ਬੰਦ ਕਰੋ

ਰੂਪਨਗਰ ਮੰਡਲ ਦੇ ਕਮਿਸ਼ਨਰ ਵਜੋਂ ਚਾਰਜ ਲਿਆ

ਪ੍ਰਕਾਸ਼ਨ ਦੀ ਮਿਤੀ : 05/09/2018
ਰੂਪਨਗਰ ਡਿਵੀਜ਼ਨ ਦੇ ਨਵੇਂ ਕਮਿਸ਼ਨਰ ਨੇ ਆਉਦਾ ਸੰਭਾਲਿਆ

ਰੂਪਨਗਰ ਮੰਡਲ ਦੇ ਕਮਿਸ਼ਨਰ ਵਜੋਂ ਚਾਰਜ ਸੰਭਾਲ ਲਿਆ

ਦਫਤਰ ਜਿਲਾ ਲੋਕ ਸੰਪਰਕ ਅਫਸਰ ਰੂਪਨਗਰ।

ਰੂਪਨਗਰ 04 ਸਤੰਬਰ – ਸ੍ਰੀ ਅਰਵਿੰਦਰ ਸਿੰਘ ਬੈਂਸ ਆਈ.ਏ.ਐਸ. ਨੇ ਅੱਜ ਇਥੇ ਰੂਪਨਗਰ ਮੰਡਲ ਦੇ ਕਮਿਸ਼ਨਰ ਵਜੋਂ ਚਾਰਜ ਸੰਭਾਲ ਲਿਆ ਹੈ। ਇਸ ਮੌਕੇ ਉਨਾਂ ਨੂੰ ਸਥਾਨਕ ਕੈਨਾਲ ਰੈਸਟ ਹਾਊਸ ਵਿਖੇ ਪਹੁੰਚਣ ‘ਤੇ ਪੰਜਾਬ ਪੁਲਿਸ ਵਲੋਂ ਗਾਰਡ ਆਫ ਆਨਰ ਪੇਸ਼ ਕੀਤਾ ਗਿਆ। ਸ੍ਰੀ ਅਰਵਿੰਦਰ ਸਿੰਘ ਬੈਂਸ 2001 ਬੈਚ ਦੇ ਆਈ.ਏ.ਐਸ ਅਧਿਕਾਰੀ ਹਨ।

ਇਸ ਮੌਕੇ ਡਾ: ਸੁਮੀਤ ਜਾਰੰਗਲ ਡਿਪਟੀ ਕਮਿਸ਼ਨਰ ਰੂਪਨਗਰ, ਸ਼੍ਰੀ ਲਖਮੀਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸ਼੍ਰੀ ਅਜਿੰਦਰ ਸਿੰਘ ਪੁਲਿਸ ਕਪਤਾਨ , ਸ਼੍ਰੀਮਤੀ ਹਰਜੋਤ ਕੌਰ ਐਸ.ਡੀ.ਐਮ ਰੂਪਨਗਰ ਵੀ ਹਾਜਰ ਸਨ।

ਇਸ ਉਪਰੰਤ ਸ਼੍ਰੀ ਅਰਵਿੰਦਰ ਸਿੰਘ ਬੈਂਸ ਨੇ ਕਮਿਸ਼ਨਰ ਦਫਤਰ ਵਿਖੇ ਚਾਰਜ ਲਿਆ ।