ਬੰਦ ਕਰੋ

ਪੁਲਿਸ ਵਿਭਾਗ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦੀ ਅਪੀਲ

ਪ੍ਰਕਾਸ਼ਨ ਦੀ ਮਿਤੀ : 13/12/2022
Appeal from the police department to the residents of the district not to use the China Door

ਪੁਲਿਸ ਵਿਭਾਗ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦੀ ਅਪੀਲ

ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਰੂਪਨਗਰ 

ਪੁਲਿਸ ਵਿਭਾਗ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦੀ ਅਪੀਲ 

ਚਾਈਨਾ ਡੋਰ ਦੀ ਵਰਤੋਂ ਤੇ ਵੇਚਣ ਵਾਲਿਆਂ ਉੱਤੇ ਹੋਵੇਗੀ ਕਾਨੂੰਨੀ ਕਾਰਵਾਈ: ਡੀ.ਐਸ.ਪੀ. ਤਰਲੋਚਨ ਸਿੰਘ

ਪੁਲਿਸ ਦੀਆਂ ਸਪੈਸ਼ਲ ਟੀਮਾਂ ਸਿਵਲ ਕੱਪੜਿਆਂ ਵਿੱਚ ਚੈਕਿੰਗ ਕਰ ਰਹੀਆਂ

ਰੂਪਨਗਰ, 13 ਦਸੰਬਰ: ਉਪ ਕਪਤਾਨ ਪੁਲਿਸ ਸਬ ਡਵੀਜ਼ਨ ਰੂਪਨਗਰ ਸ. ਤਰਲੋਚਨ ਸਿੰਘ ਵੱਲੋਂ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਾਂ ਤਾਂ ਚਾਈਨਾ ਡੋਰ ਨੂੰ ਵਰਤਣ, ਨਾ ਹੀ ਵੇਚਣ, ਨਾ ਹੀ ਖਰੀਦ ਕਰਨ ਅਤੇ ਨਾਂ ਹੀ ਬੱਚਿਆ ਨੂੰ ਖਰੀਦ ਕਰਕੇ ਦੇਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਚਾਈਨਾ ਡੋਰ ਦੀ ਵਰਤੋਂ ਅਤੇ ਵਿਕਰੀ ਤੇ ਪਾਬੰਦੀ ਲਗਾਈ ਹੋਈ ਹੈ।

ਸ. ਤਰਲੋਚਨ ਸਿੰਘ ਨੇ ਕਿਹਾ ਕਿ ਨਵੰਬਰ ਮਹੀਨੇ ਵਿੱਚ ਰੂਪਨਗਰ ਸ਼ਹਿਰ ਵਿੱਚ ਹੀ ਚਾਈਨਾ ਡੋਰ ਦੀ ਲਪੇਟ ਵਿੱਚ ਆਉਣ ਕਾਰਨ ਇਕ 13 ਸਾਲ ਦੇ ਬੱਚੇ ਦੀ ਮੌਤ ਹੋ ਗਈ ਸੀ। ਜਿਸਦੇ ਸਬੰਧ ਵਿੱਚ ਥਾਣਾ ਸਿਟੀ ਰੂਪਨਗਰ ਵਿਖੇ ਮੁਕੱਦਮਾ ਵੀ ਦਰਜ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜਿਹਨਾਂ ਦੁਕਾਨਦਾਰਾਂ ਵੱਲੋਂ ਚਾਈਨਾ ਡੋਰ ਵੇਚਣ ਅਤੇ ਸਟੋਰ ਕਰਨ ਦਾ ਕੰਮ ਕੀਤਾ ਜਾਂਦਾ ਸੀ ਉਹਨਾਂ ਖਿਲਾਫ ਵੀ ਮੁਕੱਦਮੇਂ ਦਰਜ ਕੀਤੇ ਗਏ ਹਨ।

