ ਦੀ ਅਸਾਮੀ ਲਈ 10ਵੀਂ ਅਤੇ 12ਵੀਂ ਪਾਸ, ਲੇਡੀ ਗਾਰਡ ਦੀ ਅਸਾਮੀ ਲਈ 10ਵੀਂ ਅਤੇ 12ਵੀਂ ਪਾਸ, ਸਕਿਓਰਿਟੀ ਗਾਰਡ ਦੀਆਂ ਅਸਾਮੀਆਂ ਲਈ 10 ਵੀਂ ਅਤੇ 12ਵੀਂ ਪਾਸ ਵਿੱਦਿਅਕ ਯੋਗਤਾ ਵਾਲੇ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ।

ਇੰਟਰਵਿਊ ਵਿੱਚ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ ਸਕਿਓਰਿਟੀ ਸੁਪਰਵਾਈਜ਼ਰ ਦੀ ਅਸਾਮੀ ਤੇ 18,000/- ਤੋਂ 20,000/- ਤਜਰਬੇਕਾਰ ਸਕਿਓਰਿਟੀ ਗਾਰਡ ਦੀ ਅਸਾਮੀ ਤੇ 17,500/- ਤੋਂ 19,500/- ਸਕਿਓਰਿਟੀ ਗਾਰਡ ਦੀ ਅਸਾਮੀ ਤੇ ਤਨਖਾਹ 16,000/- ਤੋਂ 17,500/- ਲੇਡੀ ਗਾਰਡ ਦੀ ਅਸਾਮੀ ਤੇ 15,500 ਤੋਂ 16,500/- ਪ੍ਰਤੀ ਮਹੀਨਾ ਤਨਖਾਹ ਮਿਲੇਗੀ ਅਤੇ ਸਾਰੀਆਂ ਅਸਾਮੀਆਂ ਲਈ ਪੀ.ਐੱਫ ਅਤੇ ਈ.ਐਸ.ਆਈ ਦੀ ਸੁਵਿਧਾ ਉਪਲੱਬਧ ਹੋਵੇਗੀ।

ਇਸ ਕੈਂਪ ਵਿੱਚ 18 ਤੋਂ 45 ਸਾਲ ਦੇ ਪੁਰਸ਼ ਅਤੇ ਇਸਤਰੀ ਦੋਵੇਂ ਉਮੀਦਵਾਰ ਭਾਗ ਲੈ ਸਕਦੇ ਹਨ। ਨੌਕਰੀ ਦਾ ਸਥਾਨ ਪੰਜਾਬ ਅਤੇ ਗੁਜ਼ਰਾਤ ਹੋਵੇਗਾ। ਇੰਟਰਵਿਊ ਦਾ ਸਥਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ, ਡੀਸੀ ਕੰਪਲੈਕਸ, ਰੂਪਨਗਰ ਹੈ। ਇਸ ਕੈਂਪ ਸਬੰਧੀ ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 9877434522 ਉਤੇ ਸੰਪਰਕ ਕੀਤਾ ਜਾ ਸਕਦਾ ਹੈ।

ਮੀਨਾਕਸ਼ੀ ਬੇਦੀ, ਪਲੇਸਮੈਂਟ ਅਫਸਰ, ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਨੇ ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਆਯੋਜਿਤ ਕੀਤੇ ਜਾਂਦੇ ਇਹਨਾਂ ਪਲੇਸਮੈਂਟ ਕੈਂਪਾਂ ਵਿੱਚ ਜ਼ਰੂਰ ਭਾਗ ਲੈਣ।