ਮਿੰਨੀ ਸਕਤਰੇਤ ਵਿਖੇ ਸਥਿਤ ਆਮ ਆਦਮੀ ਕਲੀਨਿਕ ਰੂਪਨਗਰ ਵਿਖੇ ਮਮਤਾ ਦਿਵਸ ਮਨਾਇਆ ਗਿਆ
ਪ੍ਰਕਾਸ਼ਨ ਦੀ ਮਿਤੀ : 28/01/2026
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਮਿੰਨੀ ਸਕਤਰੇਤ ਵਿਖੇ ਸਥਿਤ ਆਮ ਆਦਮੀ ਕਲੀਨਿਕ ਰੂਪਨਗਰ ਵਿਖੇ ਮਮਤਾ ਦਿਵਸ ਮਨਾਇਆ ਗਿਆ
ਰੂਪਨਗਰ, 28 ਜਨਵਰੀ: ਸਿਵਲ ਸਰਜਨ ਰੂਪਨਗਰ ਅਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਨਵਰੂਪ ਕੌਰ ਦੇ ਨਿਰਦੇਸ਼ਾਂ ਅਨੁਸਾਰ ਆਮ ਆਦਮੀ ਕਲੀਨਿਕ (ਮਿੰਨੀ ਸਕੱਤਰੇਤ) ਰੂਪਨਗਰ ਵਿਖੇ ਅੱਜ ਮਮਤਾ ਦਿਵਸ ਮਨਾਇਆ ਗਿਆ।
ਇਸ ਮੌਕੇ ਡਾ. ਸੁਖਮਨੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਨੂੰ ਮੁਫ਼ਤ ਦਵਾਈਆਂ, ਮੁਫ਼ਤ ਟੈਸਟ ਅਤੇ ਗਰਭਵਤੀ ਔਰਤਾਂ ਲਈ ਮੁਫ਼ਤ ਅਲਟਰਾਸਾਊਂਡ ਦੀ ਸੁਵਿਧਾ ਪ੍ਰਦਾਨ ਕੀਤੀ ਜਾਂਦੀ ਹੈ।
ਉਨ੍ਹਾਂ ਨੇ ਅੱਗੇ ਦੱਸਿਆ ਕਿ ਮਮਤਾ ਦਿਵਸ ਦੇ ਦੌਰਾਨ ਅੰਮ੍ਰਿਤ ਕੌਰ (ਏ.ਐਨ.ਐਮ.) ਵੱਲੋਂ ਗਰਭਵਤੀ ਔਰਤਾਂ ਅਤੇ 0 ਤੋਂ 5 ਸਾਲ ਦੇ ਬੱਚਿਆਂ ਦਾ ਟੀਕਾਕਰਨ ਕੀਤਾ ਗਿਆ। ਇਸ ਦੌਰਾਨ ਮਾਂ ਅਤੇ ਬੱਚੇ ਦੀ ਸਿਹਤ ਸੰਬੰਧੀ ਜਾਗਰੂਕਤਾ ਵੀ ਦਿੱਤੀ ਗਈ।