ਬੰਦ ਕਰੋ

ਡਿਪਟੀ ਕਮਿਸ਼ਨਰ ਨੇ ਝੋਨੇ ਦੀ ਖਰੀਦ ਅਤੇ ਹੋ ਰਹੀ ਲਿਫਟਿੰਗ ਦਾ ਕੀਤਾ ਨਿਰੀਖਣ

ਪ੍ਰਕਾਸ਼ਨ ਦੀ ਮਿਤੀ : 10/10/2023
The Deputy Commissioner inspected the procurement of paddy and the lifting going on

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਡਿਪਟੀ ਕਮਿਸ਼ਨਰ ਨੇ ਝੋਨੇ ਦੀ ਖਰੀਦ ਅਤੇ ਹੋ ਰਹੀ ਲਿਫਟਿੰਗ ਦਾ ਕੀਤਾ ਨਿਰੀਖਣ

ਕੀਰਤਪੁਰ ਸਾਹਿਬ ਮੰਡੀ ਦਾ ਕੀਤਾ ਦੌਰਾ, ਕਿਸਾਨਾਂ ਨਾਲ ਕੀਤੀ ਗੱਲਬਾਤ

ਰੂਪਨਗਰ, 10 ਅਕਤੂਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਝੋਨੇ ਦੀ ਖਰੀਦ ਨੂੰ ਕਿਸਾਨਾਂ ਲਈ ਵੱਧ ਤੋਂ ਵੱਧ ਸੁਖਾਵਾਂ ਬਣਾਉਣ ਲਈ ਪੁਰਜ਼ੋਰ ਯਤਨ ਕੀਤੇ ਹਨ ਜਿਸ ਦੇ ਚੱਲਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੋ ਰਹੀ ਖਰੀਦ ਤੇ ਲਿਫਟਿੰਗ ਦਾ ਨਿਰੀਖਣ ਕੀਤਾ।

ਡਿਪਟੀ ਕਮਿਸ਼ਨਰ ਨੇ ਪਨਸਪ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ, ਮਾਰਕਫੈੱਡ ਅਤੇ ਪਨਗ੍ਰੇਨ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਝੋਨੇ ਦੀ ਖਰੀਦ ਤੇ ਲਿਫਟਿੰਗ ਦੇ ਪ੍ਰਬੰਧਾਂ ਨੂੰ ਸਮਾਂਬੱਧ ਸਮੇਂ ਅਨੁਸਾਰ ਨੇਪੜੇ ਚੜ੍ਹਿਆ ਜਾਵੇ ਅਤੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਰੋਜ਼ਾਨਾ ਲਿਫਟਿੰਗ ਯਕੀਨੀ ਮੁਕੰਮਲ ਕੀਤੀ ਜਾਵੇ।

ਇਸ ਉਪਰੰਤ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਅਤੇ ਸਬ ਡਵੀਜ਼ਨਲ ਮੈਜਿਸਟ੍ਰੇਟ ਸ. ਮਨਦੀਪ ਸਿੰਘ ਢਿੱਲੋਂ ਦੁਆਰਾ ਕੀਰਤਪੁਰ ਸਾਹਿਬ ਮੰਡੀ ਦਾ ਦੌਰਾ ਕੀਤਾ ਅਤੇ ਕਰਦਿਆਂ ਝੋਨੇ ਦੀ ਫਸਲ ਦੀ ਹੋ ਰਹੀਂ ਖਰੀਦ ਦੇ ਪ੍ਰਬੰਧਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਆਪਣੇ ਝੋਨੇ ਦੀ ਫ਼ਸਲ ਵੇਚਣ ਆਏ ਕਿਸਾਨ ਗੁਰਚਰਨ ਸਿੰਘ ਤੇ ਤੇਜਿੰਦਰ ਸਿੰਘ ਪਿੰਡ ਮੀਆਂਪੁਰ ਹੰਡੂਰ ਦੇ ਨਾਲ ਗੱਲਬਾਤ ਕੀਤੀ ਅਤੇ ਖਰੀਦ ਸੰਬੰਧੀ ਪ੍ਰੀਕ੍ਰਿਆ ਸੰਬਧੀ ਜਾਣਕਾਰੀ ਲਈ ਗਈ। ਇਸ ਮੌਕੇ ਉਨ੍ਹਾਂ ਕਿਸਾਨਾਂ ਤੋਂ ਮੰਡੀ ਵਿਖੇ ਆ ਰਹੀਆਂ ਮੁਸ਼ਕਲਾਂ ਬਾਰੇ ਵੀ ਪੁੱਛਿਆ ਗਿਆ ਪਰ ਮੌਕੇ ਤੇ ਹਾਜ਼ਰ ਕਿਸਾਨਾਂ ਵੱਲੋਂ ਖਰੀਦ ਦੇ ਪ੍ਰਬੰਧਾਂ ਨੂੰ ਲੈ ਕੇ ਤਸੱਲੀ ਪ੍ਰਗਟਾਈ ਗਈ।