ਬਲੱਡ ਸੈਂਟਰ ਸਿਵਲ ਹਸਪਤਾਲ ਰੂਪਨਗਰ ਵੱਲੋਂ ਨੈਸ਼ਨਲ ਵਲੰਟਰੀ ਬਲੱਡ ਡੋਨੇਸ਼ਨ ਦਿਵਸ ਨੂੰ ਸਮਰਪਿਤ ਕੱਢੀ ਗਈ ਜਾਗਰੂਕਤਾ ਰੈਲੀ

ਬਲੱਡ ਸੈਂਟਰ ਸਿਵਲ ਹਸਪਤਾਲ ਰੂਪਨਗਰ ਵੱਲੋਂ ਨੈਸ਼ਨਲ ਵਲੰਟਰੀ ਬਲੱਡ ਡੋਨੇਸ਼ਨ ਦਿਵਸ ਨੂੰ ਸਮਰਪਿਤ ਕੱਢੀ ਗਈ ਜਾਗਰੂਕਤਾ ਰੈਲੀ
ਰੂਪਨਗਰ, 2 ਅਕਤੂਬਰ: ਸਟੇਟ ਬਲੱਡ ਟਰਾਂਸਫਿਊਜ਼ਨ ਕੌਂਸਲ ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਨੈਸ਼ਨਲ ਵਲੰਟਰੀ ਬਲੱਡ ਡੋਨੇਸ਼ਨ ਦਿਵਸ 2024 ਮੌਕੇ ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ ਦੀ ਅਗਵਾਈ ਹੇਠ ਬਲੱਡ ਸੈਂਟਰ ਸਿਵਲ ਹਸਪਤਾਲ ਰੂਪਨਗਰ ਵਿਭਾਗ ਵੱਲੋਂ ਆਮ ਜਨਤਾ ਨੂੰ ਖੂਨਦਾਨ ਕਰਨ ਪ੍ਰਤੀ ਪ੍ਰੇਰਿਤ ਕਰਨ ਸੰਬਧੀ ਜਾਗਰੂਕਤਾ ਰੈਲੀ ਕੱਢੀ ਗਈ।
ਇਸ ਜਾਗਰੂਕਤਾ ਰੈਲੀ ਵਿਚ ਸਰਕਾਰੀ ਨਰਸਿੰਗ ਕਾਲਜ ਰੂਪਨਗਰ ਅਤੇ ਪ੍ਰਾਈਵੇਟ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਦੁਆਰਾ ਭਾਗ ਲਿਆ ਗਿਆ। ਇਸ ਦੌਰਾਨ ਆਮ ਜਨਤਾ ਨੂੰ 17 ਸਤੰਬਰ ਤੋਂ 17 ਅਕਤੂਬਰ 2024 ਤੱਕ ਚਲਾਈ ਜਾ ਰਹੀ ਵਿਸ਼ੇਸ਼ ਖੂਨਦਾਨ ਮੁਹਿੰਮ ਸੰਬੰਧੀ ਵੀ ਜਾਗਰੂਕ ਕੀਤਾ ਗਿਆ ਅਤੇ ਦੱਸਿਆ ਗਿਆ ਕਿ ਇਸ ਮੁਹਿੰਮ ਤਹਿਤ 18 ਤੋ 65 ਸਾਲ ਦੀ ਉਮਰ ਤੱਕ ਦਾ ਕੋਈ ਵੀ ਸਿਹਤਮੰਦ ਵਿਅਕਤੀ ਖੂਨਦਾਨ ਕੈਂਪ ਜਾਂ ਫਿਰ ਬਲੱਡ ਸੈਂਟਰ ਵਿਖੇ ਆ ਕੇ ਸਵੈ ਇੱਛਾ ਨਾਲ ਖੂਨਦਾਨ ਕਰ ਸਕਦਾ ਹੈ।
ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਰੂਪਨਗਰ ਡਾ. ਬਲਦੇਵ ਸਿੰਘ, ਡਾ.ਅਮਰਜੀਤ ਸਿੰਘ, ਅਮਨਦੀਪ ਟੈਕਨੀਕਲ ਸੁਪਰਵਾਈਜਰ, ਅਜੈ ਸ਼ਰਮਾ ਜੂਨੀਅਰ ਸਹਾਇਕ, ਅੰਮ੍ਰਿਤਪਾਲ ਐਸ ਏ, ਸਰਬਜੀਤ ਸਿੰਘ, ਓਕਾਰਦੀਪ ਸਿੰਘ, ਮਨਜੀਤ ਸਿੰਘ, ਸੁਨੀਤਾ ਦੇਵੀ ਨਰਸਿੰਗ ਸਿਸਟਰ, ਸੁਰਿੰਦਰ ਕੌਰ ਨਰਸਿੰਗ ਸਿਸਟਰ, ਅਮਰਜੀਤ ਕੌਰ ਨਰਸਿੰਗ ਸਿਸਟਰ ਆਦਿ ਸਟਾਫ ਮੈਂਬਰ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।