ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਗਰੀਨ ਦੀਵਾਲੀ ਮਨਾਉਣ ਦੀ ਅਪੀਲ
ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਗਰੀਨ ਦੀਵਾਲੀ ਮਨਾਉਣ ਦੀ ਅਪੀਲ
ਲਿਥੀਅਮ, ਬੇਰੀਅਮ ਜ਼ਹਿਰਲੇ ਰਸਾਇਣਾਂ ਵਾਲੇ ਪਟਾਕਿਆਂ ਉੱਤੇ ਪੂਰਨ ਪਾਬੰਦੀ
ਰੂਪਨਗਰ,17 ਅਕਤੂਬਰ
ਵਾਤਾਵਰਣ ਨੂੰ ਸੁਰੱਖਿਅਤ ਬਨਾਉਣ ਲਈ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਕਿਉਂਕਿ ਪ੍ਰਦੂਸ਼ਣ ਦੀ ਸਮੱਸਿਆ ਬਹੁਤ ਗੰਭੀਰ ਹੈ ਅਤੇ ਇਹ ਸਾਨੂੰ ਸਭਨਾਂ ਨੂੰ ਪ੍ਰਭਾਵਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਵਾਲੇ ਦਿਨ 24 ਅਕਤੂਬਰ ਨੂੰ ਸੂਬੇ ਵਿੱਚ ਦੋ ਘੰਟੇ ਰਾਤ 8 ਵਜੇ ਤੋਂ 10 ਵਜੇ ਤੱਕ ਹੀ ਪਟਾਕੇ ਚਲਾਏ ਜਾ ਸਕਣਗੇ। ਇਸ ਦੇ ਨਾਲ ਹੀ ਸਿਰਫ ਗਰੀਨ ਪਟਾਕਿਆਂ ਦੀ ਖਰੀਦ-ਵੇਚ ਅਤੇ ਚਲਾਏ ਜਾਣ ਦੀ ਆਗਿਆ ਦਿੱਤੀ ਹੈ।
ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਵਾਤਾਵਰਣ, ਸਾਇੰਸ ਤਕਨਾਲੋਜੀ ਵਿਭਾਗ ਦੀਆਂ ਹਦਾਇਤਾਂ ਤੇ ਚੌਗਿਰਦੇ ਦੀ ਸਾਂਭ ਸੰਭਾਲ ਅਤੇ ਦੀਵਾਲੀ ਸਮੇਤ ਤਿਉਹਾਰਾਂ ਮੌਕੇ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਮਾਣਯੋਗ ਸੁਪਰੀਮ ਕੋਰਟ ਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਸਾਇਤਾਂ ਦੀ ਰੌਸ਼ਨੀ ਵਿੱਚ ਵੱਲੋਂ ਪਟਾਕੇ ਚਲਾਉਣ ਸਮਾਂ ਸੀਮਾ ਸੰਬੰਧੀ ਹਦਾਇਤਾਂ ਜਾਰੀ ਕਰਦਿਆਂ ਇਨ੍ਹਾਂ ਦੀ ਸਖਤੀ ਲਈ ਪਾਲਣਾ ਲਈ ਜ਼ਿਲਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਹਨ।
ਉਨ੍ਹਾਂ ਦੱਸਿਆਂ ਕਿ ਲਿਥੀਅਮ, ਬੇਰੀਅਮ ਆਦਿ ਜ਼ਹਿਰਲੇ ਰਸਾਇਣਾਂ ਵਾਲੇ ਪਟਾਕੇ ਅਤੇ ਲੜੀ ਵਾਲੇ ਪਟਾਕਿਆਂ ਉੱਤੇ ਪੂਰਨ ਪਾਬੰਦੀ ਹੈ। ਇਸ ਤੋਂ ਇਲਾਵਾ ਅਧਿਕਾਰਤ ਥਾਂਵਾਂ ਉੱਤੇ ਪਟਾਕਿਆਂ ਦੀ ਖਰੀਦ-ਵੇਚ ਦੀ ਇਜਾਜ਼ਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਪ੍ਰਦੂਸ਼ਣ ਨਾਲ ਨਜਿੱਠਣ ਲਈ ਹਰੇ ਪਟਾਕਿਆਂ ਨੂੰ ਹੁਲਾਰਾ ਦਿੱਤਾ ਜਾਵੇ।