ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸੇਵਾ ਕੇਂਦਰ ਦਾ ਅਚਨਚੇਤ ਦੌਰਾ ਕੀਤਾ
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ,ਰੂਪਨਗਰ
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸੇਵਾ ਕੇਂਦਰ ਦਾ ਅਚਨਚੇਤ ਦੌਰਾ ਕੀਤਾ
ਰੂਪਨਗਰ,15 ਮਾਰਚ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਮਿੰਨੀ ਸਕੱਤਰੇਤ ਵਿਖੇ ਸੇਵਾ ਕੇਂਦਰ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਵਲੋਂ ਸੇਵਾ ਕੇਂਦਰ ਵਿਖੇ ਹਰ ਇੱਕ ਕੈਬਿਨ ਦੀ ਚੈਕਿੰਗ ਕੀਤੀ ਗਈ ਅਤੇ ਪ੍ਰਬੰਧਕਾਂ ਨੂੰ ਕੇਂਦਰ ਅਤੇ ਵਿਸ਼ੇਸ਼ ਤੌਰ ਤੇ ਗੁਸ਼ਲਖਾਨਿਆਂ ਦੀ ਸਫਾਈ ਯਕੀਨੀ ਤੌਰ ‘ਤੇ ਬਰਕਰਾਰ ਰੱਖਣ ਲਈ ਕਿਹਾ ਗਿਆ।
ਇਸ ਮੌਕੇ ‘ਤੇ ਸੇਵਾ ਕੇਂਦਰ ਵਿਚ ਵੱਖ-ਵੱਖ ਸੇਵਾਵਾਂ ਲੈਣ ਪਹੁੰਚੇ ਮੌਜੂਦ ਲੋਕਾਂ ਨਾਲ ਗੱਲਬਾਤ ਕੀਤੀ ਉਨ੍ਹਾਂ ਤੋਂ ਮਿਲ ਰਹੀਆਂ ਸੇਵਾਵਾਂ ਬਾਰੇ ਪੁੱਛਿਆ ਜਿਸ ਉਤੇ ਲੋਕਾਂ ਵਲੋਂ ਸੰਤੋਸ਼ ਪ੍ਰਗਟਾਇਆ ਗਿਆ।
ਉਨ੍ਹਾਂ ਸਟਾਫ ਮੈਂਬਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਕਰਨ ਅਤੇ ਸੇਵਾਵਾਂ ਲੈਣ ਪਹੁੰਚੇ ਲੋਕਾਂ ਨਾਲ ਨਿਮਰਤਾ ਸਹਿਤ ਉਨ੍ਹਾਂ ਦੇ ਕੰਮ ਜਾ ਕਿਸੇ ਵੀ ਤਰ੍ਹਾਂ ਦੀ ਦੀ ਪ੍ਰੇਸ਼ਾਨੀ ਨੂੰ ਸੁਣਿਆ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਮ ਲੋਕਾਂ ਨੂੰ ਸੋਮਵਾਰ ਤੋਂ ਸੁੱਕਰਵਾਰ ਦੀ ਤਰ੍ਹਾਂ ਹੀ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਸੇਵਾ ਕੇਂਦਰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਆਮ ਜਨਤਾ ਨੂੰ ਸੇਵਾਵਾ ਮੁਹੱਇਆ ਕਰਵਾਉਣ ਲਈ ਖੁੱਲਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸਹੂਲਤਾਂ ਉਪਲਬਧ ਕਰਵਾਉਣ ਲਈ ਇਹ ਸੇਵਾ ਕੇਂਦਰ ਸਹਾਈ ਸਿੱਧ ਹੋ ਰਹੇ ਹਨ।