ਬੰਦ ਕਰੋ

ਯੁਵਕ ਸੇਵਾਵਾਂ ਵਿਭਾਗ ਵੱਲੋਂ ਕਰੋਨਾ ਬਿਮਾਰੀ ਬਾਰੇ ਜਾਗਰੂਕਤਾ ਮੁਹਿੰਮ ਸ਼ੁਰੁ

ਪ੍ਰਕਾਸ਼ਨ ਦੀ ਮਿਤੀ : 15/09/2020
Youth Services Department

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ।

ਰੂਪਨਗਰ – ਮਿਤੀ – 14 ਸਤੰਬਰ 2020

ਯੁਵਕ ਸੇਵਾਵਾਂ ਵਿਭਾਗ ਵੱਲੋਂ ਕਰੋਨਾ ਬਿਮਾਰੀ ਬਾਰੇ ਜਾਗਰੂਕਤਾ ਮੁਹਿੰਮ ਸ਼ੁਰੁ

ਸਮੂਹ ਯੂਥ ਕਲੱਬਾਂ, ਕੌਮੀ ਸੇਵਾ ਯੋਜਨਾ ਇਕਾਈਆਂ ਅਤੇ ਰੈਡ ਰਿੱਬਨ ਕਲੱਬਾਂ ਦੇ ਵਲੰਟੀਅਰਾਂ ਵੱਲੋਂ ਘਰ ਘਰ ਜਾ ਕੇ ਵਿਸ਼ੇਸ ਮੁਹਿੰਮ ਚਲਾਈ ਜਾਵੇਗੀ

ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਵਲੋਂ ਪੋਸਟਰ ਜਾਰੀ

ਯੁਵਕ ਸੇਵਾਵਾਂ ਵਿਭਾਗ ਵਲੋਂ ਲੋਕਾਂ ਨੂੰ ਕੋਰਾਨਾ ਮਹਾਂਮਾਰੀ ਸਬੰਧੀ ਜਾਗਰੂਕ ਕਰਨ ਲਈ ਇਕ ਵਿਸ਼ੇਸ਼ ਜਾਗਰੂਕਤਾ ਮੁਹਿੰਮ ਅੱਜ ਸ਼ੁਰੂ ਕਰ ਦਿੱਤੀ ਗਈ। ਇਸ ਜਾਗਰੂਕਤਾ ਮੁਹਿੰਮ ਦੋਰਾਨ ਸਮੂਹ ਯੂਥ ਕਲੱਬਾਂ,ਕੌਮੀ ਸੇਵਾ ਯੋਜਨਾ ਇਕਾਈਆਂ ਅਤੇ ਰੈਡ ਰਿਬਨ ਕਲੱਬਾਂ ਦੇ ਵਲੰਟੀਅਰਾਂ ਵੱਲੋਂ ਘਰ ਘਰ ਜਾ ਕੇ ਲੋਕਾਂ ਨੂੰ ਕਰੋਨਾ ਬਾਰੇ ਜਾਗਰੂਕ ਕਰਨ ਦੇ ਨਾਲ ਨਾਲ ਇਸ ਬਾਰੇ ਫੈਲੀਆਂ ਅਫਵਾਹਾਂ ਤੋਂ ਸੁਚੇਤ ਰਹਿਣ ਬਾਰੇ ਵੀ ਪ੍ਰਚਾਰ ਕੀਤਾ ਜਾਵੇਗਾ। ਇਸ ਜਾਗਰੂਕਤਾ ਮੁਹਿੰਮ ਲਈ ਅੱਜ ਡਿਪਟੀ ਕਮਿਸ਼ਨਰ ਰੁਪਨਗਰ ਸ੍ਰੀਮਤੀ ਸੋਨਾਲੀ ਗਿਰੀ ਵਲੋਂ ਪੋਸਟਰ ਜਾਰੀ ਕੀਤਾ ਗਿਆ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸ. ਮਨਤੇਜ ਸਿੰਘ ਚੀਮਾ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਲੋਂ ਦੱਸਿਆ ਗਿਆ ਕਿ ਇਹ ਵਿਸ਼ੇਸ਼ ਜਾਗਰੂਕਤਾ ਮੁਹਿੰਮ 14 ਸਤੰਬਰ ਤੋਂ 20 ਸਤੰਬਰ ਤੱਕ ਜ਼ਿਲ੍ਹੇ ਦੇ ਹਰ ਪਿੰਡ ਅਤੇ ਕਸਬੇ ਵਿਚ ਚਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਲਈ ਵਿਸ਼ੇਸ਼ ਪ੍ਰਚਾਰ ਸਮੱਗਰੀ ਤਿਆਰ ਕੀਤੀ ਗਈ ਹੈ ਤਾਂ ਜ਼ੋ ਸਰਕਾਰ ਦਾ ਸਹੀ ਸੁਨੇਹਾ ਘਰ ਘਰ ਤਕ ਪਹੁੰਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਦੌਰਾਨ ਕਰੋਨਾ ਤੋਂ ਬਚਾਅ ਕਰਨ ਦੇ ਤਰੀਕੇ ਅਤੇ ਸੋ਼ਸਲ ਮੀਡੀਆ ਆਦਿ ਰਾਹੀਂ ਕਰੋਨਾ ਬਿਮਾਰੀ ਬਾਰੇ ਅਫਵਾਹਾਂ ਸਬੰਧੀ ਸੁਚੇਤ ਕਰਨ ਲਈ ਸਮੂਹ ਯੂਥ ਕਲੱਬਾਂ,ਕੌਮੀ ਸੇਵਾ ਯੋਜਨਾ ਇਕਾਈਆਂ ਅਤੇ ਰੈਡ ਰਿਬਨ ਕਲੱਬਾਂ ਦੇ ਵਲੰਟੀਅਰਾਂ ਵੱਲੋਂ ਘਰ ਘਰ ਜਾ ਕੇ ਵਿਸ਼ੇਸ ਮੁਹਿੰਮ ਚਲਾਈ ਜਾਵੇਗੀ।

