ਡਿਪਟੀ ਕਮਿਸ਼ਨਰ ਨੂੰ ਹੋਲੀ ਫੈਮਲੀ ਕਾਨਵੇਂਟ ਸਕੂਲ ਦੇ ਬੱਚਿਆਂ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਰਾਸ਼ੀ ਅਤੇ ਰਾਹਤ ਸਮੱਗਰੀ ਸੌਂਪੀ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਡਿਪਟੀ ਕਮਿਸ਼ਨਰ ਨੂੰ ਹੋਲੀ ਫੈਮਲੀ ਕਾਨਵੇਂਟ ਸਕੂਲ ਦੇ ਬੱਚਿਆਂ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਰਾਸ਼ੀ ਅਤੇ ਰਾਹਤ ਸਮੱਗਰੀ ਸੌਂਪੀ
ਡੀ.ਸੀ ਵਰਜੀਤ ਵਾਲੀਆ ਨੇ ਸਕੂਲੀ ਬੱਚਿਆਂ ਦੇ ਯਤਨਾਂ ਦੀ ਕੀਤੀ ਸ਼ਲਾਘਾ
ਸਮਾਜਿਕ ਜ਼ਿੰਮੇਵਾਰੀ ਦੀ ਮਿਸਾਲ ਬਣੇ ਸਕੂਲ ਦੇ ਵਿਦਿਆਰਥੀ
ਰੂਪਨਗਰ, 17 ਸਤੰਬਰ: ਹੋਲੀ ਫੈਮਲੀ ਕਾਨਵੇਂਟ ਸਕੂਲ ਦੇ ਨਰਸਰੀ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਹਮਦਰਦੀ ਅਤੇ ਜ਼ਿੰਮੇਵਾਰੀ ਦਾ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਦੇ ਹੜ੍ਹ ਰਾਹਤ ਕਾਰਜਾਂ ਵਿੱਚ ਆਪਣਾ ਯੋਗਦਾਨ ਪਾਉਂਦਿਆਂ ਇਕੱਠੀ ਕੀਤੀ ਰਾਸ਼ੀ ਤੇ ਰਾਹਤ ਸਮੱਗਰੀ ਅੱਜ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੂੰ ਸਪੁਰਦ ਕੀਤੀ।
ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਵਿਦਿਆਰਥੀਆ ਦੀ ਇਸ ਪਹਿਲਕਦਮੀ ਤੇ ਸਮਾਜ ਭਲਾਈ ਦੀ ਸ਼ਲਾਘਾ ਕੀਤੀ ਅਤੇ ਭਰੋਸਾ ਦਿੱਤਾ ਕਿ ਇਹ ਸਰੋਤ ਜਲਦੀ ਤੋਂ ਜਲਦੀ ਪ੍ਰਭਾਵਿਤ ਪਰਿਵਾਰਾਂ ਨੂੰ ਵੰਡ ਦਿੱਤੇ ਜਾਣਗੇ।
ਇਸ ਮੌਕੇ ‘ਤੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ, “ਸੰਕਟ ਦੇ ਸਮੇਂ ਵਿੱਚ ਭਾਈਚਾਰੇ ਦੀ ਸਹਾਇਤਾ ਲਈ ਨੌਜਵਾਨ ਵਿਦਿਆਰਥੀਆਂ ਨੂੰ ਅੱਗੇ ਵਧਦੇ ਦੇਖਣਾ ਸੱਚਮੁੱਚ ਪ੍ਰੇਰਨਾਦਾਇਕ ਹੈ। ਉਨ੍ਹਾਂ ਦੇ ਯਤਨਾਂ ਨੇ ਦੂਜਿਆਂ ਲਈ ਇੱਕ ਉਦਾਹਰਣ ਕਾਇਮ ਕੀਤੀ ਹੈ।”
ਸਕੂਲ ਦੇ ਵਿਦਿਆਰਥੀ ਸਹਿਜ, ਅਸ਼ਵੀਰ, ਪਵਨਪ੍ਰੀਤ, ਯੁਕਤਿਕਾ ਨੇ ਡਿਪਟੀ ਕਮਿਸ਼ਨਰ ਨੂੰ ਇਹ ਰਾਸ਼ੀ ਤੇ ਸਮਾਨ ਸੌਂਪਦਿਆ ਆਪਣੀਆਂ ਭਾਵਨਾਵਾਂ ਜ਼ਾਹਰ ਕਰਦੇ ਹੋਏ ਕਿਹਾ, ”ਜਦੋਂ ਅਸੀਂ ਹੜ੍ਹਾਂ ਵਿੱਚ ਸਭ ਕੁਝ ਗੁਆਉਣ ਵਾਲੇ ਲੋਕਾਂ ਦੀਆਂ ਤਸਵੀਰਾਂ ਵੇਖੀਆਂ, ਤਾਂ ਅਸੀਂ ਲੋੜਵੰਦਾਂ ਦੀ ਮਦਦ ਕਰਨ ਦਾ ਫ਼ੈਸਲਾ ਲਿਆ।