ਬੰਦ ਕਰੋ

ਰੂਪਨਗਰ ਪੁਲਿਸ ਨੇ ਚਾਰ ਵਿਅਕਤੀਆ ਨੂੰ ਗ੍ਰਿਫਤਾਰ ਕਰਕੇ 27 ਗ੍ਰਾਮ ਹੈਰੋਈਨ ਅਤੇ 52 ਗ੍ਰਾਮ ਤੋਂ ਵੱਧ ਨਸ਼ੀਲਾ ਪਦਾਰਥ ਬਰਾਮਦ ਕੀਤਾ

ਪ੍ਰਕਾਸ਼ਨ ਦੀ ਮਿਤੀ : 22/02/2025
Rupnagar police arrested four persons and recovered 27 grams of heroin and more than 52 grams of drug substance.

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ

ਰੂਪਨਗਰ ਪੁਲਿਸ ਨੇ ਚਾਰ ਵਿਅਕਤੀਆ ਨੂੰ ਗ੍ਰਿਫਤਾਰ ਕਰਕੇ 27 ਗ੍ਰਾਮ ਹੈਰੋਈਨ ਅਤੇ 52 ਗ੍ਰਾਮ ਤੋਂ ਵੱਧ ਨਸ਼ੀਲਾ ਪਦਾਰਥ ਬਰਾਮਦ ਕੀਤਾ

ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੌਰ ਤੇ ਸਹਿਯੋਗ ਕੀਤਾ ਜਾਵੇ – ਐੱਸਐੱਸਪੀ ਰੂਪਨਗਰ

ਰੂਪਨਗਰ, 22 ਫ਼ਰਵਰੀ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਸ਼੍ਰੀ ਗੋਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਦੇ ਵੱਖ-ਵੱਖ ਥਾਣਿਆ ਵਲੋਂ ਚਾਰ ਵਿਅਕਤੀਆ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 27 ਗ੍ਰਾਮ ਹੈਰੋਈਨ ਅਤੇ 52 ਗ੍ਰਾਮ ਤੋਂ ਵੱਧ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ।

ਐਸ.ਐਸ.ਪੀ. ਰੂਪਨਗਰ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਨਸ਼ੇ ਦਾ ਧੰਦਾ ਕਰਨ ਵਾਲਿਆ ਅਤੇ ਭੈੜੇ ਅਨਸਰਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਜਿਸ ਦੌਰਾਨ ਥਾਣਾ ਸਿਟੀ ਰੂਪਨਗਰ ਵਲੋ ਦੁਨੀ ਚੰਦ ਵਾਸੀ ਮਕਾਨ ਨੰਬਰ 1746 ਏ ਨੇੜੇ ਡਾਕਘਰ ਖਰੜ ਤੋਂ 1.61 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ, ਥਾਣਾ ਸਿਟੀ ਮੋਰਿੰਡਾ ਵੱਲੋਂ ਹਰਪ੍ਰੀਤ ਸਿੰਘ ਉਰਫ ਹੈਪੀ ਵਾਸੀ ਹੁਕਮ ਚੰਦ ਕਾਲੋਨੀ, ਆਜਾਦ ਨਗਰ ਛੇਹਰਟਾ ਜ਼ਿਲ੍ਹਾ ਸ੍ਰੀ ਅੰਮਿਤਸਰ ਸਾਹਿਬ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 42 ਗ੍ਰਾਮ ਤੋਂ ਵੱਧ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਅਤੇ ਥਾਣਾ ਕੀਰਤਪੁਰ ਸਾਹਿਬ ਵੱਲੋਂ ਮਨਜੀਤ ਸਿੰਘ ਵਾਸੀ ਪ੍ਰਿਥੀਪੁਰ ਜ਼ਿਲ੍ਹਾ ਰੂਪਨਗਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 8 ਗ੍ਰਾਮ ਤੋਂ ਵੱਧ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਅਤੇ ਇਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ।

ਇਸ ਤੋਂ ਇਲਾਵਾ ਥਾਣਾ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਪ੍ਰਿੰਸ ਵਾਸੀ ਸ੍ਰੀ ਅਨੰਦਪੁਰ ਸਾਹਿਬ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 27 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਅਤੇ ਉਸ ਦੇ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ।

ਐਸ.ਐਸ.ਪੀ. ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਵੱਲੋਂ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੌਰ ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕਾ ਵਿੱਚ ਕੋਈ ਵਿਅਕਤੀ ਨਸ਼ਾ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾਂ ਜ਼ਿਲ੍ਹਾ ਪੁਲਿਸ ਦੇ ਨੰਬਰਾਂ ਤੇ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।