ਪ੍ਰਧਾਨ ਮੰਤਰੀ ਨੇ ਗਰੀਬ ਕਲਿਆਣ ਸੰਮੇਲਨ ਦੌਰਾਨ ਲਾਭਪਾਤਰੀਆਂ ਨਾਲ਼ ਕੀਤੀ ਗੱਲਬਾਤ

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਪ੍ਰਧਾਨ ਮੰਤਰੀ ਨੇ ਗਰੀਬ ਕਲਿਆਣ ਸੰਮੇਲਨ ਦੌਰਾਨ ਲਾਭਪਾਤਰੀਆਂ ਨਾਲ਼ ਕੀਤੀ ਗੱਲਬਾਤ
ਜ਼ਿਲ੍ਹਾ ਅਧਿਕਾਰੀ ਨੇ ਵੀ ਕੀਤੀ ਆਨਲਾਈਨ ਸਮਾਗਮ ਵਿੱਚ ਸ਼ਮੂਲੀਅਤ
ਰੂਪਨਗਰ, 31 ਮਈ: ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਅੱਜ ਹੋਏ ਗਰੀਬ ਕਲਿਆਣ ਸੰਮੇਲਨ ਦਾ ਜ਼ਿਲ੍ਹੇ ਵਿੱਚ ਸਿੱਧੇ ਪ੍ਰਸਾਰਣ ਲਈ ਵਿਸ਼ੇਸ਼ ਪ੍ਰਬੰਧ ਕੀਤਾ ਗਿਆ, ਜਿੱਥੇ ਇਨ੍ਹਾਂ ਸਕੀਮਾਂ ਨਾਲ ਜੁੜੇ ਲਾਭਪਾਤਰੀਆਂ ਨੇ ਪ੍ਰਧਾਨ ਮੰਤਰੀ ਨਾਲ ਆਪਣੇ ਵਿਚਾਰ ਵੀ ਸਾਂਝੇ ਕੀਤੇ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਕ ਸਰਕਾਰੀ ਕਾਲਜ ਦੇ ਹਾਲ ਵਿਖੇ ਸਮਾਗਮ ਦੇ ਆਨਲਾਈਨ ਪ੍ਰਸਾਰਣ ਦੇ ਕੀਤੇ ਪ੍ਰਬੰਧਾਂ ਤਹਿਤ 500 ਦੇ ਕਰੀਬ ਲਾਭਪਾਤਰੀਆਂ ਨੇ ਸ਼ਮੂਲੀਅਤ ਕੀਤੀ। ਪ੍ਰਧਾਨ ਮੰਤਰੀ ਵੱਲੋਂ ਅੱਜ ਦੇ ਇਸ ਸੰਮੇਲਨ ਰਾਹੀਂ ਜਿੱਥੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਦੇ ਲਾਭਪਾਤਰੀਆਂ ਨਾਲ ਸੰਵਾਦ ਰਚਾਇਆ ਗਿਆ ਸੀ, ਉੱਥੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਤਹਿਤ 11 ਵੀਂ ਕਿਸ਼ਤ ਵੀ ਤਬਦੀਲ ਕੀਤੀ ਗਈ।
ਇਸ ਮੌਕੇ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਡੀ ਸੀ ਡਾਕਟਰ ਪ੍ਰੀਤੀ ਯਾਦਵ, ਏ ਡੀ ਸੀ ਜੀ ਨਿਧੀ ਕੁਮੁਦ ਬਾਂਬਾ, ਏ ਡੀ ਸੀ (ਵਿਕਾਸ) ਦਮਨਜੀਤ ਸਿੰਘ ਮਾਨ ਸਮੇਤ ਸੀਨੀਅਰ ਅਧਿਕਾਰੀ ਅਤੇ ਪ੍ਰਮੁੱਖ ਸਖਸ਼ੀਅਤਾਂ ਮੌਜੂਦ ਸਨ।
ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਨੁਸਾਰ ਇਸ ਸਮਾਗਮ ਵਿੱਚ ਪ੍ਰਧਾਨ ਮੰਤਰੀ ਅਵਾਸ ਯੋਜਨਾ (ਸ਼ਹਿਰੀ ਤੇ ਗ੍ਰਾਮੀਣ), ਪ੍ਰਧਾਨ ਮੰਤਰੀ ਕਿਾਸਨ ਨਿਧੀ ਯੋਜਨਾ, ਪ੍ਰਧਾਨ ਮੰਤਰੀ ਉਜਵਲਾ ਯੋਜਨਾ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ, ਪੋਸ਼ਣ ਅਭਿਆਨ ਲਾਭਪਾਤਰੀ, ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ, ਜਲ ਜੀਵਨ ਮਿਸ਼ਨ/ਸਵੱਛ ਭਾਰਤ ਮਿਸ਼ਨ-ਗ੍ਰਾਮੀਣ, ਪ੍ਰਧਾਨ ਮੰਤਰੀ ਸਵਾਨਿਧੀ ਯੋਜਨਾ, ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ, ਆਯੂਸ਼ਮਾਨ ਭਾਰਤ ਹੈਲਥ ਤੇ ਵੈਲਨੈਸ ਕੇਂਦਰ, ਪ੍ਰਧਾਨ ਮੰਤਰੀ ਮੁਦਰਾ ਯੋਜਨਾ ਦੇ ਲਾਭਪਾਤਰੀਆਂ ਸ਼ਾਮਿਲ ਸਨ।
ਇਸ ਮੌਕੇ ਲਾਭਪਾਤਰੀਆਂ ਨੇ ਆਨਲਾਈਨ ਇਸ ਸਮੁੱਚੇ ਸਮਾਗਮ ਦਾ ਆਨੰਦ ਮਾਣਿਆ ਅਤੇ ਆਪਣੇ ਨਾਲ ਸਬੰਧਤ ਕੇਂਦਰੀ ਸਕੀਮਾਂ ਦੀ ਜਾਣਕਾਰੀ ਹਾਸਲ ਕੀਤੀ।