ਬੰਦ ਕਰੋ

ਝੂਠੀਆਂ ਅਫਵਾਹਾਂ ਤੋਂ ਸੁਚੇਤ ਰਹਿਣ ਜ਼ਿਲ੍ਹਾ ਨਿਵਾਸੀ – ਪ੍ਰੈਸ ਨੋਟ – ਮਿਤੀ 30-03-2020

ਪ੍ਰਕਾਸ਼ਨ ਦੀ ਮਿਤੀ : 30/03/2020

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ।

ਰੂਪਨਗਰ – ਮਿਤੀ – 30 ਮਾਰਚ 2020

ਸ਼ੋਸ਼ਲ ਮੀਡੀਆ ਤੇ ਝੂਠੀਆਂ ਅਫਵਾਹਾਂ ਫੈਲਾਉਣ ਵਾਲਿਆਂ ਖਿਲਾਫ ਕੀਤੀ ਜਾਵੇਗੀ ਸਖਤ ਕਾਰਵਾਈ – ਡਿਪਟੀ ਕਮਿਸ਼ਨਰ

ਕਿਸੇ ਤਰ੍ਹਾਂ ਦੀਆਂ ਝੂਠੀਆਂ ਅਫਵਾਹਾਂ ਤੋਂ ਸੁਚੇਤ ਰਹਿਣ ਜ਼ਿਲ੍ਹਾ ਨਿਵਾਸੀ

ਰੂਪਨਗਰ 30 ਮਾਰਚ – ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰਿ ਨੇ ਦੱਸਿਆ ਕਿ ਕੁੱਝ ਲੋਕ ਸ਼ੋਸ਼ਲ ਮੀਡੀਆ ਤੇ ਝੂਠੀਆਂ ਅਫਵਾਹਾਂ ਫੈਲਾ ਰਹੇ ਹਨ। ਇਸ ਤਰ੍ਹਾਂ ਦੀ ਕਿਸੇ ਵੀ ਅਫਵਾਹ ਤੇ ਯਕੀਨ ਨਾ ਕੀਤਾ ਜਾਵੇ ਅਤੇ ਜ਼ਿਲ੍ਹਾਂ ਪ੍ਰਸ਼ਾਸ਼ਨ ਵੱਲੋਂ ਜਾਰੀ ਕੀਤੀ ਜਾਂਦੀ ਵਾਸਤਵਿਕ ਸੂਚਨਾਂ ਤੇ ਅਮਲ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਪਿਛਲੇ ਦਿਨੀ ਸ਼ੋਸ਼ਲ ਮੀਡੀਆ ਤੇ ਇਹ ਅਫਵਾਹ ਫੈਲਾਈ ਗਈ ਸੀ ਕਿ ਕਿਸੇ ਪਿੰਡ ਦੇ ਵਿੱਚ ਕਰੋਨਾ ਵਾਇਰਸ ਦਾ ਕੋਈ ਮਰੀਜ਼ ਹੈ ਅਤੇ ਪਿੰਡ ਨੂੰ ਸੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਝੂਠੀਆਂ ਖਬਰਾਂ ਤੇ ਬਿਲਕੁੱਲ ਧਿਆਨ ਨਾ ਦਿੱਤਾ ਜਾਵੇ ਅਤੇ ਲੋਕਾਂ ਦੇ ਵਿੱਚ ਕਿਸੇ ਤਰ੍ਹਾਂ ਦੇ ਡਰ ਦਾ ਮਾਹੌਲ ਨਾ ਪੈਦਾ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਝੂਠੀ ਅਫਵਾਹ ਫੈਲਾਉਣ ਵਾਲਿਆਂ ਖਿਲਾਫ ਸਾਇਬਰ ਕ੍ਰਾਇਮ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਜਿਸ ਕਿਸੇ ਨੇ ਵੀ ਇਸ ਤਰ੍ਹਾਂ ਦੀ ਝੂਠੀ ਅਫਵਾਹ ਫੈਲਾਈ ਹੈ ਉਸ ਦੇ ਖਿਲਾਫ ਪਰਚਾ ਦਰਜ ਕਰਕੇ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੇ ਵਿੱਚ ਕਰੋਨਾ ਵਾਇਰਸ ਦਾ ਕੋਈ ਵੀ ਪੌਜ਼ਟਿਵ ਕੇਸ ਨਹੀਂ ਹੈ। 16 ਸ਼ੱਕੀ ਮਰੀਜ਼ਾਂ ਦੇ ਲਏ ਗਏ ਸੈਪਲਾਂ ਵਿੱਚੋਂ 14 ਦੀ ਰਿਪੋਰਟ ਨੈਗਟਿਵ ਆਈ ਹੈ ਅਤੇ 02 ਦੀ ਰਿਪੋਰਟ ਪੈਡਿੰਗ ਹੈ।