ਭਾਰਤ ਰਤਨ, ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਹਾੜੇ ਮੌਕੇ 14 ਅਪ੍ਰੈਲ ਨੂੰ ਸਰਕਾਰੀ ਕਾਲਜ ਰੋਪੜ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਆਯੋਜਿਤ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਭਾਰਤ ਰਤਨ, ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਹਾੜੇ ਮੌਕੇ 14 ਅਪ੍ਰੈਲ ਨੂੰ ਸਰਕਾਰੀ ਕਾਲਜ ਰੋਪੜ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਆਯੋਜਿਤ
ਰੂਪਨਗਰ, 11 ਅਪ੍ਰੈਲ: ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ, ਭਾਰਤ ਰਤਨ, ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਹਾੜੇ ਮੌਕੇ 14 ਅਪ੍ਰੈਲ ਨੂੰ ਸਰਕਾਰੀ ਕਾਲਜ ਰੋਪੜ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਇਸ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।
ਡਾਕਟਰ ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ 14 ਅਪ੍ਰੈਲ ਨੂੰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਹਾੜੇ ਮੌਕੇ ਸਰਕਾਰੀ ਕਾਲਜ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਇਸ ਸਮਾਗਮ ਵਿੱਚ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਤੋਂ ਇਲਾਵਾ ਜ਼ਿਲ੍ਹਾ ਵਾਸੀ ਵੀ ਸ਼ਾਮਲ ਹੋਣਗੇ।
ਪੂਜਾ ਸਿਆਲ ਗਰੇਵਾਲ ਨੇ ਹਾਜ਼ਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਅੰਬੇਡਕਰ ਜਯੰਤੀ ਸਬੰਧੀ ਸਮਾਗਮ ਦੀਆਂ ਤਿਆਰੀਆਂ ਸਮਾਂ ਰਹਿੰਦੇ ਮੁਕੰਮਲ ਕਰ ਲੈਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਜਿੱਥੇ ਵੀ ਬਾਬਾ ਸਾਹਿਬ ਦੇ ਬੁੱਤ ਸਥਾਪਤ ਹਨ ਉਨ੍ਹਾਂ ਦੀ ਸਫ਼ਾਈ ਵੱਲ ਉਚੇਚਾ ਧਿਆਨ ਦਿੱਤਾ ਜਾਵੇ। ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਅੰਬੇਡਕਰ ਜਯੰਤੀ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਪੂਰੇ ਉਤਸ਼ਾਹ ਨਾਲ ਸ਼ਾਮਲ ਹੋ ਮਾਹਨ ਯੁੱਗ ਪੁਰਸ਼ ਨੂੰ ਆਪਣਾ ਸਤਿਕਾਰ ਭੇਟ ਕਰਨ।
ਇਸ ਮੌਕੇ ਸਹਾਇਕ ਕਮਿਸ਼ਨਰ ਅਰਵਿੰਦਰਪਾਲ ਸਿੰਘ ਸੋਮਲ, ਐਸਡੀਐਮ ਰੂਪਨਗਰ ਸਚਿਨ ਪਾਠਕ, ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀਆਂ ਅਫ਼ਸਰ ਸ਼੍ਰੀ ਸੰਜੀਵ ਕੁਮਾਰ, ਸਰਕਾਰੀ ਕਾਲਜ ਤੋਂ ਪ੍ਰੋਫੈਸਰ ਨਿਰਮਲ ਸਿੰਘ ਬਰਾੜ ਅਤੇ ਹੋਰ ਕਰਮਚਾਰੀ ਹਾਜ਼ਰ ਸਨ।