ਉਪ ਕਪਤਾਨ ਪੁਲਿਸ ਸਬ ਡਵੀਜ਼ਨ ਨੇ ਕਿਹਾ ਕਿ ਇਹ ਚਾਈਨਾ ਡੋਰ ਸਿਰਫ਼ ਇਨਸਾਨਾਂ ਲਈ ਹੀ ਖਤਰਨਾਕ ਨਹੀਂ ਸਗੋਂ ਕਿ ਪੰਛੀਆਂ ਲਈ ਵੀ ਬਹੁਤ ਜ਼ਿਆਦਾ ਖਤਰਨਾਕ ਹੈ। ਉਨ੍ਹਾਂ ਕਿਹਾ ਕਿ ਇਸਦੀ ਲਪੇਟ ਵਿੱਚ ਆ ਕੇ ਪੰਛੀਆਂ ਦੇ ਖੰਭ ਕੱਟੇ ਜਾਂਦੇ ਹਨ ਤੇ ਹੋਰ ਵੀ ਬਹੁਤ ਜਿਆਦਾ ਪੰਛਿਆਂ ਦਾ ਨੁਕਸਾਨ ਹੋ ਜਾਂਦਾ ਹੈ।

ਇਸ ਲਈ ਉਨ੍ਹਾਂ ਹਰ ਇਕ ਨਾਗਰਿਕ ਨੂੰ ਅਪੀਲ ਕੀਤੀ ਕਿ ਉਹ ਨਾਂ ਤਾਂ ਖੁਦ ਇਸਦੀ ਵਰਤੋਂ ਕਰਨ ਅਤੇ ਨਾ ਹੀ ਆਪਣੇ ਕਿਸੇ ਪਰਿਵਾਰ ਦੇ ਮੈਂਬਰ ਨੂੰ ਕਰਨ ਦੇਣ। ਜੇਕਰ ਫਿਰ ਵੀ ਕੋਈ ਵਿਅਕਤੀ ਚਾਈਨਾ ਡੋਰ ਨੂੰ ਵੇਚਦਾ ਜਾਂ ਖਰੀਦ ਕਰਦਾ ਪਾਇਆ ਜਾਂਦਾ ਹੈ ਤਾਂ ਉਸਦੇ ਖਿਲਾਫ ਮੁਕੱਦਮਾ ਦਰਜ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਅਗਰ ਕੋਈ ਬੱਚਾ ਚਾਈਨਾ ਡੋਰ ਨਾਲ ਪਤੰਗ ਉਡਾਉਂਦਾ ਪਾਇਆ ਜਾਂਦਾ ਹੈ ਤਾਂ ਉਸਦੇ ਮਾਤਾ ਪਿਤਾ ਖਿਲਾਫ ਮੁਕੱਦਮਾ ਦਰਜ ਕੀਤਾ ਜਾਵੇਗਾ ਅਤੇ ਜੇਕਰ ਕੋਈ ਬਾਲਗ ਵਿਅਕਤੀ ਚਾਈਨਾ ਡੋਰ ਨਾਲ ਪਤੰਗ ਉਡਾਉਂਦਾ ਪਾਇਆ ਜਾਂਦਾ ਹੈ ਤਾਂ ਉਸ ਵਿਅਕਤੀ ਖਿਲਾਫ ਮੁਕੱਦਮਾ ਦਰਜ ਕੀਤਾ ਜਾਵੇਗਾ।

ਉਨ੍ਹਾਂ ਇਹ ਵੀ ਕਿਹਾ ਕਿ ਚਾਈਨਾ ਡੋਰ ਨੂੰ ਫੜਨ ਵਾਸਤੇ ਸਬ ਡਵੀਜ਼ਨ ਰੂਪਨਗਰ ਪੁਲਿਸ ਵੱਲੋਂ ਸਪੈਸ਼ਲ ਟੀਮਾਂ ਵਰਦੀ ਵਿੱਚ ਅਤੇ ਸਿਵਲ ਕੱਪੜਿਆਂ ਵਿੱਚ ਬਣਾਈਆਂ ਗਈਆਂ ਹਨ ਜੋ ਚੈਕਿੰਗ ਕਰ ਰਹੀਆਂ ਹਨ ਅਤੇ ਕੁਤਾਹੀ ਕਰਨ ਵਾਲੇ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣਗੀਆਂ।