ਬੰਦ ਕਰੋ

ਦੀਵਾਲੀ ਦੇ ਤਿਉਹਾਰ ਮੌਕੇ ਡਿਪਟੀ ਕਮਿਸ਼ਨਰ ਵਲੋਂ ਆਂਗਨਵਾੜੀ ਸੈਂਟਰ ਅਤੇ ਜ਼ਿਲ੍ਹਾ ਜੇਲ੍ਹ ਰੋਪੜ ਦਾ ਕੀਤਾ ਦੌਰਾ

ਪ੍ਰਕਾਸ਼ਨ ਦੀ ਮਿਤੀ : 21/10/2022
On the occasion of Diwali, Deputy Commissioner visited Anganwadi Center and District Jail Ropar

ਦੀਵਾਲੀ ਦੇ ਤਿਉਹਾਰ ਮੌਕੇ ਡਿਪਟੀ ਕਮਿਸ਼ਨਰ ਵਲੋਂ ਆਂਗਨਵਾੜੀ ਸੈਂਟਰ ਅਤੇ ਜ਼ਿਲ੍ਹਾ ਜੇਲ੍ਹ ਰੋਪੜ ਦਾ ਕੀਤਾ ਦੌਰਾ

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ

ਦੀਵਾਲੀ ਦੇ ਤਿਉਹਾਰ ਮੌਕੇ ਡਿਪਟੀ ਕਮਿਸ਼ਨਰ ਵਲੋਂ ਆਂਗਨਵਾੜੀ ਸੈਂਟਰ ਅਤੇ ਜ਼ਿਲ੍ਹਾ ਜੇਲ੍ਹ ਰੋਪੜ ਦਾ ਕੀਤਾ ਦੌਰਾ

ਆਂਗਨਵਾੜੀ ਸੈਂਟਰ ਸਦਾਬਰਤ ਦੇ ਛੋਟੇ ਬੱਚਿਆਂ ਨੂੰ ਦੀਵਾਲੀ ਦੇ ਤਿਉਹਾਰ ਮੌਕੇ ਦਿੱਤੇ ਮਿਠਾਇਆ ਤੇ ਉਪਹਾਰ

ਰੂਪਨਗਰ, 21 ਅਕਤੂਬਰ:

ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਦੀਵਾਲੀ ਦੇ ਮੌਕੇ ਤੇ ਜ਼ਿਲ੍ਹਾ ਜੇਲ੍ਹ ਦੇ ਕੈਦੀਆਂ ਅਤੇ ਸਦਾਬਰਤ ਦੇ ਆਗਨਵਾੜੀ ਸੈਂਟਰ ਦਾ ਦੌਰਾ ਕਰਕੇ ਛੋਟੇ ਬੱਚਿਆਂ ਨਾਲ ਦੀਵਾਲੀ ਮਨਾਈ ਗਈ।

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਆਂਗਨਵਾੜੀ ਸੈਂਟਰ ਸਦਾਬਰਤ ਦਾ ਦੌਰਾ ਕਰਦਿਆਂ ਛੋਟੇ ਬੱਚਿਆਂ ਨੂੰ ਦੀਵਾਲੀ ਦੇ ਤਿਉਹਾਰ ਮੌਕੇ ਮਿਠਾਇਆ ਤੇ ਉਪਹਾਰ ਦਿੱਤੇ। ਉਨ੍ਹਾਂ ਇਸ ਮੌਕੇ ਬੱਚਿਆ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਇਹ ਤਿਉਹਾਰ ਝੂਠ ’ਤੇ ਸੱਚ, ਅਧਰਮ ’ਤੇ ਧਰਮ ਅਤੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਦੇਸ਼ ਦੀ ਸਭਿਆਚਾਰਕ ਵਿਰਾਸਤ ਦੀਆਂ ਕਦਰਾਂ ਕੀਮਤਾਂ ਅਤੇ ਵਿਚਾਰਾਂ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਨਾਂ ਪਵਿੱਤਰ ਮੌਕਿਆਂ ਨੂੰ ਜਾਤ, ਰੰਗ ਤੇ ਨਸਲ ਦੀਆਂ ਸੌੜੀਆਂ ਵਲਗਣਾਂ ਤੋਂ ਉਪਰ ਉਠ ਕੇ ਰਵਾਇਤੀ ਉਤਸ਼ਾਹ ਨਾਲ ਮਨਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਫਿਰਕੂ ਸਦਭਾਵਨਾ, ਕੌਮੀ ਏਕਤਾ ਅਤੇ ਵਿਸ਼ਵ ਵਿਆਪੀ ਭਾਈਚਾਰਕ ਸਾਂਝ ਹੋਰ ਮਜ਼ਬੂਤ ਹੋਵੇਗੀ।

ਉਨਾਂ ਨੇ ਵਾਤਾਵਰਣ ਨੂੰ ਸੁਰੱਖਿਅਤ ਬਨਾਉਣ ਲਈ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਕਿਉਂਕਿ ਪ੍ਰਦੂਸ਼ਣ ਦੀ ਸਮੱਸਿਆ ਬਹੁਤ ਗੰਭੀਰ ਹੈ ਅਤੇ ਇਹ ਸਾਨੂੰ ਸਭਨਾਂ ਨੂੰ ਪ੍ਰਭਾਵਿਤ ਕਰ ਰਹੀ ਹੈ।

ਇਸ ਉਪਰੰਤ ਡਿਪਟੀ ਕਮਿਸ਼ਨਰ ਵਲੋਂ ਰੋਪੜ ਜੇਲ ਵਿੱਚ ਕੈਦੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦੀਵਾਲੀ ਦੇ ਤਿਉਹਾਰ ਦੀ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਵਲੋਂ ਕੈਦੀਆਂ ਦੁਆਰਾ ਬਣਾਏ ਗਏ ਮਿੱਟੀ ਦੇ ਦੀਵੇ, ਚਾਰਟ ਵੀ ਦੇਖਦਿਆਂ ਉਨ੍ਹਾਂ ਦੇ ਇਸ ਕੰਮ ਦੀ ਪ੍ਰਸ਼ੰਸਾ ਕੀਤੀ । ਉਨ੍ਹਾਂ ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ।

ਇਸ ਮੌਕੇ ਐਸਡੀਐਮ ਸ਼੍ਰੀ ਅਨੰਦਪੁਰ ਸਾਹਿਬ ਆਈਏਐਸ ਸ਼੍ਰੀਮਤੀ ਮਨੀਸ਼ਾ ਰਾਣਾ, ਸਹਾਇਕ ਕਮਿਸ਼ਨਰ (ਜ) ਸ਼੍ਰੀ ਦੀਪਾਂਕਰ ਗਰਗ, ਸੁਪਰਡੈਂਟ ਰੋਪੜ ਜੇਲ੍ਹ ਸ. ਕੁਲਵੰਤ ਸਿੰਘ ਸਿੱਧੂ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।