ਬੰਦ ਕਰੋ

ਨਸ਼ਾ ਮੁਕਤੀ ਯਾਤਰਾ ਅਧੀਨ ਭਾਗੋਮਾਜਰਾ, ਲੋਹਾਰੀ, ਕਤਲੋਰ, ਸਿੰਘ, ਸੰਧੂਆਂ ਅਤੇ ਬਰਸਾਲਪੁਰ ਦੇ ਲੋਕਾਂ ਨੂੰ ਨਸ਼ਿਆਂ ਪ੍ਰਤੀ ਕੀਤਾ ਜਾਗਰੂਕ

ਪ੍ਰਕਾਸ਼ਨ ਦੀ ਮਿਤੀ : 29/05/2025
Under the Nasha Mukti Yatra, the people of Bhagomajra, Lohari, Katalor, Singh, Sandhuan and Barsalpur were made aware about drugs.

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਨਸ਼ਾ ਮੁਕਤੀ ਯਾਤਰਾ ਅਧੀਨ ਭਾਗੋਮਾਜਰਾ, ਲੋਹਾਰੀ, ਕਤਲੋਰ, ਸਿੰਘ, ਸੰਧੂਆਂ ਅਤੇ ਬਰਸਾਲਪੁਰ ਦੇ ਲੋਕਾਂ ਨੂੰ ਨਸ਼ਿਆਂ ਪ੍ਰਤੀ ਕੀਤਾ ਜਾਗਰੂਕ

ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਸੁਨੇਹਾ ਪਹੁੰਚਾਇਆ ਜਾ ਰਿਹਾ ਘਰ-ਘਰ- ਵਿਧਾਇਕ ਡਾ. ਚਰਨਜੀਤ ਸਿੰਘ

ਸ੍ਰੀ ਚਮਕੌਰ ਸਾਹਿਬ, 29 ਮਈ: ਵਿਧਾਇਕ ਸ੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਨੇ ਅੱਜ ਪਿੰਡ ਭਾਗੋਮਾਜਰਾ, ਲੋਹਾਰੀ, ਕਤਲੋਰ, ਸਿੰਘ, ਸੰਧੂਆਂ ਅਤੇ ਬਰਸਾਲਪੁਰ ਦੇ ਨਿਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਸਾਂਝੇ ਅਤੇ ਠੋਸ ਯਤਨਾਂ ਦੇ ਨਾਲ ਨਸ਼ਿਆਂ ਦਾ ਜੜੋਂ ਸਫਾਇਆ ਕਰਨ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਵਿੱਚ ਭਰਪੂਰ ਯੋਗਦਾਨ ਪਾਉਣ।

ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ।

ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾਵਾਂ ਸਮੇਂ ਦੀ ਅਹਿਮ ਲੋੜ ਸਨ ਅਤੇ ਪੰਜਾਬ ਸਰਕਾਰ ਵੱਲੋਂ ਇਸ ਲੋੜ ਨੂੰ ਮਹਿਸੂਸ ਕਰਦਿਆਂ ਲੋਕਾਂ ਨੂੰ ਜ਼ਮੀਨੀ ਪੱਧਰ ਉੱਤੇ ਜਾਗਰੂਕ ਕਰਨ ਲਈ ਹਰ ਪਿੰਡ, ਕਸਬੇ ਤੇ ਸ਼ਹਿਰ ਵਿੱਚ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਸੁਨੇਹਾ ਪਹੁੰਚਾਇਆ ਜਾ ਰਿਹਾ ਹੈ।

ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਗੰਭੀਰ ਹੈ ਅਤੇ ਇਸ ਮੁਹਿੰਮ ਨੂੰ ਪੂਰੀ ਵਚਨਬੱਧਤਾ ਨਾਲ ਅੱਗੇ ਵਧਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖਤਮ ਕਰਨ ਲਈ ਸਾਂਝੇ ਉਪਰਾਲੇ ਜ਼ਰੂਰੀ ਹਨ ਅਤੇ ਜਨਤਕ ਭਾਗੀਦਾਰੀ ਇਸ ਦਿਸ਼ਾ ਵਿਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੀ ਹੈ।

ਇਸ ਮੌਕੇ ਉਨ੍ਹਾਂ ਪੰਚਾਇਤਾਂ, ਪੇਂਡੂ ਡਿਫੈਂਸ ਕਮੇਟੀਆਂ, ਯੂਥ ਕਲੱਬਾਂ ਦੇ ਨੁਮਾਇੰਦਿਆਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਫਸੇ ਲੋਕਾਂ ਦੇ ਇਲਾਜ ਤੇ ਉਨ੍ਹਾਂ ਨੂੰ ਆਮ ਜ਼ਿੰਦਗੀ ਵਿੱਚ ਵਾਪਿਸ ਲੈ ਕੇ ਆਉਣ ਲਈ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ।

ਇਸ ਉਪਰੰਤ ਵਿਧਾਇਕ ਨੇ ਲੋਕਾਂ ਨੂੰ ਆਪਣੇ ਪਿੰਡਾਂ ‘ਚ ਨਸ਼ਾ ਨਾ ਵਿਕਣ ਦੇਣ ਅਤੇ ਨਸ਼ਿਆਂ ਦੇ ਖਾਤਮੇ ਲਈ ਸਹਿਯੋਗ ਦੇਣ ਦੀ ਸਹੁੰ ਵੀ ਚੁਕਾਈ।

ਇਸ ਮੌਕੇ ਐਸਡੀਐਮ ਅਮਰੀਕ ਸਿੰਘ, ਡੀ.ਐਸ.ਪੀ. ਮਨਜੀਤ ਸਿੰਘ ਔਲਖ, ਬੀ.ਡੀ.ਪੀ.ਓ. ਅਜੈਬ ਸਿੰਘ, ਐੱਸਐੱਚਓ ਗੁਰਪ੍ਰੀਤ ਸਿੰਘ, ਬਲਾਕ ਕੋਆਰਡੀਨੇਟਰ ਯੁੱਧ ਨਸ਼ਾ ਵਿਰੁਧ ਪਰਸ਼ੋਤਮ ਸਿੰਘ ਮਾਹਲ, ਬਲਾਕ ਪ੍ਰਧਾਨ ਕੁਲਵੰਤ ਸਿੰਘ, ਰਬਿੰਦਰ ਸਿੰਘ ਰੱਬੀ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।