ਇਸ ਜਾਗਰੂਕਤਾ ਮੁਹਿੰਮ ਦਾ ਪੋਸਟਰ ਜਾਰੀ ਕਰਨ ਤੋਂ ਬਾਅਦ ਸ੍ਰੀਮਤੀ ਸੋਨਾਲੀ ਗਿਰੀ ਨੇ ਇਹ ਅਪੀਲ ਵੀ ਕੀਤੀ ਕਿ ਨੌਜਵਾਨਾ ਨੂੰ ਸੰਵੇਦਨਸ਼ੀਲ ਇਲਾਕਿਆ ਵਿੱਚ ਵੀ ਲੋਕਾਂ ਨੂੰ ਮਾਸਕ ਪਹਿਨਣ ਅਤੇ ਸਾਵਧਾਨੀਆਂ ਵਰਤਣ ਲਈ ਵੱਧ ਤੋਂ ਵੱਧ ਸੁਚੇਤ ਕਰਨ ਲਈ ਆਪਣਾ ਵੱਧ ਤੋਂ ਵੱਧ ਯੋਗਦਾਨ ਦੇਣਾ ਚਾਹੀਦਾ ਹੈ।

ਸ. ਮਨਤੇਜ ਸਿੰਘ ਚੀਮਾ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਨੇ ਦੱਸਿਆ ਕਿ ਜਿਲੇ ਅੰਦਰ ਕੰਮ ਕਰ ਰਹੇ ਸਮੂਹ ਐਕਟਿਵ ਕਲੱਬ,ਕੌਮੀ ਸੇਵਾ ਯੋਜਨਾ ਇਕਾਈਆਂ ਦੇ ਵਲੰਟੀਅਰ ਅਤੇ ਰੈਡ ਰਿੱਬਨ ਕਲੱਬਾਂ ਦੇ ਵਲੰਟੀਅਰ ਪੜਾਅਵਾਰ ਇਸ ਮੁਹਿੰਮ ਵਿਚ ਹਿੱਸਾ ਲੈਣਗੇ ਅਤੇ ਲੋਕਾਂ ਨੂੰ ਕਰੋਨਾ ਤੋਂ ਬਚਾਅ ਕਰਨ ਦੇ ਤਰੀਕੇ ਅਤੇ ਸੋ਼ਸਲ ਮੀਡੀਆ ਆਦਿ ਰਾਹੀਂ ਕਰੋਨਾ ਬਿਮਾਰੀ ਬਾਰੇ ਅਫਵਾਹਾਂ ਸਬੰਧੀ ਸੁਚੇਤ ਕਰਨ ਲਈ ਸਮੂਹ ਯੂਥ ਕਲੱਬਾਂ,ਕੌਮੀ ਸੇਵਾ ਯੋਜਨਾ ਇਕਾਈਆਂ ਅਤੇ ਰੈਡ ਰਿੱਬਨ ਕਲੱਬਾਂ ਦੇ ਤਹਿਤ ਵਲੰਟੀਅਰਾਂ ਵੱਲੋਂ ਘਰ ਘਰ ਜਾ ਕੇ ਵਿਸ਼ੇਸ ਮੁਹਿੰਮ ਤਹਿਤ ਜਾਗਰੂਕ ਕਰਨਗੇ।ਪੋਸਟਰ ਰੀਲੀਜ਼ ਕਰਨ ਮੌਕੇ ਸ. ਸਤਨਾਮ ਸਿੰਘ ਪ੍ਰਧਾਨ ਪੰਜਾਬ ਯੂਥ ਕਲੱਬ ਬੇਲਾ ਵੀ ਹਾਜ਼ਰ ਸਨ।