ਬੰਦ ਕਰੋ

ਬਾਰਿਸ਼ ਕਾਰਨ ਨੁਕਸਾਨੀ ਫਸਲਾਂ ਦਾ ਮੁਆਵਜ਼ਾ ਕਿਸਾਨਾਂ ਨੂੰ ਜਲਦ ਮਿਲੇਗਾ: ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 12/04/2023
Farmers will soon get compensation for damaged crops due to rain: Deputy Commissioner.

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਬਾਰਿਸ਼ ਕਾਰਨ ਨੁਕਸਾਨੀ ਫਸਲਾਂ ਦਾ ਮੁਆਵਜ਼ਾ ਕਿਸਾਨਾਂ ਨੂੰ ਜਲਦ ਮਿਲੇਗਾ: ਡਿਪਟੀ ਕਮਿਸ਼ਨਰ

• ਮੰਡੀਆਂ ‘ਚ ਪਹੁੰਚ ਰਹੀ ਕਣਕ ਦੇ ਦਾਣੇ ਦੀ ਹੁਣ ਤੱਕ ਕੋਈ ਸ਼ਿਕਾਇਤ ਨਹੀਂ

ਰੂਪਨਗਰ, 11 ਅਪ੍ਰੈਲ: ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਰੂਪਨਗਰ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਅਤੇ ਤਹਿਸੀਲਦਾਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਭਾਰੀ ਬਾਰਿਸ਼ ਨਾਲ ਨੁਕਸਾਨੀ ਗਈ ਫਸਲਾਂ ਦਾ ਮੁਆਵਜ਼ਾ ਕਿਸਾਨਾਂ ਨੂੰ ਜਲਦ ਮਿਲੇਗਾ।

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਿਕ ਮਾਲ ਵਿਭਾਗ ਵਲੋਂ ਜ਼ਿਲ੍ਹਾ ਰੂਪਨਗਰ ਵਿੱਚ ਫਸਲਾਂ ਦੇ ਹੋਏ ਖਰਾਬੇ ਦੀ ਵਿਸ਼ੇਸ਼ ਗਿਰਦਾਵਰੀ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ।

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜ਼ਿਲ੍ਹਾ ਰੂਪਨਗਰ ਵਿਖੇ ਅਨਾਜ ਮੰਡੀ ਵਿਚ ਕਣਕ ਦੀ ਫਸਲ ਦੀ ਖਰੀਦ ਸ਼ੁਰੂ ਹੋ ਚੁੱਕੀ ਹੈ ਅਤੇ ਮੰਡੀਆਂ ਵਿਚ ਪਹੁੰਚ ਰਹੀ ਕਣਕ ਦੀ ਫਸਲ ਪੂਰੀ ਤਰ੍ਹਾਂ ਠੀਕ ਹੈ ਅਤੇ ਹੁਣ ਤੱਕ ਦਾਣਿਆਂ ਵਿਚ ਕਿਸੇ ਵੀ ਤਰ੍ਹਾਂ ਕੋਈ ਖਰਾਬੀ ਨਹੀਂ ਪਾਈ ਗਈ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਲਦ ਹੀ ਕਿਸਾਨਾਂ ਨੂੰ ਉਨ੍ਹਾਂ ਦੇ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਉਨ੍ਹਾਂ ਦੇ ਬੈਂਕ ਖਾਤਿਆਂ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਕੁਦਰਤ ਦੀ ਮਾਰ ਤੋਂ ਕਿਸਾਨਾਂ ਨੂੰ ਹੋਏ ਨੁਕਸਾਨ ਨੂੰ ਭਰਨ ਲਈ ਪੰਜਾਬ ਸਰਕਾਰ ਵਚਨਬੱਧਤਾ ਨਿਭਾਉਂਦੇ ਹੋਏ ਸਮਾਂਬੱਧ ਸੀਮਾ ਵਿਚ ਮੁਆਵਜ਼ਾ ਯਕੀਨੀ ਤੌਰ ਉਤੇ ਜਾਰੀ ਕੀਤਾ ਜਾਵੇਗਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਹਰਜੋਤ ਕੌਰ, ਸਹਾਇਕ ਕਮਿਸ਼ਨਰ (ਜ) ਸ. ਅਰਵਿੰਦਰਪਾਲ ਸਿੰਘ ਸੋਮਲ, ਐਸ.ਡੀ.ਐਮ. ਸ਼੍ਰੀ ਅਨੰਦਪੁਰ ਸਾਹਿਬ ਸ਼੍ਰੀਮਤੀ ਮਨੀਸ਼ਾ ਰਾਣਾ, ਐਸ.ਡੀ.ਐਮ. ਸ਼੍ਰੀ ਚਮਕੌਰ ਸਾਹਿਬ ਸ. ਅਮਰੀਕ ਸਿੰਘ, ਐਸ.ਡੀ.ਐਮ. ਸ. ਹਰਬੰਸ ਸਿੰਘ, ਐਸ.ਡੀ.ਐਮ. ਮੋਰਿੰਡਾ ਸ਼੍ਰੀ ਦਿਪਾਂਕਰ ਗਰਗ, ਤਹਿਸੀਲਦਾਰ ਸ਼੍ਰੀ ਚਮਕੌਰ ਸਾਹਿਬ ਸ਼੍ਰੀ ਚੇਤਨ ਬੰਗੜ, ਤਹਿਸੀਲਦਾਰ ਸ਼੍ਰੀ ਅਨੰਦਪੁਰ ਸਾਹਿਬ ਤੇ ਨੰਗਲ ਅੰਮ੍ਰਿਤਵੀਰ ਸਿੰਘ, ਨਾਇਬ ਤਹਿਸੀਲਦਾਰ ਰੂਪਨਗਰ ਰਵਿੰਦਰ ਸਿੰਘ ਅਤੇ ਮਾਲ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।