ਮੈਗਾ ਮਾਪੇ ਅਧਿਆਪਕ ਮਿਲਣੀ” ਦੌਰਾਨ ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਮੁਲਾਕਾਤ ਕੀਤੀ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
“ਮੈਗਾ ਮਾਪੇ ਅਧਿਆਪਕ ਮਿਲਣੀ” ਦੌਰਾਨ ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਮੁਲਾਕਾਤ ਕੀਤੀ
ਰੂਪਨਗਰ, 16 ਦਸੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ ਇਨ੍ਹਾਂ ਉਪਰਾਲਿਆਂ ਸਦਕਾ ਸੂਬੇ ਦੇ ਸਰਕਾਰੀ ਸਕੂਲਾਂ ਵਿਚ “ਮੈਗਾ ਮਾਪੇ ਅਧਿਆਪਕ ਮਿਲਣੀ” ਦਾ ਆਯੋਜਨ ਕੀਤਾ।
“ਮੈਗਾ ਮਾਪੇ ਅਧਿਆਪਕ ਮਿਲਣੀ” ਦੌਰਾਨ ਸਰਕਾਰੀ ਸੀਨੀ.ਸੈਕੰ. ਸਕੂਲ ਬਹਿਰਾਮਪੁਰ ਜਿਮੀਦਾਰਾਂ ਵਿਖ਼ੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਇਸ ਮੈਗਾ ਮਿਲਣੀ ਦਾ ਮੰਤਵ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਤੇ ਅਧਿਆਪਕਾਂ ਵਿਚਲੀ ਦੂਰੀ ਖ਼ਤਮ ਕਰਨਾ ਹੈ ਤੇ ਬੱਚਿਆਂ ਦੇ ਸੁਨਹਿਰੇ ਭਵਿੱਖ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ‘ਚ ਅੱਗੇ ਵਧਾਉਣ ਲਈ ਹਾਂ ਪੱਖੀ ਚਰਚਾ ਕਰਨਾ ਹੈ।
ਇਸ ਮੌਕੇ ਉਨਾਂ ਮਿਲਣੀ ਉਤੇ ਆਏ ਬੱਚਿਆਂ ਦੇ ਪਰਿਵਾਰਿਕ ਮੈਬਰਾਂ ਨਾਲ ਵਿਚਾਰ ਵਟਾਂਦਰੇ ਕੀਤੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਵੀ ਹੁਣ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਹਸਿਲ ਹੋ ਰਹੀ ਹੈ।
ਉਨ੍ਹਾਂ ਸਕੂਲ ਦੀ ਲਾਇਬ੍ਰੇਰੀ, ਸਾਇੰਸ ਲੈਬ ਅਤੇ ਕਲਾਸ ਰੂਮਾਂ ਦਾ ਵੀ ਜਾਇਜਾ ਲਿਆ ਜਿਸ ਉੱਤੇ ਉਨ੍ਹਾਂ ਤਸੱਲੀ ਪ੍ਰਗਟਾਈ। ਉਨ੍ਹਾਂ ਪ੍ਰਿੰਸੀਪਲ ਨੂੰ ਸਕੂਲ ਵਿਚ ਕਿਸੇ ਵੀ ਤਰ੍ਹਾਂ ਦੀ ਕਮੀ ਹੋਣ ਤੇ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ ਲਈ ਕਿਹਾ।
ਇਸ ਮੌਕੇ ਉਨ੍ਹਾਂ ਸਕੂਲ ਦੇ ਵਿਦਿਆਰਥੀਆਂ ਨਾਲ ਵੀ ਗੱਲਬਾਤ ਕੀਤੀ ਉਨ੍ਹਾਂ ਤੋਂ ਸਕੂਲ ਵਿਚ ਮਿਲ ਰਹੀਆਂ ਸਹੂਲਤਾਂ ਬਾਰੇ ਪੁੱਛਿਆ ਜਿਸ ਉਤੇ ਵਿਦਿਅਰਥੀਆਂ ਵਲੋਂ ਸੰਤੁਸ਼ਟੀ ਪ੍ਰਗਟਾਈ ਗਈ।