ਰੂਪਨਗਰ ਵਿੱਚ ਜ਼ਿਲ੍ਹਾ ਪੁਲਿਸ ਨੇ ਲਗਾਏ ਵੱਖ-ਵੱਖ ਥਾਵਾਂ ਤੇ ਕੀਤੀ ਵਾਹਨਾਂ ਦੀ ਸਖ਼ਤੀ ਨਾਲ ਚੈਕਿੰਗ
ਜ਼ਿਲ੍ਹਾ ਲੋਕ ਸੰਪਰਕ ਦਫਤਰ, ਰੂਪਨਗਰ
ਰੂਪਨਗਰ ਵਿੱਚ ਜ਼ਿਲ੍ਹਾ ਪੁਲਿਸ ਨੇ ਲਗਾਏ ਵੱਖ-ਵੱਖ ਥਾਵਾਂ ਤੇ ਕੀਤੀ ਵਾਹਨਾਂ ਦੀ ਸਖ਼ਤੀ ਨਾਲ ਚੈਕਿੰਗ
ਰੂਪਨਗਰ, 23 ਦਸੰਬਰ: ਏਡੀਜੀਪੀ ਸੁਰੱਖਿਆ ਸ਼੍ਰੀ ਸਿਧਾਸ਼ੂ ਐੱਸ ਸ਼੍ਰੀ ਵਾਸਤਵਾ ਅਤੇ ਐਸ.ਐਸ.ਪੀ ਰੂਪਨਗਰ ਸ਼੍ਰੀ ਵਿਵੇਕ ਐੱਸ ਸੋਨੀ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ‘ਤੇ “ਓਪਰੇਸ਼ਨ ਈਗਲ” ਤਹਿਤ ਅੱਜ ਵੱਖ-ਵੱਖ ਥਾਵਾਂ ਉੱਤੇ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਗਈ। ਸ਼ੱਕੀ ਵਿਅਕਤੀਆਂ ਨੂੰ ਫੜਨ ਲਈ ਸਖ਼ਤ ਨਾਕੇ ਲਗਾਏ ਗਏ ।
ਇਸ ਮੌਕੇ ਗੱਲਬਾਤ ਕਰਦਿਆਂ ਏਡੀਜੀਪੀ ਸੁਰੱਖਿਆ ਸ਼੍ਰੀ ਸਿਧਾਸ਼ੂ ਐੱਸ ਸ਼੍ਰੀ ਵਾਸਤਵਾ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਡੀ.ਜੀ.ਪੀ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ ਤਹਿਤ ਅੱਜ ਪੂਰੇ ਪੰਜਾਬ ਭਰ ਵਿੱਚ ਵੱਖ-ਵੱਖ ਥਾਵਾਂ ਤੇ ਨਾਕੇਬੰਦੀ ਕਰ ਕੇ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਗੇ ਵੀ ਸਮੇਂ-ਸਮੇਂ ਸਿਰ ਇਹ ਚੈਕਿੰਗਾਂ ਹੁੰਦੀਆਂ ਰਹਿੰਦੀਆਂ ਹਨ ਤੇ ਹੁਣ ਵੀ ਸ਼ਹੀਦੀ ਦਿਨਾਂ, ਕ੍ਰਿਸਮਿਸ ਦਾ ਤਿਉਹਾਰ ਅਤੇ ਨਵੇਂ ਸਾਲ ਦੇ ਸੰਬੰਧ ਵਿੱਚ ਇਸ “ਓਪਰੇਸ਼ਨ ਈਗਲ” ਦਾ ਸੱਦਾ ਦਿੱਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਇਸ ਚੈਕਿੰਗ ਅਤੇ ਨਾਕਾਬੰਦੀ ਦਾ ਮੁੱਖ ਉਦੇਸ਼ ਆਮ ਲੋਕਾਂ ਦੇ ਲਈ ਸੁਖਾਵਾਂ ਮਾਹੌਲ , ਲੋਕਾਂ ਵਿੱਚ ਸਹੀ ਸੋਚ ਅਤੇ ਉਸਾਰੂ ਵਿਸ਼ਵਾਸ ਪੈਦਾ ਕਰਨਾ ਹੈ ਅਤੇ ਨਾਲ ਹੀ ਸ਼ਰਾਰਤੀ ਅਨਸਰਾਂ ਉੱਤ ਨਕੇਲ ਕੱਸਣ ਅਤੇ ਕਾਬੂ ਕਰਨ ਲਈ ਇਹ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਅਪਰਾਧਿਕ ਸੋਚ ਵਾਲੇ ਗੈਰ ਸਮਾਜੀ ਤੱਤਾਂ ਵਾਲੇ ਕਿਸੇ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕਣ।
ਐਸ.ਐਸ.ਪੀ ਰੂਪਨਗਰ ਸ਼੍ਰੀ ਵਿਵੇਕ ਐੱਸ ਸੋਨੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਸੇ ਮੁਹਿੰਮ ਤਹਿਤ ਅੱਜ ਰੂਪਨਗਰ ਜ਼ਿਲ੍ਹੇ ਵਿੱਚ ਵੀ ਕਈ ਨਾਕੇ ਲਗਾਏ ਗਏ ਹਨ। ਜਿਨ੍ਹਾਂ ਤੇ ਵਾਹਨਾਂ ਦੀ ਚੰਗੀ ਤਰ੍ਹਾਂ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕੁੱਝ ਨਾਕਿਆਂ ‘ਤੇ ਉਨ੍ਹਾਂ ਦੀ ਸਪੈਸ਼ਲ ਸਪੋਟਰਸ ਵੀ ਤਾਇਨਾਤ ਕੀਤੀ ਹੋਈ ਹੈ।
ਇਸ ਮੌਕੇ ਐਸ.ਪੀ ਹੈੱਡਕੁਆਟਰ ਸ. ਰਾਜਪਾਲ ਸਿੰਘ ਹੁੰਦਲ ਅਤੇ ਪੁਲਿਸ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।