ਬੰਦ ਕਰੋ

ਬਾਬਾ ਸਾਹਿਬ ਡਾ. ਬੀ.ਆਰ.ਅੰਬੇਦਕਰ ਦੇ 129ਵੇਂ ਜਨਮ ਦਿਵਸ ਤੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਪ੍ਰਤਿਮਾ ਨੂੰ ਫ਼ੁਲ ਭੇਟ ਕੀਤੇ

ਪ੍ਰਕਾਸ਼ਨ ਦੀ ਮਿਤੀ : 14/04/2020
Dr.BR Ambedkar.

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ।

ਰੂਪਨਗਰ – ਮਿਤੀ – 14 ਅਪ੍ਰੈਲ 2020

ਰਾਸ਼ਟਰ ਬਾਬਾ ਸਾਹਿਬ ਵੱਲੋਂ ਪਾਏ ਗਏ ਵੱਡਮੁੱਲੇ ਯੋਗਦਾਨ ਨੂੰ ਕਦੇ ਵੀ ਨਹੀਂ ਭੁੱਲ ਸਕਦਾ -ਡਿਪਟੀ ਕਮਿਸ਼ਨਰ

ਬਾਬਾ ਸਾਹਿਬ ਡਾ. ਬੀ.ਆਰ.ਅੰਬੇਦਕਰ ਦੇ 129ਵੇਂ ਜਨਮ ਦਿਵਸ ਤੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਪ੍ਰਤਿਮਾ ਨੂੰ ਫ਼ੁਲ ਭੇਟ ਕੀਤੇ

ਰੂਪਨਗਰ, 14 ਅਪ੍ਰੈਲ : ਭਾਰਤੀ ਸੰਵਿਧਾਨ ਦੇ ਜਨਮਦਾਤਾ ਡਾ. ਬੀ.ਆਰ. ਅੰਬੇਦਕਰ ਜੀ ਦੇ 129ਵੇਂ ਜਨਮ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰੀ ਅਤੇ ਵਧੀਕ ਡਿਪਟੀ ਕਮਿਸ਼ਨਰ(ਜ) ਸ਼੍ਰੀਮਤੀ ਦੀਪਸ਼ਿਖਾ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਡਾ.ਬੀ.ਆਰ. ਅੰਬੇਦਕਰ ਜੀ ਦੇ ਬੁੱਤ `ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਗਈਆਂ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਬਾ ਸਾਹਿਬ ਬਹੁਤ ਹੀ ਮਹਾਨ ਸ਼ਖ਼ਸੀਅਤ ਸਨ ਅਤੇ ਉਨ੍ਹਾਂ ਨੇ ਸੰਵਿਧਾਨ ਦੀ ਰਚਨਾ ਕਰ ਕੇ ਦੇਸ਼ ਦੀ ਤਰੱਕੀ ਵਿਚ ਇੱਕ ਵੱਡਾ ਯੋਗਦਾਨ ਦਿੱਤਾ ਹੈ। ਇਸ ਕਾਰਨ ਸਮਾਜ ਦੇ ਕਈ ਵਰਗਾਂ ਨੂੰ ਅੱਗੇ ਵਧਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰ ਬਾਬਾ ਸਾਹਿਬ ਦੇ ਯੋਗਦਾਨ ਨੂੰ ਕਦੇ ਵੀ ਨਹੀਂ ਭੁੱਲ ਸਕਦਾ। ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਆਪਣੇ ਘਰਾਂ ਅਤੇ ਸਰਕਾਰ ਵੱਲੋਂ ਸਮੇਂ ਸਮੇਂ ਤੇ ਜਾਰੀ ਸਾਵਧਾਨੀਆਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ।

ਇਸ ਦੌਰਾਨ ਐਡਵੋਕੇਟ ਸ਼੍ਰੀ ਚਰਨਜੀਤ ਸਿੰਘ ਘਈ , ਸਹਾਇਕ ਕਮਿਸ਼ਨਰ ਸ਼੍ਰੀ ਇੰਦਰਪਾਲ ਅਤੇ ਹੋਰ ਅਧਿਕਾਰੀਆਂ ਵੱਲੋਂ ਵੀ ਡਾ.ਬੀ.ਆਰ. ਅੰਬੇਦਕਰ ਜੀ ਦੇ ਬੁੱਤ `ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਗਈਆਂ।