ਪ੍ਰਧਾਨ ਮੰਤਰੀ ਆਵਾਸ ਯੋਜਨਾ ਸਕੀਮ ਸਬੰਧੀ ਜ਼ਿਲ੍ਹੇ ਦੇ ਸਮੂਹ ਜੀ.ਆਰ.ਐਸ (ਮਗਨਰੇਗਾ) ਫੀਲਡ ਸਟਾਫ ਨਾਲ ਮੀਟਿੰਗ ਕੀਤੀ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਪ੍ਰਧਾਨ ਮੰਤਰੀ ਆਵਾਸ ਯੋਜਨਾ ਸਕੀਮ ਸਬੰਧੀ ਜ਼ਿਲ੍ਹੇ ਦੇ ਸਮੂਹ ਜੀ.ਆਰ.ਐਸ (ਮਗਨਰੇਗਾ) ਫੀਲਡ ਸਟਾਫ ਨਾਲ ਮੀਟਿੰਗ ਕੀਤੀ
31 ਮਾਰਚ 2025 ਤੱਕ ਜ਼ਿਲ੍ਹੇ ਦੇ ਸਮੂਹ ਯੋਗ ਲਾਭਪਾਤਰੀਆ ਦੀ ਰਜਿਸਟ੍ਰੇਸ਼ਨ ਕੀਤੀ ਜਾਵੇ: ਸ਼੍ਰੀਮਤੀ ਚੰਦਰਯੋਤੀ ਸਿੰਘ
ਰੂਪਨਗਰ, 30 ਜਨਵਰੀ: ਵਧੀਕ ਡਿਪਟੀ ਕਮਿਸ਼ਨਰ (ਵ), ਰੂਪਨਗਰ ਚੰਦਰਯੋਤੀ ਸਿੰਘ ਦੀ ਪ੍ਰਧਾਨਗੀ ਹੇਠ ਪੀ.ਐਮ.ਏ.ਵਾਈ ਪ੍ਰਧਾਨ ਮੰਤਰੀ ਆਵਾਸ ਯੋਜਨਾ ਸਕੀਮ ਸਬੰਧੀ ਜ਼ਿਲ੍ਹੇ ਦੇ ਸਮੂਹ ਜੀ.ਆਰ.ਐਸ (ਮਗਨਰੇਗਾ) ਫੀਲਡ ਸਟਾਫ ਨਾਲ ਮੀਟਿੰਗ ਕੀਤੀ ਗਈ ਅਤੇ ਸਕੀਮ ਅਧੀਨ ਅਵਾਸ ਪਲੱਸ ਮੋਬਾਇਲ ਐਪ 2024 ਰਾਹੀ ਹੋਣ ਵਾਲੇ ਨਵੇ ਸਰਵੇ ਦੀ ਟ੍ਰੇਨਿੰਗ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਅਵਾਸ ਯੋਜਨਾ (ਗ੍ਰਾਮੀਣ) ਸਕੀਮ ਮਿਤੀ 20 ਨਵੰਬਰ 2016 ਨੂੰ ਲਾਗੂ ਕੀਤੀ ਗਈ ਸੀ। ਇਸ ਸਕੀਮ ਨਾਲ ਸਬੰਧਤ ਅਵਾਸ ਪਲੱਸ ਮੋਬਾਇਲ ਐਪ 2024 ਰਾਹੀਂ ਨਵਾ ਸਰਵੇ ਸ਼ੁਰੂ ਕੀਤਾ ਗਿਆ ਹੈ।
ਇਸ ਮੌਕੇ ਚੰਦਰਯੋਤੀ ਸਿੰਘ ਨੇ ਦੱਸਿਆ ਕਿ ਸੰਯੁਕਤ ਵਿਕਾਸ ਕਮਿਸ਼ਨਰ, ਪੇਡੂ ਵਿਕਾਸ ਵਿਭਾਗ ਪੰਜਾਬ ਵਲੋਂ ਪ੍ਰਾਪਤ ਹਦਾਇਤਾਂ ਨੂੰ ਮੁੱਖ ਰਖਦੇ ਹੋਏ ਰੂਪਨਗਰ ਜਿਲ੍ਹੇ ਦੇ ਪਿੰਡਾਂ ਵਿੱਚ ਰਹਿ ਰਹੇ ਬੇ-ਘਰੇ ਅਤੇ ਕੱਚੇ ਮਕਾਨ ਵਿੱਚ ਰਹਿ ਰਹੇ ਵਿਆਕਤੀਆ ਨੂੰ ਪੱਕੇ ਮਕਾਨ ਬਣਾਉਣ ਆਦਿ ਦੀਆਂ ਸਹੂਲਤਾਂ ਦਿੱਤੀਆ ਜਾਣੀਆਂ ਹਨ।
ਉਨ੍ਹਾਂ 31 ਮਾਰਚ 2025 ਤੱਕ ਅਵਾਸ ਪਲੱਸ ਮੋਬਾਇਲ ਉਤੇ ਜ਼ਿਲ੍ਹੇ ਦੇ ਸਮੂਹ ਯੋਗ ਲਾਭਪਾਤਰੀਆ ਦੀ ਰਜਿਸਟ੍ਰੇਸ਼ਨ ਅਤੇ ਪਿੰਡਾ ਦੀਆ ਪੰਚਾਇਤਾਂ ਨਾਲ ਸੰਪਰਕ ਕਰਕੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਣਕਾਰੀ ਦੇਣ ਲਈ ਆਦੇਸ਼ ਦਿੱਤੇ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਵੈਬਸਾਇਟ www.pmayg.nic.in ਉਤੇ ਪ੍ਰਾਪਤ ਕੀਤੀ ਜਾ ਸਕਦੀ ਹੈ ਅਤੇ ਕਿਸੇ ਵੀ ਕੰਮਕਾਜ ਵਾਲੇ ਦਿਨ ਦਫਤਰ ਜਿਲ੍ਹਾ ਪ੍ਰੀਸ਼ਦ ਕੰਪਲੈਕਸ, ਰੂਪਨਗਰ ਵਿੱਖੇ ਪਹੁੰਚ ਕੀਤੀ ਜਾ ਸਕਦੀ ਹੈ।