ਯੁੱਧ ਨਸ਼ਿਆ ਵਿਰੁੱਧ” ਤਹਿਤ ਜਿਲ੍ਹਾ ਪੁਲਿਸ ਵਲੋਂ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 110 ਗ੍ਰਾਮ ਨਸ਼ੀਲਾ ਪਾਊਡਰ ਤੇ 3,000/- ਰੁਪਏ (ਡਰੱਗ ਮਨੀ) ਬ੍ਰਾਮਦ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਰੂਪਨਗਰ
ਯੁੱਧ ਨਸ਼ਿਆ ਵਿਰੁੱਧ” ਤਹਿਤ ਜਿਲ੍ਹਾ ਪੁਲਿਸ ਵਲੋਂ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 110 ਗ੍ਰਾਮ ਨਸ਼ੀਲਾ ਪਾਊਡਰ ਤੇ 3,000/- ਰੁਪਏ (ਡਰੱਗ ਮਨੀ) ਬ੍ਰਾਮਦ
ਰੂਪਨਗਰ, 25 ਅਪ੍ਰੈਲ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ੍ਰੀ ਸੁਭਮ ਅਗਰਵਾਲ ਵਲੋਂ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਤਹਿਤ ਜਿਲ੍ਹਾ ਪੁਲਿਸ ਵਲੋਂ ਵੱਖ-ਵੱਖ ਮੁਕੱਦਮਿਆਂ ਵਿੱਚ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋ 110 ਗ੍ਰਾਮ ਨਸ਼ੀਲਾ ਪਾਊਡਰ ਅਤੇ 3,000/- ਰੁਪਏ (ਡਰੱਗ ਮਨੀ) ਬ੍ਰਾਮਦ ਕਰਕੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ।
ਉਨ੍ਹਾਂ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਦੀ ਲਗਾਤਾਰਤਾ ਵਿੱਚ ਜਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਂਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ। ਜਿਸ ਦੌਰਾਨ ਥਾਣਾ ਸਦਰ ਰੂਪਨਗਰ ਵੱਲੋ ਕਰਨਵੀਰ ਸਿੰਘ ਉਰਫ ਲੋਂਗੀਆ ਵਾਸੀ ਮਕਾਨ ਨੰਬਰ 102 ਗਿਲਕੋ ਵੈਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ 100 ਗ੍ਰਾਮ ਨਸ਼ੀਲਾ ਪਦਾਰਥ ਅਤੇ 3000/- ਰੁਪਏ (ਡਰੱਗ ਮਨੀ) ਬ੍ਰਾਮਦ ਕੀਤੀ ਗਈ ਅਤੇ ਥਾਣਾ ਨੂਰਪੁਰਬੇਦੀ ਵੱਲੋ ਮਨੋਜ ਕੁਮਾਰ ਵਾਸੀ ਆਦਰਸ਼ ਨਗਰ ਰੂਪਨਗਰ ਥਾਣਾ ਸਿਟੀ ਰੂਪਨਗਰ ਹਾਲ ਵਾਸੀ ਸਾਹਮਣੇ ਪੈਟਰੋਲ ਪੰਪ ਆਜ਼ਮਪੁਰ ਅਤੇ ਸੰਦੀਪ ਕੁਮਾਰ ਵਾਸੀ ਪਿੰਡ ਬਰਾਰੀ ਥਾਣਾ ਨੂਰਪੁਰ ਬੇਦੀ ਨੂੰ ਗ੍ਰਿਫਤਾਰ ਕਰਕੇ ਉਨਾ ਪਾਸੋ 10 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਕੀਤਾ ਗਿਆ ਅਤੇ ਉਨਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ਼ ਕੀਤੇ ਗਏ।