ਪ੍ਰੋਜੈਕਟ ਸੰਪਰਕ ਮੁਹਿੰਮ ਤਹਿਤ ਰੂਪਨਗਰ ਪੁਲਿਸ ਵੱਲੋਂ ਅੱਜ ਡੀਆਈਜੀ ਰੂਪਨਗਰ ਰੇਂਜ ਡਾ. ਨਾਨਕ ਸਿੰਘ ਦੀ ਅਗਵਾਈ ਹੇਠ ਅਰੋੜਾ ਫਾਰਮ ਰੂਪਨਗਰ ਵਿਖੇ ਵਿਸ਼ਾਲ ਲੋਕ ਮਿਲਣੀ ਦਾ ਆਯੋਜਨ ਕੀਤਾ ਗਿਆ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ
ਪ੍ਰੋਜੈਕਟ ਸੰਪਰਕ ਮੁਹਿੰਮ ਤਹਿਤ ਰੂਪਨਗਰ ਪੁਲਿਸ ਨੇ ਅਰੋੜਾ ਫਾਰਮ ਵਿਖੇ ਲੋਕ ਮਿਲਣੀ ਦਾ ਆਯੋਜਨ ਕੀਤਾ
ਡੀਆਈਜੀ ਡਾ. ਨਾਨਕ ਸਿੰਘ ਦੀ ਅਗਵਾਈ ਹੇਠ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਮੌਕੇ ’ਤੇ ਨਿਪਟਾਰਾ
ਰੂਪਨਗਰ, 19 ਮਾਰਚ: ਪ੍ਰੋਜੈਕਟ ਸੰਪਰਕ ਮੁਹਿੰਮ ਤਹਿਤ ਰੂਪਨਗਰ ਪੁਲਿਸ ਵੱਲੋਂ ਅੱਜ ਡੀਆਈਜੀ ਰੂਪਨਗਰ ਰੇਂਜ ਡਾ. ਨਾਨਕ ਸਿੰਘ ਦੀ ਅਗਵਾਈ ਹੇਠ ਅਰੋੜਾ ਫਾਰਮ ਰੂਪਨਗਰ ਵਿਖੇ ਵਿਸ਼ਾਲ ਲੋਕ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਨਾਗਰਿਕਾਂ ਨੇ ਭਾਗ ਲਿਆ ਅਤੇ ਆਪਣੇ ਸਮੱਸਿਆਵਾਂ ਅਤੇ ਸੁਝਾਅ ਪੁਲਿਸ ਪ੍ਰਸ਼ਾਸਨ ਦੇ ਸਾਹਮਣੇ ਰੱਖੇ।
ਡੀਆਈਜੀ ਡਾ. ਨਾਨਕ ਸਿੰਘ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਲੋਕ ਮਿਲਣੀ ਦਾ ਮੁੱਖ ਉਦੇਸ਼ ਲੋਕਾਂ ਅਤੇ ਪੁਲਿਸ ਵਿਚਕਾਰ ਭਰੋਸੇ ਨੂੰ ਹੋਰ ਮਜ਼ਬੂਤ ਕਰਨਾ ਅਤੇ ਜਨਤਾ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਨਾ ਸੀ।
ਉਨ੍ਹਾਂ ਦੱਸਿਆ ਕਿ ਪ੍ਰੋਜੈਕਟ ਸੰਪਰਕ ਮੁਹਿੰਮ ਦੇ ਤਹਿਤ ਪੁਲਿਸ ਵੱਲੋਂ ਨਿਰੰਤਰ ਜਨਤਾ ਨਾਲ ਸਿੱਧਾ ਸੰਪਰਕ ਬਣਾਇਆ ਜਾ ਰਿਹਾ ਹੈ ਤਾਂ ਜੋ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ ਅਤੇ ਲੋਕਾਂ ਦੀਆਂ ਮੁਸ਼ਕਲਾਂ ਦਾ ਤੁਰੰਤ ਹੱਲ ਕੀਤਾ ਜਾ ਸਕੇ।
ਉਨ੍ਹਾਂ ਨੇ ਦੱਸਿਆ ਕਿ ਪੁਲਿਸ ਵਿਭਾਗ ਦਾ ਮੁੱਖ ਮਕਸਦ ਲੋਕਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨਾ ਹੈ ਅਤੇ ਇਸ ਲਈ ਜਨਤਾ ਦੀ ਸਹਿਯੋਗੀ ਭੂਮਿਕਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਅਪਰਾਧ ਜਾਂ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।
