ਤੰਦਰੁਸਤੀ ਦਾ ਸੁਨੇਹਾ ਦੇ ਰਹੀ ਹੈ ਸੀਐੱਮ ਦੀ ਯੋਗਸ਼ਾਲਾ – ਡਿਪਟੀ ਕਮਿਸ਼ਨਰ

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਤੰਦਰੁਸਤੀ ਦਾ ਸੁਨੇਹਾ ਦੇ ਰਹੀ ਹੈ ਸੀਐੱਮ ਦੀ ਯੋਗਸ਼ਾਲਾ – ਡਿਪਟੀ ਕਮਿਸ਼ਨਰ
ਰੂਪਨਗਰ ਜ਼ਿਲ੍ਹੇ ‘ਚ ਯੋਗਾ ਕਲਾਸਾਂ ਦੀ ਲਗਾਤਾਰ ਵੱਧ ਰਹੀ ਹੈ ਪ੍ਰਸਿੱਧੀ, 115 ਤੇ ਚੱਲ ਰਹੀਆਂ ਨੇ ਕਲਾਸਾਂ
ਰੂਪਨਗਰ, 14 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਸਿਹਤ ਨਿਰੋਗਤਾ ਪ੍ਰਤੀ ਜਾਗਰੂਕ ਕਰਨ ਲਈ ਆਰੰਭੇ ਗਏ ਯਤਨਾਂ ਤਹਿਤ ‘ਸੀਐਮ ਦੀ ਯੋਗਸ਼ਾਲਾ’ ਤਹਿਤ ਰੂਪਨਗਰ ਜ਼ਿਲ੍ਹੇ ਅੰਦਰ ਵਿਖੇ ਵੱਖ- ਵੱਖ ਥਾਵਾਂ ‘ਤੇ ਯੋਗਾ ਕਲਾਸਾਂ ਚਲਾਈਆਂ ਜਾ ਰਹੀਆਂ ਹਨ।
ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਸਿੰਘ ਵਾਲੀਆ ਨੇ ਜਾਣਕਾਰੀ ਦਿੰਦਿਆ ਨੇ ਕਿਹਾ ਕਿ ਜ਼ਿਲ੍ਹਾ ਰੂਪਨਗਰ ਅੰਦਰ 115 ਥਾਵਾਂ ਤੇ ਪੰਜਾਬ ਸਰਕਾਰ ਦੀ ਸੀਐਮ ਦੀ ਯੋਗਸ਼ਾਲਾ ਚੱਲ ਰਹੀ ਹੈ, ਜਿਨ੍ਹਾਂ ਵਿੱਚ ਰੂਪਨਗਰ ਵਿੱਚ 60, ਨੂਰਪੁਰਬੇਦੀ ਵਿੱਚ 10, ਸ੍ਰੀ ਅਨੰਦਪੁਰ ਸਾਹਿਬ ਵਿੱਚ 9, ਨੰਗਲ ਵਿੱਚ 5, ਕੀਰਤਪੁਰ ਸਾਹਿਬ ਵਿੱਚ 6, ਸ੍ਰੀ ਚਮਕੌਰ ਸਾਹਿਬ ਵਿੱਚ 12 ਅਤੇ ਮੋਰਿੰਡਾ ਵਿੱਚ 11 ਕਲਾਸਾਂ ਸ਼ਾਮਲ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨੌਜਵਾਨਾਂ ਸਮੇਤ ਹਰ ਉਮਰ ਵਰਗ ਦੇ ਲੋਕ ਯੋਗ ਵਿੱਚ ਸਰਗਰਮੀ ਨਾਲ ਹਿੱਸਾ ਲੈ ਰਹੇ ਹਨ ਅਤੇ ਇਸਦੇ ਕਈ ਲਾਭਾਂ ਦਾ ਅਨੁਭਵ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸਿਖਲਾਈ ਪ੍ਰਾਪਤ ਇੰਸਟ੍ਰਕਟਰਾਂ ਦੁਆਰਾ ਸੰਚਾਲਿਤ, ਇਹ ਕਲਾਸਾਂ ਸਰੀਰਕ ਤੰਦਰੁਸਤੀ, ਮਾਨਸਿਕ ਸ਼ਾਂਤੀ ਅਤੇ ਸਮੁੱਚੀ ਤੰਦਰੁਸਤੀ ‘ਤੇ ਕੇਂਦ੍ਰਿਤ ਹਨ। ਯੋਗਾ ਭਾਗੀਦਾਰਾਂ ਨੂੰ ਤਣਾਅ ਘਟਾਉਣ, ਇਕਾਗਰਤਾ ਵਧਾਉਣ, ਲਚਕਤਾ ਵਿੱਚ ਸੁਧਾਰ ਕਰਨ ਅਤੇ ਇੱਕ ਸਿਹਤਮੰਦ ਜੀਵਨ ਸ਼ੈਲੀ ਜੀਉਣ ਵਿੱਚ ਮਦਦ ਕਰ ਰਿਹਾ ਹੈ। ਭਾਈਚਾਰੇ ਵੱਲੋਂ ਮਿਲ ਰਿਹਾ ਹਾਂ-ਪੱਖੀ ਹੁੰਗਾਰਾ ਦਰਸਾਉਂਦਾ ਹੈ ਕਿ ਲੋਕ ਹੁਣ ਕੁਦਰਤੀ ਅਤੇ ਸੰਪੂਰਨ ਸਿਹਤ ਅਭਿਆਸਾਂ ਵੱਲ ਵਧ ਰਹੇ ਹਨ।
ਜ਼ਿਲ੍ਹਾ ਕੋਆਰਡੀਨੇਟਰ ਸ੍ਰੀ ਸੁਰੇਂਦਰ ਕੁਮਾਰ ਝਾਅ ਨੇ ਸਾਰੀਆਂ ਸਬ-ਡਵੀਜ਼ਨਾਂ ਵਿੱਚ ਯੋਗਾ ਕਲਾਸਾਂ ਲਗਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਇਸ ਦੇ ਨਾਲ ਹੀ ਟ੍ਰੇਨਰ ਰਵੀਨਾ ਸ਼ਰਮਾ ਦੀ ਸਖ਼ਤ ਮਿਹਨਤ ਅਤੇ ਸਮਰਪਣ ਨੇ ਭਾਗੀਦਾਰਾਂ ਨੂੰ ਨਿਯਮਿਤ ਤੌਰ ‘ਤੇ ਯੋਗਾ ਅਭਿਆਸ ਕਰਨ ਲਈ ਪ੍ਰੇਰਿਤ ਕੀਤਾ ਹੈ।
ਉਨ੍ਹਾਂ ਕਿਹਾ ਕਿ ਯੋਗਾ ਸਿਖਣ ਦੇ ਚਾਹਵਾਨਾ ਲਈ ਪੰਜਾਬ ਸਰਕਾਰ ਨੇ ਹੈਲਪਲਾਈਨ ਨੰਬਰ 76694-00500 ਸਥਾਪਿਤ ਕੀਤਾ ਹੈ, ਜਿਸ ਤੇ ਮੁਫਤ ਯੋਗ ਕਲਾਸਾਂ ਆਪਣੇ ਮੁਹੱਲੇ ਵਿੱਚ ਲਗਾਉਣ ਲਈ ਲੋਕ ਮਿਸ ਕਾਲ ਕਰ ਸਕਦੇ ਹਨ। ਇਸ ਤੋਂ ਇਲਾਵਾ cmdiyogsala.punjab.gov.in ਤੇ ਵੀ ਪੰਜੀਕਰਨ ਕੀਤਾ ਜਾ ਸਕਦਾ ਹੈ। ਜੇਕਰ 25 ਲੋਕਾਂ ਦਾ ਸਮੂਹ ਹੋਵੇ ਤਾਂ ਉਹ ਆਪਣੇ ਮੁਹੱਲੇ ਜਾਂ ਕਿਸੇ ਵੀ ਕਾਲੋਨੀ ਵਿੱਚ ਯੋਗ ਕਰਨ ਦੇ ਲਈ ਮੁਫਤ ਯੋਗ ਕਲਾਸਾਂ ਲੈਣ ਲਈ ਫੋਨ ਨੰਬਰ ਤੇ ਮਿਸ ਕਾਲ ਦੇ ਸਕਦੇ ਹਨ।