ਡਿਪਟੀ ਕਮਿਸ਼ਨਰ ਨੇ ਐਨ.ਆਰ.ਆਈ. ਸਮਾਜ ਸੇਵੀ ਸੁਖਵਿੰਦਰ ਸਿੰਘ ਨੂੰ ਸਨਮਾਨਿਤ ਕੀਤਾ

ਡਿਪਟੀ ਕਮਿਸ਼ਨਰ ਨੇ ਐਨ.ਆਰ.ਆਈ. ਸਮਾਜ ਸੇਵੀ ਸੁਖਵਿੰਦਰ ਸਿੰਘ ਨੂੰ ਸਨਮਾਨਿਤ ਕੀਤਾ
ਰੂਪਨਗਰ, 12 ਜਨਵਰੀ: ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵਲੋਂ ਅੱਜ ਮਹਾਰਾਜਾ ਰਣਜੀਤ ਸਿੰਘ ਪਾਰਕ ਵਿਖੇ ਬੇਟੀ ਬਚਾਓ ਬੇਟੀ ਪੜਾਓ ਮੁਹਿੰਮ ਤਹਿਤ ਜ਼ਿਲ੍ਹਾ ਪੱਧਰ ਉਤੇ ਲੋਹੜੀ ਦਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਐਨ.ਆਰ.ਆਈ. ਸਮਾਜ ਸੇਵੀ ਸੁਖਵਿੰਦਰ ਸਿੰਘ ਨੂੰ ਸਨਮਾਨਿਤ ਕੀਤਾ।
ਇਸ ਮੌਕੇ ਸੁਖਵਿੰਦਰ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਜੋ 101 ਨਵ-ਜੰਮੀਆਂ ਬੱਚੀਆਂ ਦੀ ਲੋਹੜੀ ਮਨਾਈ ਗਈ ਹੈ ਇਹ ਕਾਬਿਲ ਏ ਤਾਰੀਫ ਹੈ। ਸਾਨੂੰ ਸਾਰਿਆਂ ਨੂੰ ਆਪਣੇ ਤਿਉਹਾਰ ਸਾਂਝੇ ਤੌਰ ਉਤੇ ਮਨਾਉਣੇ ਚਾਹੀਦੇ ਹਨ ਜਿਸ ਨਾਲ ਜਿੱਥੇ ਸਾਡੀ ਭਾਈਚਾਰਕ ਸਾਂਝ ਹੋਰ ਗੂੜੀ ਹੁੰਦੀ ਹੈ ਉਸ ਦੇ ਨਾਲ ਹੀ ਸਮਾਜ ਵਿਚ ਫੈਲੀਆਂ ਕੁਰੀਤੀਆਂ ਨੂੰ ਦੂਰ ਕਰਨ ਲਈ ਇੱਕ ਸਾਂਝਾ ਮੰਚ ਵੀ ਮਿਲਦਾ ਹੈ।
ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਅਸੀਂ ਆਪਣੇ ਵਿਰਸੇ ਤਿਉਹਾਰਾਂ ਅਤੇ ਰਵਾਇਤਾਂ ਨੂੰ ਸਾਂਭ ਕੇ ਚਲੀਏ ਅਤੇ ਅੱਗੇ ਵੀ ਇਸ ਤਰ੍ਹਾਂ ਦੇ ਸਮਾਗਮਾਂ ਦਾ ਆਯੋਜਨ ਕਰੀਏ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਦਾ ਮਾਰਗ ਦਰਸ਼ਨ ਵੀ ਹੋਵੇ।