ਇਸ ਦੌਰਾਨ ਹਾਜ਼ਰ ਨਾਗਰਿਕਾਂ ਨੇ ਆਪਣੇ ਇਲਾਕਿਆਂ ਨਾਲ ਸੰਬੰਧਿਤ ਵੱਖ-ਵੱਖ ਮੁੱਦੇ ਜਿਵੇਂ ਟ੍ਰੈਫ਼ਿਕ ਪ੍ਰਬੰਧ, ਨਸ਼ਿਆਂ ਖ਼ਿਲਾਫ਼ ਕਾਰਵਾਈ, ਸੁਰੱਖਿਆ ਪ੍ਰਬੰਧ ਅਤੇ ਹੋਰ ਜਨ ਹਿੱਤ ਮਸਲੇ ਉਠਾਏ। ਪੁਲਿਸ ਅਧਿਕਾਰੀਆਂ ਵੱਲੋਂ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਬਹੁਤ ਸਾਰੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਗਿਆ ਜਦਕਿ ਬਾਕੀ ਮਾਮਲਿਆਂ ਦੇ ਤੁਰੰਤ ਨਿਪਟਾਰੇ ਲਈ ਸੰਬੰਧਿਤ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ ਗਏ।
ਇਸ ਮੌਕੇ ਹੋਰ ਸੀਨੀਅਰ ਪੁਲਿਸ ਅਧਿਕਾਰੀ ਵੀ ਮੌਜੂਦ ਸਨ, ਜਿਨ੍ਹਾਂ ਨੇ ਲੋਕਾਂ ਨੂੰ ਪੁਲਿਸ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਜਾਗਰੂਕਤਾ ਮੁਹਿੰਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਲੋਕਾਂ ਨੂੰ ਕਾਨੂੰਨ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ।
ਲੋਕ ਮਿਲਣੀ ਦੌਰਾਨ ਪੁਲਿਸ ਅਤੇ ਜਨਤਾ ਵਿਚਕਾਰ ਸਾਂਝ ਅਤੇ ਭਰੋਸੇ ਨੂੰ ਹੋਰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ ਗਿਆ। ਹਾਜ਼ਰ ਲੋਕਾਂ ਨੇ ਇਸ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਮਿਲਣੀਆਂ ਨਾਲ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਸੰਭਵ ਹੁੰਦਾ ਹੈ ਅਤੇ ਪੁਲਿਸ ਪ੍ਰਤੀ ਵਿਸ਼ਵਾਸ ਵਿੱਚ ਵਾਧਾ ਹੁੰਦਾ ਹੈ।
ਐੱਸਐੱਸਪੀ ਰੂਪਨਗਰ ਸ. ਮਨਿੰਦਰ ਸਿੰਘ ਨੇ ਕਿਹਾ ਕਿ ਜੇਕਰ ਤੁਹਾਡੇ ਇਲਾਕੇ ’ਚ ਕੋਈ ਵਿਅਕਤੀ ਨਸ਼ਾਂ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸ ਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾਂ ਜ਼ਿਲ੍ਹਾ ਪੁਲਿਸ ਦੇ ਨੰਬਰਾ ਤੇ ਸਾਂਝੀ ਕੀਤੀ ਜਾਵੇ। ਉਨ੍ਹਾਂ ਨਾਲ ਹੀ ਇਹ ਵੀ ਦੱਸਿਆ ਕਿ ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।
ਇਸ ਮੌਕੇ ਐੱਸਪੀ ਅਰਵਿੰਦ ਮੀਨਾ, ਐੱਸਪੀ ਗੁਰਦੀਪ ਸਿੰਘ ਗੋਸਲ, ਐੱਸਐੱਚਓ ਪਵਨ ਚੌਧਰੀ, ਐੱਸਐੱਚਓ ਸੰਨੀ ਖੰਨਾ ਦੇ ਨਾਲ-ਨਾਲ ਸਰਕਾਰੀ ਕਾਲਜ ਰੋਪੜ ਦੇ ਐਨਐਸਐਸ ਵਲੰਟੀਅਰ ਤੇ ਜ਼ਿਲ੍ਹੇ ਦੇ ਪਤਵੰਤੇ ਸੱਜਣ ਹਾਜ਼ਰ ਸਨ।