ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ਤਹਿਤ ਜ਼ਿਲ੍ਹੇ ਵਿਚ ਫੂਡ ਸੇਫ਼ਟੀ ਐਕਟ ਦੀ ਪਾਲਣਾ ਨਾ ਕਰਨ ਵਾਲਿਆਂ ਉਤੇ ਕਾਰਵਾਈ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ਤਹਿਤ ਜ਼ਿਲ੍ਹੇ ਵਿਚ ਫੂਡ ਸੇਫ਼ਟੀ ਐਕਟ ਦੀ ਪਾਲਣਾ ਨਾ ਕਰਨ ਵਾਲਿਆਂ ਉਤੇ ਕਾਰਵਾਈ
ਰੂਪਨਗਰ, 4 ਅਪ੍ਰੈਲ: ਜ਼ਿਲ੍ਹੇ ਵਿਚ ਫੂਡ ਸੇਫ਼ਟੀ ਐਕਟ-2006 ਦੀ ਪਾਲਣਾ ਨਾ ਕਰਨ ਵਾਲਿਆਂ ਅਤੇ ਗੈਰ ਮਿਆਰੀ ਤੇ ਅਸੁਰੱਖਿਅਤ ਭੋਜਨ ਪਦਾਰਥ ਬਣਾਉਣ ਅਤੇ ਵੇਚਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰਨ ਲਈ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਦੇ ਹੁਕਮਾਂ ਤਹਿਤ ਅੱਜ ਛਾਪੇਮਾਰੀ ਕੀਤੀ ਗਈ।
ਇਸ ਮੌਕੇ ਫੂਡ ਸੇਫਟੀ ਟੀਮ ਏ.ਸੀ.ਐਫ ਮਨਜਿੰਦਰ ਸਿੰਘ ਢਿੱਲੋਂ ਅਤੇ ਐਫ.ਐਸ.ਓ ਰੂਪਨਗਰ ਸਿਮਰਨਜੀਤ ਸਿੰਘ ਗਿੱਲ ਨੇ ਮੈਸਰਜ਼ ਲਕਸ਼ਮੀ ਆਈਸ ਜਨਰਲ ਮਿੱਲਜ਼ ਦਾ ਨਿਰੀਖਣ ਕੀਤਾ ਜਿਸ ਦੌਰਾਨ ਬਰਫ਼ ਬਣਾਉਣ ਲਈ ਵਰਤੇ ਜਾਂਦੇ ਪਾਣੀ ਦੇ ਨਮੂਨੇ ਲਏ ਅਤੇ ਕਮੀਆ ਪਾਏ ਜਾਣ ਉਤੇ ਚਲਾਨ ਕੱਟਿਆ ਗਿਆ।
ਇਸ ਤੋਂ ਇਲਾਵਾਂ ਟੀਮ ਨੇ ਦੱਸਿਆ ਕਿ ਚੋਪੜਾ ਆਈਸ ਫੈਕਟਰੀ ਰੂਪਨਗਰ ਦੀ ਛਾਪੇਮਾਰੀ ਦੌਰਾਨ ਪਾਇਆ ਗਿਆ ਕਿ ਬਰਫ਼ ਬਣਾਉਣ ਲਈ ਵਰਤਿਆ ਜਾਣ ਵਾਲਾ ਪਾਣੀ ਗੰਦੀਆਂ ਬਾਲਟੀਆਂ ਵਿੱਚ ਇਕੱਠਾ ਕੀਤਾ ਜਾਂਦਾ ਹੈ ਅਤੇ ਸਫ਼ਾਈ ਦਾ ਕੋਈ ਧਿਆਨ ਨਹੀਂ ਰੱਖਿਆ ਜਾਂਦਾ ਜੋ ਲੋਕਾਂ ਦੀ ਸਿਹਤ ਲਈ ਖ਼ਤਰਾ ਹੈ ਅਤੇ ਨਾ ਹੀ ਉੱਥੇ ਵਾਟਰ ਫਿਲਟਰ ਲਗਾਇਆ ਗਿਆ ਹੈ ਤਾਂ ਜੋ ਸਾਫ਼ ਪਾਣੀ ਨਾਲ ਬਰਫ਼ ਬਣਾਈ ਜਾ ਸਕੇ। ਇਹਨਾਂ ਉੱਤੇ ਵੀ ਮੌਕੇ ਤੇ ਚਲਾਨ ਕਰਕੇ ਅਗਲੇਰੀ ਕਾਰਵਾਈ ਕੀਤੀ ਗਈ।