ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦਿਵਸ ਮੌਕੇ ਕੀਤੇ ਜਾਣ ਵਾਲੇ ਪ੍ਰਬੰਧਾਂ ਲਈ ਅਧਿਕਾਰੀਆਂ ਦੀ ਜਿੰਮੇਵਾਰੀਆਂ ਨਿਰਧਾਰਿਤ ਕੀਤੀਆਂ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦਿਵਸ ਮੌਕੇ ਕੀਤੇ ਜਾਣ ਵਾਲੇ ਪ੍ਰਬੰਧਾਂ ਲਈ ਅਧਿਕਾਰੀਆਂ ਦੀ ਜਿੰਮੇਵਾਰੀਆਂ ਨਿਰਧਾਰਿਤ ਕੀਤੀਆਂ
8 ਅਗਸਤ ਤੇ 11 ਅਗਸਤ ਨੂੰ ਹੋਵੇਗੀ ਰਿਹਸਲ, 13 ਅਗਸਤ ਨੂੰ ਕੀਤੀ ਜਾਵੇਗੀ ਫੁੱਲ ਡਰੈੱਸ ਰਿਹਸਲ
ਰੂਪਨਗਰ, 05 ਅਗਸਤ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਨੇ ਅੱਜ ਨਹਿਰੂ ਸਟੇਡੀਅਮ ਵਿਖੇ 15 ਅਗਸਤ ਨੂੰ ਆਜ਼ਾਦੀ ਦਿਵਸ ਮੌਕੇ ਕੀਤੇ ਜਾਣ ਵਾਲੇ ਪ੍ਰਬੰਧਾਂ ਲਈ ਅਧਿਕਾਰੀਆਂ ਦੀ ਜਿੰਮੇਵਾਰੀਆਂ ਨਿਰਧਾਰਿਤ ਕੀਤੀਆਂ ਅਤੇ ਵਧੀਆ ਤਰੀਕੇ ਨਾਲ ਡਿਊਟੀ ਨਿਭਾਉਣ ਦੀ ਹਦਾਇਤ ਕੀਤੀ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਰਾਸ਼ਟਰੀ ਮਹੱਤਤਾ ਵਾਲੇ ਸਮਾਗਮ ਨੂੰ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਉਣ ਵਾਸਤੇ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਆਪਣੇ ਫਰਜ਼ ਨਿਭਾਉਣ।
ਉਨ੍ਹਾਂ ਸਮਾਗਮ ਦੌਰਾਨ ਕਰਵਾਏ ਜਾਣ ਵਾਲੇ ਸੱਭਿਆਚਾਰਕ ਸਮਾਗਮ ਬਾਰੇ ਵਿਚਾਰ ਵਟਾਂਦਰਾ ਕੀਤਾ ਤੇ ਕਿਹਾ ਕਿ 8 ਅਗਸਤ ਤੇ 11 ਅਗਸਤ ਨੂੰ ਰਿਹਸਲ ਅਤੇ 13 ਅਗਸਤ ਨੂੰ ਫੁੱਲ ਡਰੈੱਸ ਰਿਹਸਲ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਕਿਹਾ ਕਿ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਜਿਹੜੀਆਂ ਵੀ ਵੰਨਗੀਆਂ ਦੀ ਪੇਸ਼ਕਾਰੀ ਹੋਵੇਗੀ, ਉਨ੍ਹਾਂ ਸਬੰਧੀ ਸਮਾਂ ਹੱਦ ਦਾ ਖ਼ਾਸ ਖ਼ਿਆਲ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਹਰ ਰਿਹਰਸਲ ਉੱਤੇ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਦਿਆਰਥੀਆਂ ਲਈ ਪੀਣ ਵਾਲੇ ਪਾਣੀ ਦੇ ਢੁੱਕਵੇਂ ਪ੍ਰਬੰਧ ਕੀਤੇ ਜਾਣ ਤੇ ਮੈਡੀਕਲ ਸਹਾਇਤਾ ਦਾ ਵੀ ਪ੍ਰਬੰਧ ਰਹੇਗਾ।
ਡਿਪਟੀ ਕਮਿਸ਼ਨਰ ਵੱਲੋਂ ਨਹਿਰੂ ਸਟੇਡੀਅਮ ਦੀ ਸਾਫ ਸਫਾਈ ਯਕੀਨੀ ਬਣਾਉਣ, ਸਿਹਤ ਸੇਵਵਾਂ, ਸਾਫ ਪੀਣ ਵਾਲਾ ਪਾਣੀ, ਫਾਇਰ ਬ੍ਰਿਗੇਡ, ਬਿਜਲੀ ਸਪਲਾਈ, ਮਹਿਮਾਨਾਂ ਅਤੇ ਲੋਕਾਂ ਦੇ ਬੈਠਣ ਲਈ ਵਧੀਆ ਪ੍ਰਬੰਧ ਕਰਨ ਲਈ ਯੋਗ ਪ੍ਰਬੰਧ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ। ਇਸ ਤੋਂ ਇਲਾਵਾ ਪਰੇਡ, ਬੈਂਡ ਤੇ ਮਾਰਚ ਪਾਸਟ ਸਬੰਧੀ ਸਬੰਧਿਤ ਵਿਭਾਗਾਂ ਨੂੰ ਵੀ ਤਿਆਰੀ ਦੇ ਹੁਕਮ ਦਿੱਤੇ ਗਏ। ਇਸ ਦੇ ਨਾਲ ਹੀ ਉਨ੍ਹਾਂ ਬਰਸਾਤ ਦੇ ਮੌਸਮ ਦੇ ਮੱਦਨਜ਼ਰ ਬਦਲਵੇਂ ਪ੍ਰਬੰਧਾਂ ਬਾਰੇ ਵੀ ਹੁਣ ਤੋਂ ਹੀ ਤਿਆਰ ਰਹਿਣ ਲਈ ਕਿਹਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਚੰਦਰਜਯੋਤੀ ਸਿੰਘ, ਮੁੱਖ ਮੰਤਰੀ ਫੀਲਡ ਅਫ਼ਸਰ ਅਭਿਮੰਨਿਊ ਮਲਿਕ, ਆਰਟੀਓ ਗੁਰਵਿੰਦਰ ਸਿੰਘ ਜੌਹਲ, ਐੱਸਪੀ ਅਰਵਿੰਦ ਮੀਨਾ, ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ, ਐਸਡੀਐਮ ਰੂਪਨਗਰ ਡਾ. ਸੰਜੀਵ ਕੁਮਾਰ, ਜ਼ਿਲ੍ਹਾ ਮਾਲ ਅਫਸਰ ਬਾਦਲਦੀਨ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ, ਜ਼ਿਲ੍ਹਾ ਫੂਡ ਸਪਲਾਈ ਅਫ਼ਸਰ ਡਾ. ਕਿੰਮੀ ਵਨੀਤ ਕੌਰ ਸੇਠੀ, ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ.ਰਾਕੇਸ਼ ਸ਼ਰਮਾ, ਜ਼ਿਲ੍ਹਾ ਵਣ ਅਫਸਰ ਹਰਜਿੰਦਰ ਸਿੰਘ, ਸਕੱਤਰ ਰੈੱਡ ਕਰਾਸ ਗੁਰਸੋਹਣ ਸਿੰਘ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।