ਬੰਦ ਕਰੋ

ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮਨਜਿੰਦਰ ਸਿੰਘ ਨੇ ਜ਼ਿਲ੍ਹਾ ਰੂਪਨਗਰ ਦੇ ਜੇਲ੍ਹ ਪ੍ਰਬੰਧਾਂ ਦਾ ਲਿਆ ਜਾਇਜ਼ਾ

ਪ੍ਰਕਾਸ਼ਨ ਦੀ ਮਿਤੀ : 14/06/2023
Member Secretary Punjab State Legal Services Authority Mr. Manjinder Singh reviewed the prison arrangements of district Rupnagar

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ

ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮਨਜਿੰਦਰ ਸਿੰਘ ਨੇ ਜ਼ਿਲ੍ਹਾ ਰੂਪਨਗਰ ਦੇ ਜੇਲ੍ਹ ਪ੍ਰਬੰਧਾਂ ਦਾ ਲਿਆ ਜਾਇਜ਼ਾ

*ਕੈਦੀਆਂ ਦੇ ਦਰਪੇਸ਼ ਮੁਸ਼ਕਿਲਾਂ ਦਾ ਨਿਪਟਾਰੇ ਲਈ ਅਜਿਹੇ ਦੌਰੇ ਭਵਿੱਖ ਵਿੱਚ ਵੀ ਜਾਰੀ ਰਹਿਣਗੇ: ਸ਼੍ਰੀ ਮਨਜਿੰਦਰ ਸਿੰਘ

ਰੂਪਨਗਰ, 14 ਜੂਨ: ਜੇਲ੍ਹ ਪ੍ਰਸਾਸ਼ਨ ਵੱਲੋਂ ਕੈਦੀਆਂ ਅਤੇ ਵਿਚਾਰ ਅਧੀਨ ਬੰਦੀਆਂ ਨੂੰ ਮੁਹੱਈਆ ਕਰਵਾਈਆ ਜਾ ਰਹੀਆਂ ਸਹੂਲਤਾਂ ਅਤੇ ਹੋਰ ਜੇਲ੍ਹ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮਾਣਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਸ਼੍ਰੀ ਮਨਜਿੰਦਰ ਸਿੰਘ ਵੱਲੋਂ ਜ਼ਿਲ੍ਹਾ ਰੂਪਨਗਰ ਜੇਲ੍ਹ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਮੈ਼ਬਰ ਸਕੱਤਰ ਨੇ ਪੂਰੀ ਜੇਲ੍ਹ ਦਾ ਮੁਆਇਨਾ ਕੀਤਾ ਅਤੇ ਜੇਲ੍ਹ ਪ੍ਰਸਾਸ਼ਨ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਤਾਂ ਜੋ ਜੇਲ੍ਹ ਪ੍ਰਬੰਧਾਂ ਨੂੰ ਸੁਚੱਜੇ ਢੰਗ ਨਾਲ ਚਲਾਇਆ ਜਾਵੇ।

ਇਸ ਦੌਰਾਨ ਉਨ੍ਹਾਂ ਨਾਲ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਸ਼੍ਰੀਮਤੀ ਹਿਮਾਂਸ਼ੀ ਗਲਹੋਤਰਾ ਅਤੇ ਸੀ.ਜੇ.ਐਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਸ. ਬਲਜਿੰਦਰ ਸਿੰਘ ਵੀ ਹਾਜ਼ਰ ਸਨ।

ਸ਼੍ਰੀ ਮਨਜਿੰਦਰ ਸਿੰਘ ਨੇ ਬੈਰਕਾਂ ਦਾ ਦੌਰਾ ਕਰਕੇ ਬੰਦੀਆਂ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਨੇ ਜੇਲ੍ਹ ਦੇ ਲੰਗਰ ਹਾਲ ਦਾ ਵਿਸ਼ੇਸ਼ ਦੌਰਾ ਕੀਤਾ ਅਤੇ ਬਣ ਰਹੇ ਭੋਜਨ ਦਾ ਮੁਆਇਨਾ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀ ਮਨਜਿੰਦਰ ਸਿੰਘ ਨੇ ਦੱਸਿਆ ਕਿ ਬੰਦੀਆਂ ਅਤੇ ਵਿਚਾਰ ਅਧੀਨ ਕੈਦੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਿਪਟਾਰਾ ਕਰਨ ਲਈ ਅਤੇ ਜੇਲ੍ਹ ਪ੍ਰਬੰਧਾਂ ਨੂੰ ਨਿਯਮਾਂ ਮੁਤਾਬਿਕ ਚੁਸਤ-ਦਰੁਸਤ ਰੱਖਣ ਲਈ ਅਜਿਹੇ ਦੌਰੇ ਭਵਿੱਖ ਵਿੱਚ ਵੀ ਜਾਰੀ ਰਹਿਣਗੇ।

ਇਸ ਤੋਂ ਬਾਅਦ ਮਨਜਿੰਦਰ ਸਿੰਘ ਮੈਂਬਰ ਸਕੱਤਰ ਜੀਆਂ ਵੱਲੋਂ ਏ.ਡੀ.ਆਰ.ਸੈਂਟਰ ਰੂਪਨਗਰ ਦਾ ਦੌਰਾ ਕੀਤਾ ਗਿਆ ਜਿਸ ਵਿੱਚ ਉਹਨਾ ਵੱਲੋਂ ਫਰੰਟ ਆਫਿਸ ਵਿੱਚ ਜਾਕੇ ਰਿਟੇਨਰ ਲਾਇਰ ਨਾਲ ਗੱਲਬਾਤ ਕੀਤੀ ਅਤੇ ਉਹਨਾ ਨਾਲ ਲੀਗਲ ਏਡ ਸਬੰਧੀ ਵਿਚਾਰ ਵਟਾਂਦਰਾ ਕੀਤਾ।

ਇਸ ਮੌਕੇ ਜੇਲ੍ਹ ਸੁਪਰਡੈਂਟ ਸ਼੍ਰੀ ਬਲਜੀਤ ਸਿੰਘ ਵੈਦ, ਅਤੇ ਡਿਪਟੀ ਸੁਪਰਡੈਂਟ ਜੇਲ੍ਹ ਅਨਮੋਲਜੀਤ ਸਿੰਘ ਹਾਜ਼ਰ ਸਨ।