ਜਿਲ੍ਹੇ ‘ਚ ਪਟਾਕਿਆਂ ਦੇ ਅਸਥਾਈ ਲਾਇਸੰਸ ਲਈ ਦਰਖਾਸਤਾਂ ਜਮ੍ਹਾ ਕਰਵਾਉਣ ਲਈ 1 ਤੋਂ 6 ਅਕਤੂਬਰ ਤੱਕ ਦਾ ਸਮਾਂ ਨਿਸ਼ਚਿਤ

ਜਿਲ੍ਹੇ ‘ਚ ਪਟਾਕਿਆਂ ਦੇ ਅਸਥਾਈ ਲਾਇਸੰਸ ਲਈ ਦਰਖਾਸਤਾਂ ਜਮ੍ਹਾ ਕਰਵਾਉਣ ਲਈ 1 ਤੋਂ 6 ਅਕਤੂਬਰ ਤੱਕ ਦਾ ਸਮਾਂ ਨਿਸ਼ਚਿਤ
ਰੂਪਨਗਰ, 1 ਅਕਤੂਬਰ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਪੂਜਾ ਸਿਆਲ ਗਰੇਵਾਲ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਰੂਪਨਗਰ ਜਿਲ੍ਹੇ ਅਧੀਨ ਪਟਾਕਿਆਂ ਦੇ ਅਸਥਾਈ ਲਾਇਸੰਸ ਜਾਰੀ ਕਰਨ ਲਈ ਦਰਖਾਸਤਾਂ ਜਮਾਂ ਕਰਵਾਉਣ ਲਈ ਆਪਣੇ ਨਜਦੀਕੀ ਸੇਵਾ ਕੇਂਦਰਾਂ ਵਿਚ ਜਾ ਕੇ ਅਪਲਾਈ ਕਰਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪਛਾਣ ਦਾ ਸਬੂਤ ਤੇ ਸਵੈ ਘੋਸ਼ਣਾ ਪੱਤਰ ਦੇਣਾ ਲਾਜ਼ਮੀ ਹੈ। ਲਾਇਸੰਸ ਸਬੰਧੀ ਲਾਟਰੀ ਸਿਸਟਮ ਰਾਹੀਂ ਡਰਾਅ ਕੱਢਿਆ ਜਾਵੇਗਾ ਤੇ ਡਰਾਅ ਨਿਕਲਣ ਵਾਲੇ ਵਿਅਕਤੀ ਨੂੰ ਹੀ ਪਟਾਕੇ ਵੇਚਣ ਦਾ ਆਰਜ਼ੀ ਲਾਇਸੰਸ ਜਾਰੀ ਕੀਤਾ ਜਾਵੇਗਾ ਅਤੇ ਸਬੰਧਤ ਵਿਅਕਤੀ ਪ੍ਰਸ਼ਾਸਨ ਵਲੋਂ ਨਿਰਧਾਰਤ ਜਗ੍ਹਾ ‘ਤੇ ਹੀ ਪਟਾਕਿਆਂ ਦੀ ਵਿਕਰੀ ਕਰ ਸਕੇਗਾ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਸੇਵਾ ਕੇਂਦਰਾਂ ਵਿਚ ਲਾਇਸੰਸ ਲਈ ਦਰਖਾਸਤਾਂ ਜਮ੍ਹਾ ਕਰਵਾਉਣ ਦੀ 1 ਅਕਤੂਬਰ ਤੋਂ 6 ਅਕਤੂਬਰ ਤੱਕ ਰੱਖੀ ਗਈ ਹੈ ਅਤੇ 10 ਅਕਤੂਬਰ ਨੂੰ ਪਟਾਕਿਆਂ ਦੇ ਲਾਇਸੰਸ ਡਰਾਅ ਰਾਹੀਂ ਕੱਢੇ ਜਾਣਗੇ।